आम आदमी पार्टी, पंजाब के प्रदेश महासचिव एवं पंजाब मंडी बोर्ड के चेयरमैन स. हरचंद सिंह बरसट ने कहा कि हलका पश्चिमी जालंधर के उपचुनाव में आम आदमी पार्टी की जीत तय है। आप उम्मीदवार मोहिंदर भगत पढ़े-लिखे और सूझवान व्यक्ति हैं, जो समाज के हर वर्ग से जुड़े हुए हैं और लोक कल्याण और समाज सेवा के लिए हमेशा तत्पर रहते हैं।
उनका परिवार 2 पीढ़ियों से जालंधर के लोगों की सेवा कर रहा है और जमीनी स्तर पर लोगों से जुड़ा हुआ है। उनके पिता चुनी लाल भगत ने मंत्री रहते हुए जालंधर और पंजाब के विकास के लिए काफी अच्छे काम किये और अब लोगों को आप उम्मीदवार मोहिंदर भगत से भी यही उम्मीद है।
प्रदेश महासचिव ने कहा कि लोग काम करने वाली पार्टी को ही वोट देते हैं और आम आदमी पार्टी ने अपने 2 साल के कार्यकाल में लोक कल्याण के कार्यों को ही प्राथमिकता दी है। पश्चिमी जालंधर से आप उम्मीदवार मोहिंदर भगत के समर्थन में उन्होंने कहा कि मोहिंदर भगत के प्रति लोगों का प्यार और विश्वास देखकर यह यकीन हो गया है कि आम आदमी पार्टी बड़े अंतर से चुनाव जीतेगी।
उन्होंने कहा कि चुनाव में बड़े-बड़े वादे करके लोगों को गुमराह करने वाली कांग्रेस, भाजपा और अकाली दल के असली चेहरों को आज जनता पहचान चुकी है कि वे अपने वादे पूरे नहीं करते। इस चुनाव में जनता धोखेबाजों को सबक सिखाएगी। स. बरसट ने कहा कि आम आदमी पार्टी हमेशा अपने कामों के आधार पर चुनाव लड़ती है और इसलिए आप सरकार द्वारा पिछले दो वर्षों में किए गए जनकल्याण कार्यों को जनता के सामने रखा जा रहा है।
स. भगवंत सिंह मान की सरकार ने पिछले 2 साल के दौरान हर क्षेत्र में काफी सुधार किया है। आज पंजाब के लोगों को 600 यूनिट मुफ्त बिजली मिल रही है। खेतों को नहरों से पानी मिल रहा है। सरकार ने बिना किसी रिश्वत और सिफारिश के 43000 से अधिक युवाओं को सरकारी नौकरी दी है।
इसके साथ ही मोहल्ला क्लिनिक, स्कूल ऑफ एमिनेंस, महिलाओं के लिए मुफ्त बस यात्रा, घर-घर राशन, फरिश्ते योजना, सड़क सुरक्षा फोर्स और बच्चों के बेहतर भविष्य के लिए खेल नर्सरी की स्थापना के अलावा स. भगवंत सिंह मान के नेतृत्व में सरकार ने पंजाब में नए उद्योग स्थापित करने के लिए भी सार्थक कदम उठाए हैं।
'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ
ਪੱਛਮੀ ਜਲੰਧਰ ਜਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ
ਮੁਹਾਲੀ
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਹਲਕਾ ਪੱਛਮੀ ਜਲੰਧਰ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ।
ਇਨ੍ਹਾਂ ਦਾ ਪਰਿਵਾਰ 2 ਪੀੜ੍ਹੀਆਂ ਤੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ ਅਤੇ ਜਮੀਨੀ ਪੱਧਰ ਤੇ ਲੋਕਾਂ ਨਾਲ ਜੁੜੀਆ ਹੋਇਆ ਹੈ। ਇਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਨੇ ਮੰਤਰੀ ਰਹਿੰਦਿਆਂ ਜਲੰਧਰ ਅਤੇ ਪੰਜਾਬ ਦੇ ਵਿਕਾਸ ਲਈ ਵਧੀਆ ਕੰਮ ਕੀਤੇ ਸਨ, ਤੇ ਹੁਣ ਲੋਕਾਂ ਨੂੰ ਵੀ ਆਪ ਉਮੀਦਵਾਰ ਮੋਹਿੰਦਰ ਭਗਤ ਤੋਂ ਇਹੀ ਉਮੀਦ ਹੈ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਲੋਕ ਕੰਮ ਕਰਨ ਵਾਲੀ ਪਾਰਟੀ ਨੂੰ ਹੀ ਵੋਟ ਦਿੰਦੇ ਹਨ ਅਤੇ ਆਮ ਆਦਮੀ ਪਾਰਟੀ ਨੇ ਆਪਣੇ 2 ਸਾਲਾਂ ਦੇ ਕਾਰਜਕਾਲ ਵਿੱਚ ਲੋਕ ਭਲਾਈ ਦੇ ਕੰਮਾਂ ਨੂੰ ਹੀ ਪਹਿਲ ਦਿੱਤੀ ਹੈ। ਪੱਛਮੀ ਜਲੰਧਰ ਤੋਂ ‘ਆਪ’ ਉਮੀਦਵਾਰ ਮੋਹਿੰਦਰ ਭਗਤ ਦੇ ਸਮਰਥਨ ਵਿੱਚ ਉਨ੍ਹਾਂ ਕਿਹਾ ਕਿ ਮੋਹਿੰਦਰ ਭਗਤ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ।
ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਵੱਡੇ-ਵੱਡੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਅਸਲ ਚਿਹਰਿਆਂ ਨੂੰ ਅੱਜ ਜਨਤਾ ਪਛਾਣ ਚੁੱਕੀ ਹੈ ਕਿ ਉਹ ਵਾਅਦੇ ਪੂਰੇ ਨਹੀਂ ਕਰਦੇ। ਇਸ ਚੋਣ ਵਿੱਚ ਜਨਤਾ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਸ. ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਣੇ ਕੰਮਾਂ ਦੇ ਆਧਾਰ 'ਤੇ ਚੋਣਾਂ ਲੜਦੀ ਹੈ ਅਤੇ ਇਸ ਲਈ 'ਆਪ' ਸਰਕਾਰ ਵੱਲੋਂ ਪਿਛਲੇ ਦੋ ਸਾਲਾਂ 'ਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ।
ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ 2 ਸਾਲਾਂ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤਾ ਹੈ। ਅੱਜ ਪੰਜਾਬ ਦੇ ਲੋਕਾਂ ਨੂੰ 600 ਯੁਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਨੇ 43000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਇਸਦੇ ਨਾਲ ਹੀ ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਔਰਤਾਂ ਨੂੰ ਮੁਫ਼ਤ ਬੱਸ ਸਫ਼ਰ, ਘਰ-ਘਰ ਰਾਸ਼ਨ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਨਰਸਰੀਆਂ ਦੀ ਸਥਾਪਨਾ ਕਰਨ ਤੋਂ ਇਲਾਵਾ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨੇ ਪੰਜਾਬ ਵਿੱਚ ਨਵੀਂ ਇੰਡਸਟਰੀ ਲਗਾਉਣ ਲਈ ਵੀ ਸਾਰਥਿਕ ਕਦਮ ਚੁੱਕੇ ਹਨ।