पटियाला लोकसभा हलके से शिरोमणि अकाली दल प्रत्याशी एन.के.शर्मा ने कहा है कि चार बार इस हलके से सांसद रही परनीत कौर ने पटियाला शहर वासियों के साथ धोखा किया है। महलों में रहने वाली परनीत कौर ने कभी भी गरीब लोगों का दुख दर्द नहीं समझा है। एन.के.शर्मा आज पटियाला देहाती इंचार्ज जसपाल सिंह बिट्टू च_ा के आवास पर कार्यकर्ताओं से रूबरू थे।
उन्होंने कहा कि कांग्रेस पार्टी ने परनीत कौर को चार बार सांसद बनाया। उनके पति अमरिंदर सिंह को दो बार मुख्यमंत्री बनाया। इसके बावजूद पिछले बीस वर्षों में पटियाला की समस्याओं का समाधान नहीं हुआ। शर्मा ने कहा कि जिस कांग्रेस पार्टी ने परनीत कौर व उनके पति को बड़े-बड़े दिए आज वह उसी कांग्रेस के विरोध में प्रचार करके भाजपा के लिए वोट मांग रहे हैं।
महलों में रहने वालों ने पटियाला वासियों के साथ धोखा किया है। परनीत कौर जहां भी जाती हैं वहीं उनका विरोध हो रहा है। एनके शर्मा ने अकाली दल के कार्यकर्ताओं व जत्थेदारों को एकजुटता का पाठ पढ़ाते हुए कहा कि वह पार्टी की नीतियों का प्रचार करें। भाजपा व कांग्रेस प्रत्याशियों को हराने के लिए उनके दलों के नेता व कार्यकर्ता विरोधियों से अधिक उतावले हैं। उन्हों कहा कि इस चुनाव में पटियाला की जनता ने दबदलुओं को सबक सिखाने का मन बना लिया है। अकाली दल के कार्यकर्ताओं को केवल अपनी बात जनता तक पहुंचानी है।
इस अवसर पर पूर्व कैबिनेट मंत्री सुरजीत सिंह रखड़ा, पटियाला देहात के इंचार्ज जसपाल सिंह बिट्टू च_ा, शहरी प्रधान अमित सिंह राठी, पूर्व चेयरमैन सुरजीत सिंह अबलोवाल व लखवीर सिंह लोट, उपाध्यक्ष राजिंदर सिंह विर्क, मालविंदर सिंह, परमजीत सिंह पम्मा, सुखविंदर पाल सिंह मिंटा, सुखविंदर सिंह बॉबी, हरविंदर सिंह बब्बू, जसवंत सिंह टिवाणा, जसविंदर सिंह चीमा, महिंद्र सिंह सोढी, शक्कू ग्रोवर, नरिंदर सिंह संधू समेत कई गणमान्य मौजूद थे।
ਮਹਿਲਾਂ ’ਚ ਰਹਿਣ ਵਾਲੇ ਗਰੀਬਾਂ ਦਾ ਦੁੱਖ ਨਹੀਂ ਸਮਝ ਸਕਦੇ : ਐਨ.ਕੇ.ਸ਼ਰਮਾ
ਪਟਿਆਲਾ ’ਚ ਸ਼ਹਿਰੀ ਵਰਕਰਾਂ ਨਾਲ ਹੋਏ ਰੂਬਰੂ
ਪਟਿਆਲਾ
ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਚਾਰ ਵਾਰ ਇਸ ਹਲਕੇ ਤੋਂ ਸੰਸਦ ਮੈਂਬਰ ਰਹੀ ਪ੍ਰਨੀਤ ਕੌਰ ਨੇ ਪਟਿਆਲਾ ਸ਼ਹਿਰ ਵਾਸੀਆਂ ਨਾਲ ਧੋਖਾ ਕੀਤਾ ਹੈ। ਮਹਿਲਾਂ ਵਿੱਚ ਰਹਿਣ ਵਾਲੀ ਪ੍ਰਨੀਤ ਕੌਰ ਨੇ ਕਦੇ ਵੀ ਗਰੀਬ ਲੋਕਾਂ ਦੇ ਦੁੱਖ ਦਰਦ ਨੂੰ ਨਹੀਂ ਸਮਝਿਆ ਹੈ। ਐਨ.ਕੇ. ਸ਼ਰਮਾ ਨੇ ਅੱਜ ਪਟਿਆਲਾ ਦਿਹਾਤੀ ਇੰਚਾਰਜ ਜਸਪਾਲ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਰੂਬਰੂ ਹੋ ਰਹੇ ਸਨ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਨੂੰ ਚਾਰ ਵਾਰ ਸੰਸਦ ਮੈਂਬਰ ਬਣਾਇਆ। ਉਨ੍ਹਾਂ ਦੇ ਪਤੀ ਅਮਰਿੰਦਰ ਸਿੰਘ ਨੂੰ ਦੋ ਵਾਰ ਮੁੱਖ ਮੰਤਰੀ ਬਣਾਇਆ। ਇਸ ਦੇ ਬਾਵਜੂਦ ਪਿਛਲੇ ਵੀਹ ਸਾਲਾਂ ਵਿੱਚ ਪਟਿਆਲਾ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ। ਸ਼ਰਮਾ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਪਤੀ ਨੂੰ ਵੱਡੇ-ਵੱਡੇ ਅਹੁਦੇ ਦਿੱਤੇ, ਅੱਜ ਉਹ ਉਸੇ ਕਾਂਗਰਸ ਵਿਰੁੱਧ ਪ੍ਰਚਾਰ ਕਰਕੇ ਭਾਜਪਾ ਲਈ ਵੋਟ ਮੰਗ ਰਹੇ ਹਨ।
ਮਹਿਲਾਂ ਵਿੱਚ ਰਹਿਣ ਵਾਲਿਆਂ ਨੇ ਪਟਿਆਲਾ ਵਾਸੀਆਂ ਨਾਲ ਧੋਖਾ ਕੀਤਾ ਹੈ। ਪ੍ਰਨੀਤ ਕੌਰ ਜਿੱਥੇ ਵੀ ਜਾਂਦੀ ਹਨ, ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਐਨ.ਕੇ. ਸ਼ਰਮਾ ਨੇ ਅਕਾਲੀ ਦਲ ਦੇ ਵਰਕਰਾਂ ਅਤੇ ਜਥੇਦਾਰਾਂ ਨੂੰ ਏਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ। ਭਾਜਪਾ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਹਰਾਉਣ ਲਈ ਉਨ੍ਹਾਂ ਦੀਆਂ ਪਾਰਟੀਆਂ ਦੇ ਆਗੂ ਅਤੇ ਵਰਕਰ ਹੀ ਵਿਰੋਧੀਆਂ ਨਾਲੋਂ ਵੱਧ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਇਸ ਚੋਣ ਵਿੱਚ ਪਟਿਆਲਾ ਦੀ ਜਨਤਾ ਨੇ ਦਲਬਦਲੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਅਕਾਲੀ ਦਲ ਦੇ ਵਰਕਰਾਂ ਨੇ ਸਿਰਫ ਆਪਣੀ ਗੱਲ ਜਨਤਾ ਤੱਕ ਪਹੁੰਚਾਉਣੀ ਹੈ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਅਮਿਤ ਸਿੰਘ ਰਾਠੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਲਖਵੀਰ ਸਿੰਘ ਲੋਟ, ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ, ਮਾਲਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸੁਖਵਿੰਦਰ ਸਿੰਘ ਬੌਬੀ, ਹਰਵਿੰਦਰ ਸਿੰਘ ਬੱਬੂ, ਜਸਵੰਤ ਸਿੰਘ ਟਿਵਾਣਾ, ਜਸਵਿੰਦਰ ਸਿੰਘ ਚੀਮਾ, ਮਹਿੰਦਰ ਸਿੰਘ ਸੋਢੀ, ਸ਼ੱਕੂ ਗਰੋਵਰ, ਨਰਿੰਦਰ ਸਿੰਘ ਸੰਧੂ ਸਮੇਤ ਕਈ ਪਤਵੰਤੇ ਹਾਜ਼ਰ ਸਨ।