Wednesday, 22 July 2026

 

 

खास खबरें लोकतंत्र प्रतिनिधित्व से चलता है, उसके लिए नुमायंदे बनाए जाते हैं, नुमायंदों को अपनी बात संसद में रखनी चाहिए’’: अनिल विज पर्यावरण संरक्षण को बनाएं जन आंदोलन : नायब सिंह सैनी ट्रीटेड पानी का वैज्ञानिक और योजनाबद्ध तरीके से उपयोग किया जाए- मुख्यमंत्री नायब सिंह सैनी देश के युवा और किसान सड़कों पर हैं, लेकिन बातचीत करने के बजाय, भाजपा सरकार उनकी आवाज़ दबाने के लिए बल का इस्तेमाल कर रही है : बलतेज पन्नू मुख्यमंत्री से मिले नीट (स्नातक)-2026 में अखिल भारतीय स्तर पर द्वितीय रैंक प्राप्त करने वाले पंशुल बंसल मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना लोकतंत्र की मजबूती के लिए प्रत्येक व्यक्ति अपना वोट अवश्य बनवाए- मुख्यमंत्री नायब सिंह सैनी प्रधानमंत्री मोदी ने देखते ही पहचाना, कार्यकर्ताओं के प्रति उनका स्नेह अतुलनीय : विनीत जोशी मुख्य निर्वाचन अधिकारी ने की विशेष गहन पुनरीक्षण पर समीक्षा बैठक आईआईएचएमआर यूनिवर्सिटी कॉन्वोकेशन 2026: 506 स्टूडेंट्स को मिली डिग्रियां नाबार्ड ने बदली हरियाणा के ग्रामीण आँचल की तस्वीर विपुल गोयल की अध्यक्षता में एच.ए.डी.सी की 8वीं बोर्ड बैठक संपन्न आईटीआई छात्रों को हुनरमंद बनाकर आधुनिक उद्योगों से जोड़ना है सरकार का मुख्य लक्ष्य- राज्य मंत्री गौरव गौतम डॉ. हिमांशु अग्रवाल द्वारा सेवा केंद्र और सब-रजिस्ट्रार कार्यालय का औचक निरीक्षण जिला प्रशासन ने स्वतंत्रता दिवस समारोह की तैयारियां शुरू की शाह के इशारों पर नाच रहे हैं मान: अमरिंदर सिंह राजा वड़िंग प्रितपाल सिंह बलियावाल ने हलका साहनेवाल के बांधों की मरम्मत और अवैध खनन के लिए डिप्टी कमिश्नर को सौंपा ज्ञापन पीएम आवास के बाहर प्रदर्शन, राहुल गांधी से डॉ. जितेंद्र सिंह ने की बातचीत ‘मुख्यमंत्री का कार्यकर्ताओं के साथ संवाद’ कार्यक्रम शुरू गुलाब चंद कटारिया ने समावेशी समाज के निर्माण का किया आह्वान ज्ञानेश कुमार ने ब्राजील के राजदूत से की मुलाकात

 

ਮੋਹਾਲੀ ਪੁਲਿਸ ਵੱਲੋਂ ਕਾਲ ਸੈਂਟਰ ਦੇ ਨਾਮ 'ਤੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼;

ਮਾਮਲੇ ਨਾਲ ਜੁੜੇ 37 ਮੁਲਜ਼ਮ ਗ੍ਰਿਫਤਾਰ: ਐਸ ਐਸ ਪੀ ਸੰਦੀਪ ਗਰਗ

Crime News Punjab, Punjab Police, Police, Crime News, S.A.S. Nagar Police, Mohali Police
Listen to this article

Web Admin

Web Admin

5 Dariya News

ਐੱਸ.ਏ.ਐੱਸ. ਨਗਰ , 25 Jun 2024

Last updated on: Jun 25, 2024, 00:00 IST

ਮੋਹਾਲੀ ਪੁਲਿਸ ਨੇ ਕਾਲ ਸੈਂਟਰ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟ੍ਰਾਂਜ਼ੈਕਸ਼ਨ ਕਰਵਾਉਣ ਦੇ ਨਾਮ 'ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰ ਕੇ 37 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਦੱਸਿਆ ਕਿ ਮੋਹਿਤ ਅਗਰਵਾਲ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਸ਼ਹਿਰੀ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸ: ਸੁਖਬੀਰ ਸਿੰਘ ਅਤੇ ਥਾਣੇਦਾਰ ਅਭੀਸ਼ੇਕ ਸ਼ਰਮਾ, ਇੰਚ: ਇੰਡ: ਏਰੀਆ ਫੇਜ਼ 8-ਬੀ, ਮੋਹਾਲੀ ਦੀ ਟੀਮ ਵੱਲੋਂ ਆਈ.ਟੀ ਕੰਪਨੀ ਦੀ ਆੜ ਵਿੱਚ ਚੱਲ ਰਹੇ ਇੱਕ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ ਮੁਕੱਦਮਾ ਨੰਬਰ: 111 ਮਿਤੀ 25.06.2024 ਅ/ਧ 406,420, 120 ਬੀ, ਭ:ਦ 01, ਮੋਹਾਲੀ ਦਰਜ ਕਰ ਕੇ 37 (25 ਪੁਰਸ਼ਾਂ ਅਤੇ 12 ਮਹਿਲਾ) ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। 

ਡਾ. ਗਰਗ ਨੇ ਦੱਸਿਆ ਕਿ ਮਿਤੀ 25.06.2023 ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਲਾਟ ਨੰਬਰ: ਈ-177, ਕੈਲਾਸ਼ ਟਾਵਰ ਦੀ ਪਹਿਲੀ ਮੰਜ਼ਿਲ ਵਿਖੇ ਵੈੱਬਟੈਪ ਪ੍ਰਾਈਵੇਟ ਲਿਮਟਿਡ, ਮੋਹਾਲੀ ਦੇ ਨਾਮ 'ਤੇ ਕੰਪਨੀ ਦੀ ਆੜ ਵਿੱਚ ਪੇਅ ਪਾਲ ਅਕਾਊਂਟ ਵਿੱਚੋਂ ਟਰਾਜ਼ੈਕਸ਼ਨ ਹੋਣ ਦੇ ਨਾਮ 'ਤੇ ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਹਨ। ਇਸ ਸਬੰਧੀ ਕੇਸ ਰਜਿਸਟਰ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਕੈਵਿਨ ਪਟੇਲ, ਪਰਤੀਕ ਦੁਧੱਤ ਸਮੇਤ 35 ਹੋਰ ਮੁਲਜ਼ਮ ਸ਼ਾਮਲ ਹਨ । ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਉਕਤ ਪਲਾਟ ਵਿੱਚ ਵਿਖਾਵੇ ਦੇ ਤੌਰ 'ਤੇ ਵੈੱਬਟੈਪ ਪ੍ਰਾਈਵੇਟ ਲਿਮਟਿਡ ਦੇ ਨਾਮ ਦੀ ਕੰਪਨੀ ਚਲਾਈ ਜਾ ਰਹੀ ਸੀ। ਜਿਸਦੀ ਆੜ ਵਿੱਚ ਮੁਲਜ਼ਮ ਇਹ ਫਰਜ਼ੀ ਕਾਲ ਸੈਂਟਰ ਚਲਾ ਰਹੇ ਸਨ। ਮੁਲਜ਼ਮ ਵਿਦੇਸ਼ੀ ਅਕਾਊਂਟ ਦੇ ਖਾਤਾ ਧਾਰਕਾਂ ਨੂੰ ਜਾਅਲੀ ਈ.ਮੇਲ ਭੇਜਦੇ ਸਨ ਕਿ ਉਨ੍ਹਾਂ ਦੇ ਪੇਅ ਪਾਲ ਅਕਾਊਂਟ ਵਿੱਚੋਂ ਟਰਾਂਜ਼ੈਕਸ਼ਨ ਹੋਣੀ ਹੈ ਅਤੇ ਉਸ ਸਬੰਧੀ ਕਸਟਮਰ ਕੇਅਰ ਦੇ ਨੰਬਰ 'ਤੇ ਸਪੰਰਕ ਕਰ ਸਕਦੇ ਹੋ। 

ਜਦੋਂ ਉਹ ਲੋਕ ਮੁਲਜ਼ਮਾਂ ਵੱਲੋਂ ਦਿੱਤੇ ਜਾਅਲੀ ਨੰਬਰ 'ਤੇ ਕਾਲ ਕਰਦੇ ਸਨ ਤਾਂ ਮੁਲਜ਼ਮ ਉਹਨਾਂ ਭੋਲੇ ਭਾਲੇ ਲੋਕਾਂ ਨੂੰ ਗੱਲਾਂ ਵਿੱਚ ਲਗਾ ਕੇ ਕਹਿੰਦੇ ਸੀ ਕਿ ਜੇਕਰ ਉਨ੍ਹਾਂ ਨੇ ਇਹ ਟਰਾਂਜੈਕਸ਼ਨ ਬਚਾਉਣੀ ਹੈ ਤਾਂ ਉਹਨਾਂ ਦੀ ਰਕਮ ਦੇ ਗਿਫਟ ਕਾਰਡ ਖਰੀਦਣ ਅਤੇ ਉਸੇ ਗਿਫਟ ਕਾਰਡ ਦਾ ਕੋਡ ਹਾਸਲ ਕਰ ਕੇ ਠੱਗੀ ਮਾਰਦੇ ਸਨ। ਮੁਲਜ਼ਮਾਂ ਕੋਲੋਂ 45 ਲੈਪਟਾਪ, ਹੈਡਫੋਨ ਮਾਈਕ 45, ਮੋਬਾਈਲ 59 (ਦਫ਼ਤਰੀ 23, ਪਰਸਨਲ 36) ਅਤੇ ਇਕ ਮਰਸਡੀਜ਼ ਕਾਰ ਰੰਗ ਕਾਲਾ ਨੰਬਰ (ਡੀਐੱਲ-08-ਸੀਏਕੇ 5520) ਬਰਾਮਦ ਕੀਤੇ ਗਏ ਹਨ।

Mohali Police busts gang of scammers working under the garb of Call centre 

37 accused arrested in connection with the case: SSP Sandeep Garg 

S.A.S Nagar 

Busting a fake call centre running from Phase 8-B, Industrial Area, Mohali, the Mohali Police have arrested a total of 37 accused including 25 males and 12 females who were scamming foreign nationals. Divulging the details, Senior Superintendent of Police, Sahibzada Ajit Singh Nagar, District, Dr Sandeep Garg said that as many as 45 laptops with 45 headphone mic, 59 mobile handsets (23 used for office while 36 used as personal) and a black coloured Mercedes-Benz car (DL-08-CAK 5520) have been recovered from the accused. 

Disclosing the Modus Operandi of the Gang, SSP further said that they used to send fake e-mails to the account holders of foreign people citing that the transaction was to be done from their PayPal account and they could contact the customer care number in this regard. When those people make a call on the fake number given by the accused, the accused used to trick the gullible people into saying that if they want to save the transaction, then they should buy gift cards of their amount and after getting the code of the same gift card they were cheated. 

The SSP further said that on getting a tip-off regarding the functioning of this fake call centre under the garb of an IT Company Webtap Private Limited, First Floor, Kailash Tower, Plot No. E-177, Phase 8-B, Industrial Area, Mohali, a team under the supervision of DSP (City) Mohit Aggarwal was constituted comprising members— Inspector Sukhbir Singh and SHO Abhishek Sharma, Incharge, Industrial Area, Phase 8-B, Mohali. 

The Police teams unearthed the fake call centre and arrested 37 accused persons including Gujarat based Kingpins Kaivin Patel and Parteek Dudhat. He said that most of the accused belong to North Eastern states. A case under sections 406, 420 and 120 B of the IPC has been registered against the accused.

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD