Friday, 17 May 2024

 

 

खास खबरें मुख्यमंत्री भगवंत मान ने होशियारपुर से आप उम्मीदवार डा. राजकुमार चब्बेवाल के लिए किया प्रचार विश्व स्तरीय शिक्षण संस्थान स्थापित होंगे अमृतसर में स्थापित : गुरजीत सिंह औजला शिअद को लगा एक और झटका! होशियारपुर लोकसभा क्षेत्र में आप को मिली बढ़त राजा वड़िंग ने लुधियाना में चुनाव अभियान के दौरान आर्थिक उत्थान और किसानों के समर्थन का वादा किया मुख्य निर्वाचन अधिकारी मनीष गर्गने राज्य नोडल अधिकारियों के साथ निर्वाचन व्यय बैठक की पंजाब की प्रगति के रास्ते में बढ़ती अपराध दर और ड्रग माफिया बड़ा रोड़ा : विजय इंदर सिंगला जनसेवा नहीं, धन सेवा के लिए राजनीति कर रहे राजेंद्र राणा : मुख्यमंत्री सुखविंदर सिंह सुक्खू स्वाति मालीवाल प्रकरण में मनीष तिवारी की चुप्पी कांग्रेस के न्याय की खोल रही है पोल-संजय टंडन पंजाब के हितों की रक्षा के लिए भाजपा जरूरी: अरविंद खन्ना गुरजीत औजला ने लोपोके में विशाल जनसमूह को संबोधित किया पंजाब के आतंकवाद पीडि़तों का मुद्दा संसद में उठाऊंगा : डॉ सुभाष शर्मा लोकसभा चुनाव में मेरी जीत का मुख्य आधार बनेगा पटियाला वासियों का भरोसाः परनीत कौर मुख्यमंत्री बताएं कि उनकी सरकार नहरी पटवारियों को यह दिखाने के लिए काल्पनिक एंट्रियां करने को क्यों मजबूर कर रही कि नहर का पानी पंजाब के सभी खेतों में पहुंच रहा हैःशिरोमणी अकाली दल विरासत भी और विकास भी यह हैं मोदी सरकार की गारंटी, सांस्कृतिक राष्ट्रवाद जन जागरण भाजपा की देन : कंगना रंनौत एक महीने से भी कम समय में किसानों का कर्ज माफ हो जाएगा : अमरिंदर सिंह राजा वड़िंग अरविंद केजरीवाल और भगवंत मान ने अमृतसर में पार्टी नेताओं और कार्यकर्ताओं के साथ की मीटिंग प्रधानमन्त्री नरेन्द्र मोदी की अम्बाला शहर रैली से पहला ही चुनाव लड़ रही बंतो कटारिया के हौसले बुलंद निर्दलीय उम्मीदवार शकील मुहम्मद ने इंडिया अलायंस के उम्मीदवार मनीष तिवारी के समर्थन में नामांकन पत्र वापस लिया हीरामंडी के वीडियो सॉन्ग "मासूम दिल है मेरा" के रिलीज पर ऋचा चड्ढा भावुक होकर बोलीं सात करोड़ का है उर्वशी रौतेला का कान्स कस्टम गाउन अरविंद केजरीवाल और भगवंत मान ने भगवान श्री वाल्मीकि तीर्थ मंदिर में नतमस्तक होकर पंजाब की शांति और समृद्धि के लिए की प्रार्थना

 

पोलिंग स्टाफ तनदेही व ईमानदारी से निभाएं जिम्मेदारी: कोमल मित्तल

जिला निर्वाचन अधिकारी की अध्यक्षता में हुई पोलिंग स्टाफ की पहली रैंडेमाइजेशन

Komal Mittal, DC Hoshiarpur, Deputy Commissioner Hoshiarpur, Hoshiarpur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

होशियारपुर , 29 Apr 2024

भारतीय निर्वाचन आयोग की हिदायतों पर लोक सभा चुनाव 2024 के मद्देनजर आज डिप्टी कमिश्नर-कम-जिला निर्वाचन अधिकारी कोमल मित्तल की अध्यक्षता में एन.आई.सी. कार्यालय, जिला प्रशासकीय कांप्लेक्स में पोलिंग स्टाफ की पहली रैंडेमाइजेशन हुई। इस मौके पर अतिरिक्त डिप्टी कमिश्नर( सामान्य) राहुल चाबा व डी.आई.ओ प्रदीप सिंह भी मौजूद थे।

पोलिंग स्टाफ की रैंडेमाइजेशन को अंतिम रुप देते हुए जिला निर्वाचन अधिकारी ने कहा कि पोलिंग स्टाफ के ड्यूटी आर्डर संबंधित विभागों के प्रमुखों को सौंप दिए जाएंगे। उन्होंने हिदायत देते हुए कहा कि जिनकी ड्यूटी चुनावों में लगी है वे संबंधित कार्यालय से अपने ड्यूटी आर्डर प्राप्त कर लें और नियत तिथि व समय पर पोलिंग स्टाफ की पहली रिहर्सल में पहुंचे। 

उन्होंने नियुक्त किए गए पोलिंग स्टाफ को अपनी ड्यूटी पूरी तनदेही व ईमानदारी से निभाने के लिए कहा। उन्होंने कहा कि पोलिंग स्टाफ को गर्व महसूस होना चाहिए कि वे चुनाव प्रणाली का हिस्सा बन रहे हैं। जिला निर्वाचन अधिकारी ने बताया कि जिले के 1563 पोलिंग बूथों के लिए केंद्रीय व राज्य सरकार के स्टाफ का डाटा मिक्सिंग कर लोकसभा चुनाव के लिए पोलिंग स्टाफ की ड्यूटी लगाई गई है और उक्त स्टाफ के अलावा रिर्जव स्टाफ व जरुरत पडऩे पर अन्य कर्मचारियों की भी नियुक्ति की जाएगी। 

उन्होंने बताया कि उक्त पोलिंग स्टाफ मतदान प्रक्रिया को संपन्न करवाने में अहम भूमिका निभाएगा। उन्होंने कहा कि पोलिंग स्टाफ की पहली रिहर्सल 5 मई को करवाई जा रही है, जिसके लिए संबंधित सहायक रिटर्निंग अधिकारियों को सूचित कर दिया गया है। कोमल मित्तल ने बताया कि लोक सभा चुनाव के लिए मतदान 1 जून 2024 को होगा और 4 जून 2024 को वोटों की गिनती होगी। 

उन्होंने बताया कि नामांकन पत्र दाखिल करने की अंतिम तिथि 14 मई 2024 व नामांकन वापिस लेने की अंतिम तिथि 17 मई 2024 है। उन्होंने कहा कि जिला प्रशासन की ओर से लोक सभा चुनाव निष्पक्ष व पारदर्शी तरीके से करवाने के लिए कोई कमी नहीं छोड़ी जाएगी। उन्होंने कहा कि जहां एम.सी.एम.सी. कमेटी गठित कर पेड न्यूज पर नजर रखी जा रही है, वहीं सी-विजिल एप के माध्यम से आदर्श चुनाव आचार संहिता की उल्लंघना संबंधी प्राप्त हो रही शिकायतों पर भी तुरंत एक्शन लिया जा रहा है। 

उन्होंने कहा कि जिले में आदर्श चुनाव आचार संहिता का उल्लंघन किसी कीमत पर बर्दाश्त नहीं किया जाएगा। इस मौके पर चुनाव तहसीलदार सर्बजीत सिंह, डी.आई.ए विजेंद्र सिंह, चुनाव कानूनगो दीपक कुमार, लखबीर सिंह के अलावा अन्य अधिकारी भी उपस्थित थे।

ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ : ਕੋਮਲ ਮਿੱਤਲ

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ’ਚ ਹੋਈ ਪੋਲਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ

ਹੁਸ਼ਿਆਰਪੁਰ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਨਿਗਰਾਨੀ ਵਿਚ ਐਨ.ਆਈ.ਸੀ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਪੋਲਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਡੀ.ਆਈ.ਓ ਪਰਦੀਪ ਸਿੰਘ ਵੀ ਮੌਜੂਦ ਸਨ।

ਪੋਲਿੰਗ ਸਟਾਫ ਦੀ ਰੈਂਡੇਮਾਈਜ਼ੇਸ਼ਨ ਨੂੰ ਅੰਤਿਮ ਰੂਪ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੋਲਿੰਗ ਸਟਾਫ ਦੇ ਡਿਊਟੀ ਆਰਡਰ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਡਿਊਟੀ ਚੋਣਾਂ ਵਿਚ ਲੱਗੀ ਹੈ ਉਹ ਸਬੰਧਤ ਦਫ਼ਤਰ ਕੋਲੋਂ ਆਪਣੇ ਡਿਊਟੀ ਆਰਡਰ ਪ੍ਰਾਪਤ ਕਰ ਲੈਣ ਅਤੇ ਨਿਰਧਾਰਿਤ ਮਿਤੀ ਅਤੇ ਸਮੇਂ ’ਤੇ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ ਵਿਚ ਪਹੁੰਚਣ। 

ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਮਾਣ ਮਹਿਸੂਸ ਹੋਣਾਂ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ 1563 ਪੋਲਿੰਗ ਬੂਥਾਂ ਲਈ ਕੇਂਦਰ ਅਤੇ ਸੂਬਾ ਸਰਕਾਰ ਦੇ ਸਟਾਫ ਦਾ ਡਾਟਾ ਮਿਕਸਿੰਗ ਕਰਕੇ ਲੋਕ ਸਭਾ ਚੋਣਾਂ ਦੇ ਲਈ ਪੋਲਿੰਗ ਸਟਾਫ ਦੀ ਡਿਊਟੀ ਲਗਾਈ ਗਈ ਹੈ ਅਤੇ ਉਕਤ ਸਟਾਫ ਤੋਂ ਇਲਾਵਾ ਰਿਜ਼ਰਵ ਸਟਾਫ ਅਤੇ ਲੋੜ ਪੈਣ ’ਤੇ ਹੋਰ ਕਰਮਚਾਰੀਆਂ ਦੀ ਵੀ ਨਿਯੁਕਤੀ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਉਕਤ ਪੋਲਿੰਗ ਸਟਾਫ ਵੋਟ ਪ੍ਰਕਿਰਿਆ ਨੂੰ ਸੰਪਨ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੋਲਿੰਗ  ਸਟਾਫ ਦੀ ਪਹਿਲੀ ਰਿਹਰਸਲ 5 ਮਈ ਨੂੰ ਕਰਵਾਈ ਜਾ ਰਹੀ ਹੈ, ਜਿਸ ਦੇ ਲਈ ਸਬੰਧਤ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਕੋਮਲ ਮਿੱਤਲ ਨੇ ਦੱਸਿਆ ਕਿ ਲੋਕ ਸਭਾਂ ਚੋਣਾਂ ਦੇ ਲਈ ਵੋਟਾਂ 1 ਜੂਨ 2024 ਨੂੰ ਹੋਣਗੀਆਂ ਅਤੇ 4 ਜੂਨ 2024 ਨੂੰ ਵੋਟਾਂ ਦੀ ਗਿਣਤੀ ਹੋਵੇਗੀ। 

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖਰੀ ਮਿਤੀ 14 ਮਈ 2024 ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 17 ਮਈ 2024 ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਐਮ.ਸੀ.ਐਮ.ਸੀ ਕਮੇਟੀ ਗਠਿਤ ਕਰਕੇ ਪੇਡ ਖ਼ਬਰਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਸੀ-ਵਿਜ਼ਲ ਐਪ ਰਾਹੀਂ ਆਦਰਸ਼ ਚੋਣ ਜ਼ਾਬਤਾ ਸੰਘਤਾ ਦੀ ਉਲੰਘਣਾ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਵੀ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚੋਣ ਜ਼ਾਬਤਾ ਸੰਘਤਾ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਡੀ.ਆਈ.ਏ ਵਿਜੇਂਦਰ ਸਿੰਘ, ਚੋਣ ਕਾਨੂੰਗੋ ਦੀਪਕ ਕੁਮਾਰ ਤੇ ਲਖਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD