संगरूर से आम आदमी पार्टी के उम्मीदवार और कैबिनेट मंत्री गुरमीत सिंह मीत हेयर ने लोकसभा चुनाव लड़ रहे संगरूर से बाहर के उम्मीदवारों पर तंज कसते हो कहा कि 2022 में हमारे उम्मीदवार लाभ सिंह उगोके से हारने के बाद पूर्व मुख्यमंत्री चरणजीत सिंह चन्नी दो साल भर में नहीं दिखे, इसी तरह दोआबे से आए कांग्रेस उम्मीदवार सुखपाल सिंह खैरा चुनाव के बाद वापस संगरूर नहीं आएंगे।
तपा मंडी और भदौड़ में चुनावी सभाओं को संबोधित करते हुए मीत हेयर ने कहा कि संगरूर और भदौड़ के निवासी बाहरी उम्मीदवारों को बाहर का रास्ता दिखाना जानते हैं। उन्होंने कहा कि राज्य की जनता सभी पार्टियों की हकीकत जान चुकी है, जिसके कारण अब वे चुनाव क्षेत्र बदल-बदल कर चुनाव लड़ रहे हैं।
कांग्रेसियों ने चरणजीत सिंह चन्नी को पहले भदौड़ से चुनावी लड़ाई और अब उसे जालंधर भेजा। भदौड़ से चुनाव हारने के बाद चन्नी वापस भदौड़ नहीं आए और अब खैरा भी भुलत्थ से संगरूर आ गए हैं और सुखपाल खैरा ने चुनाव नतीजों के बाद दोबारा सतलुज नदी पार नहीं करनी।
भदौड़ के विधायक लाभ सिंह उगोके ने मीत हेयर को आश्वासन दिया कि लोकसभा चुनाव में भदौड़ निर्वाचन क्षेत्र के लोग आम आदमी पार्टी को सबसे बड़ी बढ़त देंगे। आज की बैठकों में पार्टी पदाधिकारियों एवं वर्करों की जबरदस्त भागीदारी एवं उत्साह के कारण रैलियाँ सफल साबित हुईं। पार्टी के सभी कार्यकर्ताओं ने कहा कि वे राज्य सरकार की उपलब्धियों को घर-घर तक पहुंचाएंगे और मीत हेयर की जीत सुनिश्चित करेंगे.
ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ
ਮੀਤ ਹੇਅਰ ਨੇ ਭਦੌੜ ਹਲਕੇ ਵਿੱਚ ਕੀਤੀਆਂ ਚੋਣ ਮੀਟਿੰਗਾਂ
ਤਪਾ/ਭਦੌੜ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਚੋਣ ਲੜ ਰਹੇ ਸੰਗਰੂਰ ਤੋਂ ਬਾਹਰੀ ਉਮੀਦਵਾਰਾਂ ਉੱਤੇ ਤੰਜ ਕਸਦਿਆਂ ਕਿਹਾ ਕਿ ਜਿਵੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਲ 2022 ਵਿੱਚ ਸਾਡੇ ਉਮੀਦਵਾਰ ਲਾਭ ਸਿੰਘ ਉਗੋਕੇ ਤੋਂ ਹਾਰਨ ਤੋਂ ਬਾਅਦ ਦੋ ਸਾਲ ਭਦੌੜ ਵਾਸੀਆਂ ਨੂੰ ਸ਼ਕਲ ਨਹੀ ਵਿਖਾਈ ਉਵੇਂ ਹੀ ਦੋਆਬੇ ਤੋਂ ਆਇਆ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਚੋਣਾਂ ਤੋਂ ਬਾਅਦ ਮੁੜ ਸੰਗਰੂਰ ਨਹੀਂ ਆਵੇਗਾ।
ਤਪਾ ਮੰਡੀ ਅਤੇ ਭਦੌੜ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਤੇ ਭਦੌੜ ਵਾਸੀ ਬਾਹਰੀ ਉਮੀਦਵਾਰਾਂ ਨੂੰ ਬਾਹਰ ਦਾ ਰਾਸਤਾ ਦਿਖਾਉਣਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸਾਰੀਆਂ ਪਾਰਟੀਆਂ ਦੀ ਅਸਲੀਅਤ ਜਾਣ ਚੁੱਕੇ ਹਨ ਜਿਸ ਕਾਰਨ ਹੁਣ ਉਹ ਹਲਕੇ ਬਦਲ ਕੇ ਚੋਣ ਲੜ ਰਹੇ ਹਨ।
ਕਾਂਗਰਸੀਆਂ ਨੇ ਚਰਨਜੀਤ ਸਿੰਘ ਚੰਨੀ ਨੂੰ ਪਹਿਲਾ ਭਦੌੜ ਚੋਣ ਲੜਾਈ ਅਤੇ ਫੇਰ ਹੁਣ ਜਲੰਧਰ ਭੇਜ ਦਿੱਤਾ। ਚੰਨੀ ਭਦੌੜ ਤੋਂ ਚੋਣ ਹਾਰ ਕੇ ਦੁਬਾਰਾ ਮੁੜ ਕੇ ਭਦੌੜ ਨਹੀਂ ਆਇਆ ਅਤੇ ਹੁਣ ਖਹਿਰਾ ਵੀ ਭੁਲੱਥ ਤੋਂ ਸੰਗਰੂਰ ਆਇਆ ਹੈ ਅਤੇ ਚੋਣ ਨਤੀਜਿਆਂ ਤੋਂ ਬਾਅਦ ਮੁੜ ਕੇ ਸੁਖਪਾਲ ਖਹਿਰਾ ਨੇ ਸਤਲੁਜ ਦਰਿਆ ਪਾਰ ਨਹੀਂ ਕਰਨਾ।
ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਮੀਤ ਹੇਅਰ ਨੂੰ ਵਿਸ਼ਵਾਸ ਦਿਵਾਇਆ ਕਿ ਲੋਕ ਸਭਾ ਚੋਣਾਂ ਵਿੱਚ ਭਦੌੜ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡੀ ਲੀਡ ਦਿਵਾਉਣਗੇ। ਅੱਜ ਦੀਆਂ ਮੀਟਿੰਗਾਂ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਲੰਟੀਅਰਾਂ ਦੀ ਵੱਡੀ ਸ਼ਮੂਲੀਅਤ ਅਤੇ ਜੋਸ਼ ਸਦਕਾ ਰੈਲੀਆਂ ਸਾਬਤ ਹੋ ਨਿਬੜੀਆਂ। ਸਮੂਹ ਪਾਰਟੀ ਵਰਕਰਾਂ ਨੇ ਆਖਿਆ ਕਿ ਉਹ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਘਰ-ਘਰ ਤੱਕ ਲਿਜਾਣਗੇ ਅਤੇ ਮੀਤ ਹੇਅਰ ਦੀ ਜਿੱਤ ਯਕੀਨੀ ਬਣਾਉਣਗੇ।