Wednesday, 22 July 2026

 

 

खास खबरें लोकतंत्र प्रतिनिधित्व से चलता है, उसके लिए नुमायंदे बनाए जाते हैं, नुमायंदों को अपनी बात संसद में रखनी चाहिए’’: अनिल विज पर्यावरण संरक्षण को बनाएं जन आंदोलन : नायब सिंह सैनी ट्रीटेड पानी का वैज्ञानिक और योजनाबद्ध तरीके से उपयोग किया जाए- मुख्यमंत्री नायब सिंह सैनी देश के युवा और किसान सड़कों पर हैं, लेकिन बातचीत करने के बजाय, भाजपा सरकार उनकी आवाज़ दबाने के लिए बल का इस्तेमाल कर रही है : बलतेज पन्नू मुख्यमंत्री से मिले नीट (स्नातक)-2026 में अखिल भारतीय स्तर पर द्वितीय रैंक प्राप्त करने वाले पंशुल बंसल मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना लोकतंत्र की मजबूती के लिए प्रत्येक व्यक्ति अपना वोट अवश्य बनवाए- मुख्यमंत्री नायब सिंह सैनी प्रधानमंत्री मोदी ने देखते ही पहचाना, कार्यकर्ताओं के प्रति उनका स्नेह अतुलनीय : विनीत जोशी मुख्य निर्वाचन अधिकारी ने की विशेष गहन पुनरीक्षण पर समीक्षा बैठक आईआईएचएमआर यूनिवर्सिटी कॉन्वोकेशन 2026: 506 स्टूडेंट्स को मिली डिग्रियां नाबार्ड ने बदली हरियाणा के ग्रामीण आँचल की तस्वीर विपुल गोयल की अध्यक्षता में एच.ए.डी.सी की 8वीं बोर्ड बैठक संपन्न आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम डॉ. हिमांशु अग्रवाल द्वारा सेवा केंद्र और सब-रजिस्ट्रार कार्यालय का औचक निरीक्षण जिला प्रशासन ने स्वतंत्रता दिवस समारोह की तैयारियां शुरू की शाह के इशारों पर नाच रहे हैं मान: अमरिंदर सिंह राजा वड़िंग प्रितपाल सिंह बलियावाल ने हलका साहनेवाल के बांधों की मरम्मत और अवैध खनन के लिए डिप्टी कमिश्नर को सौंपा ज्ञापन पीएम आवास के बाहर प्रदर्शन, राहुल गांधी से डॉ. जितेंद्र सिंह ने की बातचीत ‘मुख्यमंत्री का कार्यकर्ताओं के साथ संवाद’ कार्यक्रम शुरू गुलाब चंद कटारिया ने समावेशी समाज के निर्माण का किया आह्वान ज्ञानेश कुमार ने ब्राजील के राजदूत से की मुलाकात

 

सेफ स्कूल वाहन पालिसी- तय शर्ते पूरी न करने वाली 7 स्कूल बसों का हुआ चालान

सेफ स्कूल व वाहन पालिसी के अंतर्गत जिला टास्क फोर्स ने स्कूल बसों की चैकिंग की

Safe School Vahan Policy, School, School Bus, Transport, School Buses, Safe School Transport Policy, Hoshiarpur
Listen to this article

Web Admin

Web Admin

5 Dariya News

होशियारपुर , 18 Apr 2024

Last updated on: Apr 18, 2024, 00:00 IST

जिले में आज माननीय पंजाब एवं हरियाणा हाईकोर्ट व पंजाब राज बाल अधिकार सरंक्षण आयोग की ओर से जारी हिदायतों व डिप्टी कमिश्नर होशियारपुर के आदेशानुसार जिला टास्क फोर्स ने सेफ स्कूल वाहन पालिसी के अंतर्गत दिल्ली इंटरनेशनल स्कूल, जी.एम.ए सिटी पब्लिक स्कूल, अकैडमिक हाइट्स पब्लिक स्कूल व सैंट जोसफ कानवेंट स्कूल राम कालोनी कैंप में 60 बसों की चैकिंग की गई। 

चैकिंग के दौरान जिन स्कूली बसों की अवधि खत्म हो चुकी हैं और जिन स्कूल बसों में फस्ट एड किटें, अग्निशमन यंत्र, सी.सी.टी.वी कैमरा, बस में सीटिंग कैपेसिटी का अधिक होने जैसी कमियां पाई गई, उन 7 स्कूल बसों का चालान काटा गया। इस मौके पर जिला बाल सुरक्षा अधिकारी हरप्रीत कौर, समाज सेवक रणजीत कौर, ट्रैफिक इंचार्ज दीपक कुमार व समूह टीम की ओर से अलग-अलग स्कूलों में सेफ स्कूल वाहन पालिसी के बारे में जागरुकता की गई। 

जिला बाल सुरक्षा अधिकारी ने बताया कि सेफ स्कूल वाहन पालिसी के अंतर्गत स्कूल के बच्चों की सुरक्षा को मुख्य रखते हुए स्कूल प्रमुखों की ओर से बसों में सभी शर्तों का पालन करना अति जरुरी है। उन्होंने बताया कि सेफ स्कूल वाहन पालिसी के अनुसार शर्तें पूरी न करने वाली बसों के साथ अक्सर कोई न कोई हादसा होने का खतरा बना रहता है। 

इस मौके पर टास्क फोर्स की ओर से बताया गया कि इस अभियान को पूरे जिले में लगातार चलाया जाएगा। टास्क फोर्स की ओर से सभी स्कूलों को हिदायत की गई कि सभी ड्राइवर व अटेंडेंट अपनी यूनिफार्म जरुर पहने, बसों में सफर करने वाले छोटे बच्चों का खास ध्यान रखना, उनके बस पर चढ़ने व उतरते समय सही तरीके से रोड क्रास करवाने व जिन स्कूली बसों में कमियां पाई गई हैं उनको तुरंत दूर किया जाए।

‘ਸੇਫ ਸਕੂਲ ਵਾਹਨ ਪਾਲਿਸੀ’- ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਟਾਸਕ ਫੋਰਸ ਨੇ ਸਕੂਲ ਬੱਸਾਂ ਦੀ ਕੀਤੀ ਚੈਕਿੰਗ

ਹੁਸ਼ਿਆਰਪੁਰ

ਜ਼ਿਲ੍ਹੇ ਵਿਚ ਅੱਜ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੰਭਾਲ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਦਿੱਲੀ ਇੰਟਰਨੈਸ਼ਨਲ ਸਕੂਲ, ਜੀ.ਐਮ.ਏ ਸਿਟੀ ਪਬਲਿਕ ਸਕੂਲ, ਅਕੈਡਮਿਕ ਹਾਈਟਸ ਪਬਲਿਕ ਸਕੂਲ ਅਤੇ ਸੇਂਟ ਜੋਸਫ ਕਾਨਵੈਂਟ ਸਕੂਲ ਰਾਜ ਕਲੋਨੀ ਕੈਂਪ ਵਿਚ 60 ਬੱਸਾਂ ਦੀ ਚੈਕਿੰਗ ਕੀਤੀ ਗਈ। 

ਚੈਕਿੰਗ ਦੌਰਾਨ ਜਿਨ੍ਹਾਂ ਸਕੂਲ ਬੱਸਾਂ ਦੀ ਮਿਆਦ ਪੁੱਗ ਚੁੱਕੀ ਸੀ ਜਾਂ ਜਿਨ੍ਹਾਂ ਸਕੂਲ ਬੱਸਾਂ ਵਿਚ ਫਸਟ ਏਡ ਕਿੱਟਾਂ, ਅੱਗ ਬੁਝਾਉਣ ਵਾਲਾ ਯੰਤਰ, ਸੀ.ਸੀ.ਟੀ.ਵੀ ਕੈਮਰਾ, ਬੱਸ ਵਿਚ ਬੈਠਣ ਦੀ ਵੱਧ ਸਮਰੱਥਾ ਵਰਗੀਆਂ ਕਮੀਆਂ ਪਾਈਆਂ ਗਈਆਂ, ਉਨ੍ਹਾਂ 7 ਸਕੂਲ ਬੱਸਾਂ ਦਾ ਚਲਾਨ ਕੱਟਿਆ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ, ਸਮਾਜ ਸੇਵਕ ਰਣਜੀਤ ਕੌਰ, ਟ੍ਰੈਫਿਕ ਇੰਚਾਰਜ ਦੀਪਕ ਕੁਮਾਰ ਅਤੇ ਸਮੂਹ ਟੀਮ ਵੱਲੋਂ ਵੱਖ-ਵੱਖ ਸਕੂਲਾਂ ਵਿਚ ਸੇਫ ਸਕੂਲ ਵਾਹਨ ਪਾਲਿਸੀ ਦੇ ਬਾਰੇ ਵਿਚ ਜਾਗਰੂਕਤਾ ਕੀਤੀ ਗਈ। 

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀਆਂ ਵੱਲੋਂ ਬੱਸਾਂ ਵਿਚ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸੇਫ ਸਕੂਲ ਵਾਹਨ ਪਾਲਿਸੀ ਅਨੁਸਾਰ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ ਬੱਸਾਂ ਦੇ ਨਾਲ ਅਕਸਰ ਕੋਈ ਨਾ ਕੋਈ ਹਾਦਸਾ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। 

ਇਸ ਮੌਕੇ ਟਾਸਕ ਫੋਰਸ ਵੱਲੋਂ ਦੱਸਿਆ ਗਿਆ ਕਿ ਇਸ ਮੁਹਿੰਮ ਨੂੰ ਪੂਰੇ ਜ਼ਿਲ੍ਹੇ ਵਿਚ ਲਗਾਤਾਰ ਚਲਾਇਆ ਜਾਵੇਗਾ। ਟਾਸਕ ਫੋਰਸ ਵੱਲੋਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਡਰਾਈਵਰ ਅਤੇ ਅਟੈਂਡੈਂਟ ਆਪਣੀ ਯੂਨੀਫਾਰਮ ਜ਼ਰੂਰ ਪਾਉਣ, ਬੱਸਾਂ ਵਿਚ ਸਫਰ ਕਰਨ ਵਾਲੇ ਛੋਟੇ ਬੱਚਿਆਂ ਦਾ ਖਾਸ ਧਿਆਨ ਰੱਖਣ, ਉਨ੍ਹਾਂ ਦੇ ਬੱਸ ’ਤੇ ਚੜ੍ਹਨ ਅਤੇ ਉਤਰਦੇ ਸਮੇਂ ਸਹੀ ਤਰੀਕੇ ਨਾਲ ਰੋਡ ਕਰਾਸ ਕਰਵਾਉਣ ਅਤੇ ਜਿਨਾਂ ਸਕੂਲੀ ਬੱਸਾਂ ਵਿਚ ਕਮੀਆਂ ਪਾਈਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਦੂਰ ਕੀਤਾ ਜਾਵੇ।                      

 

Tags: Safe School Vahan Policy , School , School Bus , Transport , School Buses , Safe School Transport Policy , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD