Sunday, 28 April 2024

 

 

खास खबरें जिस दिन केंद्र में आम आदमी पार्टी की सरकार बनेगी, उस दिन भ्रष्टाचार बंद हो जाएगा- भगवंत मान कांग्रेस जन कल्याण में विश्वास करती है, न कि चुनिंदा लोगों को फायदा देने में: मनीष तिवारी राजा वडिंग ने व्यापारियों और उद्यमियों से की मुलाकात, उनकी दुर्दशा का समाधान खोजने का लिया संकल्प कांग्रेस में सक्रिय रहे जितेंद्र कुमार तोती अपने 100 समर्थकों सहित भाजपा में शामिल भाजपा की जनविरोधी और विभाजनकारी नीतियों का मुकाबला करने के लिए कांग्रेस को वोट दें : गुरजीत सिंह औजला अरविंद केजरीवाल के जेल में रहने से दिल्ली के कई काम रूके, हाईकोर्ट की फटकार के बाद भी केजरीवाल मुख्यमंत्री पद से नहीं दे रहे अस्तीफा लोकसभा चुनाव में महिला वोटरों की होगी बड़ी भूमिकाः जयइंद्र कौर 4 जून को पूरा हो जाएगा मिशन 13-0, पंजाब की जनता नई कहानी लिखने को तैयार : भगवंत मान गुरजीत औजला की जीत की हैट्रिक के लिए पत्नी उतरी मैदान में पंजाब में आम आदमी पार्टी ने भाजपा, कांग्रेस और अकाली दल को दिया बड़ा झटका एक बूथ-दस यूथ का नारा लेकर युवा करें चुनाव प्रचार: एन.के.शर्मा हरियाणा शहरी विकास प्राधिकरण (HSVP) में तैनात हो गए दो मुख्य सतर्कता अधिकारी (CVO) मीट हेयर के चुनाव अभियान को जबरदस्त समर्थन मिला सांसद मनीष तिवारी ने श्री आनंदपुर साहिब लोकसभा क्षेत्र की यादों को किया ताजा किसानों को मुआवजा दिए बिना सड़क का टेंडर लगवा कर जमीन पर गैरकानूनी कब्जा करवाना चाहते हैं परनीत कौर और बलबीर सिंह : एन के शर्मा डिप्टी कमिश्नर कोमल मित्तल ने टांडा रेल हैड व गोदाम का दौरा कर लिफ्टिंग मूवमेंट का किया निरीक्षण सेफ स्कूल वाहन पालिसी के अंतर्गत 22 स्कूली बसों की चैकिंग की कांग्रेस का सनातन विरोधी चेहरा उजागर, प्रदेश में राम विरोधी को लड़ाया राज्यसभा चुनाव : राजीव बिन्दल वोट डालने से पहले काम व किरदार को देखे जनता:एन.के.शर्मा मैं लड़ेगा रिव्यू : आकाश प्रताप सिंह के मजबूत कंधो पर खड़ी एक मर्मस्पर्शी कहानी राज्यपाल शिव प्रताप शुक्ल ने पेंशनर कल्याण संघ की स्मारिका का विमोचन किया

 

लोगों के लिए जवाबदेह और असरदार व्यवस्था कायम करने के लिए पंजाब पुलिस को आधुनिक राह पर लाया गया : भगवंत सिंह मान

एस.एच.ओज के लिए 410 नये हाई-टैक वाहनों को हरी झंडी दिखाई, पहली बार निचले स्तर पर पुलिस को नये वाहन दिए

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Gaurav Yadav, Punjab Police, Police, Punjab Admin, Director General of Police Punjab, DGP Punjab
Listen to this article

Web Admin

Web Admin

5 Dariya News

फिल्लौर (जालंधर) , 28 Feb 2024

पंजाब के मुख्यमंत्री भगवंत सिंह मान ने आज कहा कि पंजाब निवासियों को कारगर, जवाबदेह और प्रभावशाली पुलिस सेवा प्रदान करने के लिए राज्य सरकार ने पंजाब पुलिस को आधुनिक रास्ते पर लाया है।आज यहाँ 410 नये हाई-टैक वाहनों को हरी झंडी दिखाने से पहले यहाँ जनसभा को संबोधित करते हुए मुख्यमंत्री ने कहा कि पहली बार एस.एच.ओज (थाना प्रमुखों) को नये वाहन दिए जा रहे हैं।

उन्होंने कहा कि यह पहल पुरानी व्यवस्था के उलट की गई है क्योंकि इससे पहले ज़मीनी स्तर पर नये वाहन केवल उच्च अधिकारियों को दिए जाते थे। भगवंत सिंह मान ने कहा कि लोगों में एस.एच.ओ. पंजाब पुलिस का असली चेहरा हैं क्योंकि वह सीधे तौर पर लोगों के साथ जुड़े हुए हैं।मुख्यमंत्री ने कहा कि सडक़ सुरक्षा फोर्स ने पन्दरवाड़े के अंदर मृत्यु दर को घटाने में अहम भूमिका निभाई है।

इसका हवाला देते हुए मुख्यमंत्री ने बताया कि पहले औसतन 17 मौतें प्रतिदिन होती थीं, जबकि एक फरवरी को जब से इस फोर्स को सडक़ों पर तैनात किया गया है, से लेकर 15 दिनों के अंदर 13 मौतें हुई हैं। उन्होंने कहा कि यह तो अभी केवल शुरुआत है और आने वाले समय में यह संख्या और भी घटाई जायेगी। भगवंत सिंह मान ने कहा कि सडक़ सुरक्षा फोर्स जि़ला पुलिस से बोझ घटाने और उनकी कार्यकुशलता में सुधार करने में सहायक होगी।  

मुख्यमंत्री ने कहा कि एक ओर राज्य में सडक़ हादसों के कारण होने वाली मौतों की दर को रोकने और दूसरी ओर राज्य की सडक़ों पर यातायात को सुचारू बनाने के लिए राज्य सरकार सडक़ सुरक्षा फोर्स की शुरुआत की गई है। उन्होंने कहा कि अपनी किस्म की पहली विशेष फोर्स पंजाब में रोज़ाना के सडक़ हादसों में जा रही कीमती जानों को बचाने के लिए अहम भूमिका निभा रही है और इस फोर्स को अंधाधुन्ध ड्राइविंग करने, सडक़ों पर वाहनों के यातायात को सुचारू बनाने और अन्य कार्यों की जि़म्मेदारी सौंपी गई है।

मुख्यमंत्री ने बताया कि शुरुआती तौर पर अति-आधुनिक यंत्रों से लैस 129 वाहन हर 30 किलोमीटर के बाद सडक़ों पर तैनात किए गए हैं और इन वाहनों के पास किसी भी जरूरतमंद व्यक्ति को इमरजैंसी इलाज मुहैया करवाने के लिए पूरी मेडिकल किट भी मौजूद है।मुख्यमंत्री ने कहा कि सरहदी राज्य होने के कारण दुश्मन ताकतें राज्य की शांति को भंग करने के नापाक मंसूबे बना रही हैं, परन्तु पंजाब पुलिस ने हमेशा ही ऐसी साजिशों को मुँह-तोड़ जवाब दिया है।

उन्होंने कहा कि राज्य को दरपेश बड़ी चुनौतियों पर काबू पाने के लिए यह ज़रूरी है कि पुलिस फोर्स को जांच, विज्ञान और प्रौद्यौगिकी के क्षेत्र में आधुनिक ज़रूरतों से लैस किया जाये। भगवंत सिंह मान ने कहा कि पंजाब सरकार राज्य की पुलिस को वैज्ञानिक राह पर अपग्रेड करने और आधुनिक बनाने के लिए प्रतिबद्ध है। उन्होंने कहा कि पंजाब पुलिस आने वाले समय में भी देश की निस्वार्थ सेवा की अपनी शानदार विरासत को बरकरार रखेगी।  

मुख्यमंत्री ने कहा कि महिला सशक्तिकरण के मनोरथ से औरतों की सुरक्षा और हिफ़ाज़त के लिए आठ विशेष महिला थाने बनाऐ गए हैं। उन्होंने कहा कि राज्य के कई जिलों में सीनियर पुलिस कप्तान के तौर पर महिला अधिकारी तैनात हैं और 10 से अधिक जिलों में महिला डिप्टी कमिश्नर हैं। भगवंत सिंह मान ने कहा कि राज्य में लड़कियों की भलाई के लिए अहम प्रयास किए जा रहे हैं और इन प्रयासों के सार्थक परिणाम सामने आ रहे हैं।  

मुख्यमंत्री ने कहा कि पंजाब सरकार ने लोगों की भलाई के लिए कई पहलें की हैं। भगवंत सिंह मान ने कहा कि अब 90 प्रतिशत घरों को मुफ़्त बिजली मिल रही है, 40 हज़ार से अधिक नौजवानों को सरकारी नौकरियाँ मिली हैं, लोगों को स्वास्थ्य और शिक्षा की सुविधाएं दी जा रही हैं। उन्होंने कहा कि यह सभी पहलें आम आदमी की भलाई के लिए हैं और इसके लिए कोई कसर बाकी नहीं छोड़ी जायेगी।    

मुख्यमंत्री ने कहा कि राज्य सरकार ने पुलिस की कमी को दूर करने के लिए आने वाले चार सालों के लिए पंजाब पुलिस में हर साल 1800 कॉन्स्टेबल और 300 सब-इंस्पेक्टर भर्ती करन का फ़ैसला किया है। उन्होंने कहा कि इन 2100 पदों के लिए हर साल लगभग 2.50 लाख उम्मीदवार इन पदों के लिए आवेदन करेंगे, इसके लिए सभी इच्छुक परीक्षार्थी परीक्षाएं पास करने के लिए अकादमिक तैयारी के साथ-साथ शारीरिक फिटनैस की ओर ध्यान देंगे।

भगवंत मान ने कहा कि इससे उनकी असीमित ऊर्जा को सकारात्मक दिशा की ओर ले जाने और नशों की बीमारी से छुटकारा पाने में मदद मिल रही है।मुख्यमंत्री ने कहा कि वह यह बात अच्छी तरह से जानते हैं कि ‘खाली मन, शैतान का घर होता है’, इसलिए नौजवानों को रोजग़ार मुहैया करवाने के लिए हर संभव कोशिश की जा रही है, जिससे वह काम और खेलों में लगे रहें।

भगवंत सिंह मान ने कहा कि इसका मकसद यह सुनिश्चित बनाना है कि हमारे सभी नौजवान स्वास्थ्य पक्ष से पूरी तरह से तंदुरुस्त हों, जिससे समाज में नशों की बीमारी के लिए कोई जगह न बचे।मुख्यमंत्री ने कहा कि पंजाब जल्द ही नशा-मुक्त राज्य बन जायेगा क्योंकि राज्य सरकार द्वारा नशों की सप्लाई चेन को तोडऩे के लिए सख्ती के साथ कार्यवाही की जा रही है। उन्होंने स्पष्ट रूप से कहा कि नशों के सौदागरों को किसी भी कीमत पर बख्शा नहीं जायेगा, परन्तु नशों से ग्रसित व्यक्तियों के पुनर्वास के लिए हर संभव प्रयास किये जाने चाहिएं।

भगवंत सिंह मान ने कहा कि पंजाब पुलिस राज्य को पूरी तरह से नशा-मुक्त बनाने के लिए प्रतिबद्ध है और इसके लिए सख़्त कदम उठाए जा रहे हैं।मुख्यमंत्री ने कहा कि पंजाब पुलिस के जवानों के परिवारों की भलाई के उद्देश्य से एक और पहल करते हुए राज्य सरकार ने ‘गुलदस्ता’ नाम का समागम शुरू किया है। उन्होंने कहा कि इस समागम में पुलिस के जवान और उनके परिवार ही शिरकत करते हैं।

उन्होंने कहा कि इन परिवारों को बहुत ज़्यादा मुश्किलें सहनी पड़ती हैं क्योंकि पुलिस कर्मचारियों का ज़्यादातर समय ड्यूटी में गुजऱ जाता है, जिस कारण परिवार अक्सर अनदेखे रह जाते हैं। मुख्यमंत्री ने कहा कि इस समागम का उद्देश्य इन परिवारों को एकत्र करना है, जिससे वह सभी परेशानियों से मुक्त होकर एकसाथ समय व्यतीत कर सकें।  

इस दौरान मुख्यमंत्री ने ए.एस.आई. हरदेव सिंह, सीनियर कॉन्स्टेबल गुरप्रीत सिंह और कॉन्स्टेबल शालू राणा के परिवारों को वित्तीय सहायता के चैक सौंपे। इन तीनों पुलिस कर्मचारियों की ड्यूटी के दौरान घटे हादसों में मौत हो गई थी।  

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ : ਭਗਵੰਤ ਸਿੰਘ ਮਾਨ

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ, ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ

ਫਿਲੌਰ (ਜਲੰਧਰ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਪਾਇਆ ਹੈ। ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ 'ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ 'ਤੇ ਲੋਕਾਂ ਨਾਲ ਜੁੜੇ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ 'ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ 'ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ 'ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ।ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ।

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ਵਿੱਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੁਲਿਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਿਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ਵਿੱਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ। ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।

Bhagwant Singh Mann Modernizes Police and Launches Road Safety Initiative

Flags Off 410 Hi-Tech New Vehicles For Shos, Asserts That For The First Time New Vehicles Have Been Given To Force At Ground Level

 

Phillaur (Jalandhar)

Punjab Chief Minister Bhagwant Singh Mann on Wednesday said that  in order to provide efficient, responsive and effective Policing the state government is upgrading the Punjab Police on modren lines. Addressing the gathering here before flagging off the 410 new vehicles, the Chief Minister said that for the first time new vehicles are being given to the SHOs.

He said that this is contrary to earlier trend when the new vehicles were given to the top officers instead of those at grassroot level. Bhagwant Singh Mann said that SHOs are the real face of the Punjab police as they are directly connected with people.

The Chief Minister said that to check the fatality rate due to road accidents in the state on one hand and to streamline the movement of traffic on the roads of the state on the other, the state government has launched  Sadak Surakhya Force. He said that the first of its kind specialized force is acting as a pivotal to save several precious lives that are lost in road accidents daily in Punjab and this force has been entrusted with the task of checking rash driving, streamlining vehicular movement on roads and others to check the road accidents.

Bhagwant Singh Mann said that initially 129 vehicles equipped with ultra modern gadgets have been deployed after every 30 kilometres to man the roads and these vehicles will also have a complete medical kit for providing emergency treatment to any person in need.

The Chief Minister said that it is matter of immense pride and satisfaction that Sadak Surakhya Force have been instrumental in reducing death rate within fortnight as against the earlier average of 17 deaths per day, only 13 deaths have been reported in last 15 days. He said that this is just preliminary results and it will be reduced further in coming times .

Bhagwant Singh Mann said that Sadak Surakhya Force will be instrumental in reducing the burden from the district Police and improve their efficiency.The Chief Minister said that being a border state a number of forces inimical to state have been chalking out nefarious designs to disturb hard earned peace of state but the Punjab Police has always foiled such attempts.

He said that to further overcome major challenges faced by the state it is imperative that the Police force is updated as per advanced requirements in the field of investigation, science and technology. Bhagwant Singh Mann said that the Punjab government is committed to upgrade and modernize the state Police on scientific lines adding that Punjab Police will uphold its glorious legacy of selfless service to nation in coming times too.

The Chief Minister said that as a part of women empowerment eight exclusive Police stations have been set up for safety and security of the women. He said that several districts of the state are having female officers as Senior Superintendent of Police and more than 10 districts have lady Deputy Commissioners.

Bhagwant Singh Mann said that concerted efforts are being made for the welfare of the girls in the state and these initiatives are producing desired results.The Chief Minister said that the Punjab government has taken several path breaking initiatives for welfare of the people.

Bhagwant Singh Mann said that 90% households are now getting free power, more than 40,000 youth have got government jobs, health and education facilities are being provided to people. He said that all these initiatives are aimed at well being of the common man and no stone is being left unturned for it.

The Chief Minister said that the state government has already decided to recruit 1800 Constables and 300 Sub Inspectors every year in Punjab Police for the coming four years to overcome the scarcity of cops. He said that as for these 2100 posts every year around 2.50 lakh candidates are expected to apply for these posts so all the aspirants will get involved in academics as well as in improving their physique for clearing the tests.

Bhagwant Mann said that this is helping in channelizing their unbounded energy in a positive direction and help them in weaning away from the menace of drugs.The Chief Minister said that he very well knows that ‘idle mind is the devil's workshop, so every effort is being made to provide jobs to youth so that they remain occupied in work and sports.

He said that sports are being promoted by the Punjab government In a big way to channelise the unbounded energy of youth in a positive direction. Bhagwant Singh Mann said that the motive is to ensure that the drug smugglers don’t get the customers for their produce.

The Chief Minister said that Punjab will be a drug free state soon as the state government has launched a major crackdown to snap the supply line of drugs. He unequivocally said that the drug peddlers will not be spared at any cost but every effort must be made to rehabilitate the drug addicts. Bhagwant Singh Mann said that the Punjab Police is committed for making state completely drug free and concerted efforts are being made for it.

 The Chief Minister said that In another path breaking initiative aimed at the welfare of families of the cops of the Punjab Police, the state government has organised Guldasta function. He said that the heroes of the Punjab Police discharge their duty efficaciously and this function is dedicated to the families of these brave hearts. Bhagwant Singh Mann

said that the families of these cops have to suffer a lot as most of the time they are neglected during the call of duty adding that this function is aimed at facilitating the families to sit together and enjoy this event. Meanwhile, the Chief Minister also handed over cheques of financial assistance to the families of ASI Hardev Singh, Senior Constable Gurpreet Singh and Constable Shallu Rana who had died during the call of duty.

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD