भगवान श्रीराम व माता कौशल्या का मंदिर निर्माण मेरे जीवन का सबसे अहम फैसला है। उक्त विचार पटियाला लोकसभा हलके से शिरोमणि अकाली दल प्रत्याशी एन.के.शर्मा ने गांव राघोमाजरा में हनुमान जयंती के अवसर पर हनुमान जी के मंदिर में नतमस्तक होने के बाद पत्रकारों से बातचीत में व्यक्त किए।
एन.के.शर्मा ने कहा कि यह उनका सौभाग्य है कि शिरोमणि अकाली दल ने उन्हें उस हलके से प्रत्याशी बनाया है जिसमें भगवान राम का ननिहाल घड़ाम आता है। उन्होंने भगवान राम व माता कौशल्या के आगे शीश झुकाकर यह प्रण किया है कि इस स्थान पर भगवान श्रीराम व
मां कौशाल्या का भव्य मंदिर बनाया जाएगा। अकाली दल के अध्यक्ष सुखबीर बादल ने उनके आग्रह को स्वीकार करते हुए राम नवमी के दिन यह ऐलान भी किया है कि पंजाब में अकाली दल की सरकार बनने के बाद घड़ाम में मंदिर निर्माण करवाया जाएगा। शर्मा ने कहा कि भगवान राम व माता कौशल्या की सेवा से उनका जीवन सफल होगा। अकाली दल प्रत्याशी ने कहा कि लोकसभा चुनावों की प्रक्रिया संपन्न होने के बाद संगत के सहयोग से वह मंदिर निर्माण की रूपरेखा तैयार करेंगे।
अयोध्या की तर्ज पर घड़ाम को भी राष्ट्रीय स्तर पर उबारा जाएगा ताकि देश-दुनिया की संगत इस पवित्र स्थान के दर्शन करने के लिए आ सके। उन्होंने कहा कि पहले भी अकाली दल की सरकार के कार्यकाल के दौरान अमृतसर में श्रीराम व माता सीता के स्थान रामतीर्थ का निर्माण पूर्व मुख्यमंत्री प्रकाश सिंह बादल के कार्यकाल के दौरान करवाया गया था। अब घड़ाम की सेवा भी अकाली दल करेगा।
ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ
ਪਟਿਆਲਾ
ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਉਹਨਾਂ ਦਾ ਸੁਭਾਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਉਸ ਪਟਿਆਲਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ ਜਿਸ ਹਲਕੇ ਵਿਚ ਭਗਵਾਨ ਰਾਮ ਦਾ ਨਾਨਕਾ ਪਿੰਡ ਘੜਾਮ ਪੈਂਦਾ ਹੈ।
ਉਹਨਾਂ ਕਿਹਾ ਕਿ ਉਹਨਾਂ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਜੀ ਅੱਗੇ ਸੀਸ ਨਿਵਾ ਕੇ ਇਹ ਪ੍ਰਣ ਕੀਤਾ ਹੈ ਕਿ ਇਸ ਅਸਥਾਨ ’ਤੇ ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਜੀ ਦਾ ਵਿਸ਼ਾਲ ਮੰਦਿਰ ਬਣਵਾਇਆ ਜਾਵੇਗਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਰਾਮ ਨੌਮੀ ਵਾਲੇ ਦਿਨ ਜਨਤਕ ਤੌਰ ’ਤੇ ਇਹ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘੜਾਮ ਵਿਚ ਵਿਸ਼ਾਲ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇਗਾ।
ਉਹਨਾਂ ਕਿਹਾ ਕਿ ਪ੍ਰਭੂ ਸ੍ਰੀਰਾਮ ਅਤੇ ਮਾਤਾ ਕੌਸ਼ਲਿਆ ਜੀ ਦੀ ਸੇਵਾ ਨਾਲ ਉਹਨਾਂ ਦਾ ਜੀਵਨ ਸਫਲ ਹੋ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਤੇ ਸਭ ਨੂੰ ਨਾਲ ਲੈ ਕੇ ਉਹ ਚੋਣਾਂ ਦਾ ਕੰਮ ਖਤਮ ਹੋਣ ਮਗਰੋਂ ਇਹ ਮੰਦਿਰ ਨਿਰਮਾਣ ਦੀ ਰੂਪ ਰੇਖਾ ਉਲੀਕਣਗੇ ਅਤੇ ਇਸ ਲਈ ਸਭ ਦਾ ਸਹਿਯੋਗ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਾਂਗੂ ਘੜਾਮ ਨੂੰ ਵੀ ਕੌਮਾਂਤਰੀ ਪੱਧਰ ’ਤੇ ਉਭਾਰਿਆ ਜਾਵੇਗਾ ਤਾਂ ਜੋ ਦੇਸ਼ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਭੂ ਸ਼੍ਰੀਰਾਮ ਜੀ ਦੇ ਭਗਤ ਇਸ ਪਵਿੱਤਰ ਅਸਥਾਨ ਦੇ ਵੀ ਦਰਸ਼ਨ ਕਰਨ ਵਾਸਤੇ ਆ ਸਕਣ।
ਉਹਨਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਅੰਮ੍ਰਿਤਸਰ ਵਿਚ ਪ੍ਰਭੂ ਸ਼੍ਰੀਰਾਮ ਤੇ ਮਾਤਾ ਸੀਤਾ ਜੀ ਦੇ ਅਸਥਾਨ ਰਾਮ ਤੀਰਥ ਦਾ ਨਿਰਮਾਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਰਵਾਇਆ ਸੀ ਤੇ ਹੁਣ ਘੜਾਮ ਵਿਚ ਵੀ ਇਹ ਸੇਵਾ ਅਕਾਲੀ ਦਲ ਹੀ ਕਰੇਗਾ।