Wednesday, 22 July 2026

 

 

खास खबरें भाजपा चाहती तो हिमाचल प्रदेश को कर्जमुक्त बना सकती थीः सुखविन्द्र सिंह सुक्खू आप सरकार ने नौकरशाही को हाशिए पर धकेलने के बाद अब खुलेआम राजनीति का अपराधीकरण शुरू कर दिया है: सुनील जाखड़ पंजाब में पेपर लीक मामलों पर मान और बैंस दें इस्तीफा: अमरिंदर सिंह राजा वड़िंग 'मिर्जापुर: द फिल्म' से पहले श्वेता त्रिपाठी ने याद किया फ्रेंचाइज़ी का यादगार सफर खरड़ पदयात्रा का 9वां दिन : रविंदर सिंह खेड़ा ने निज्जर रोड पर बंद पड़ी सीवरेज लाइन का मुद्दा उठाया सुखबीर सिंह बादल द्वारा अकाली कार्यकर्ताओं से सभी बाढ़ संभावित क्षेत्रों में बाढ़ सुरक्षा कार्य करने का आग्रह सुखबीर सिंह बादल ने केंद्र से विरोध कर रहे छात्रों की शिकायतों का समाधान करने की अपील की 'दोस्त-दोस्त न रहा' गाने वाले मुकेश ने कई फिल्मों में किया अभिनय, संगीत प्रेमियों के दिलों में आज भी गूंजती है उनकी आवाज गुजरात: गृह मंत्री अमित शाह ने 815 करोड़ रुपए की विकास परियोजनाओं का उद्घाटन और शिलान्यास किया नीट विवाद: हैदराबाद पुलिस ने लोक भवन की ओर मार्च कर रहे छात्रों को रोका पीएम आवास के बाहर धरना दे रहे विपक्षी नेताओं को पुलिस ने हटाया, राहुल गांधी बोले-जोर आजमा लो, लड़ाई नहीं रुकेगी राहुल गांधी की केंद्रीय राज्य मंत्री जितेंद्र सिंह से वार्ता विफल, कांग्रेस ने सरकार के सामने रखी 5 मांगें 'छात्रों की आवाज को नजरअंदाज करना गलत', राहुल गांधी ने भारतीय से धरने में शामिल होने की अपील की कम बारिश वाले जिलों में किसानों की मदद के लिए तेज प्रयास कर रही केंद्र कोल्हापुर को मिलेगा 35 हजार दर्शक क्षमता वाला अंतरराष्ट्रीय क्रिकेट स्टेडियम, सीएम फडणवीस की मौजूदगी में हुआ एमओयू छात्रों के विरोध प्रदर्शन को संवेदनशीलता से संभाले सरकार, वाईएसआर कांग्रेस की मांग जयशंकर का दो द‍िवसीय फिलीपींस दौरा, 'आसियान' और 'क्‍वाड' बैठक में होंगे शामिल पंकज त्रिपाठी की 'ओह माय डॉग' में दिखेगा इंसान और डॉग का खास रिश्ता, बोले- 'यह कहानी दिल को छू लेने वाली है' ओ.एस.डी. सुखवीर सिंह ने धूरी हलके में चल रही विकास परियोजनाओं का लिया जायजा बेला फ़ार्मेसी कॉलेज को नया पेटेंट मिला लंबित राजस्व मामलों का समयबद्ध निपटारा सुनिश्चित करें अधिकारी: आशिका जैन

 

जालंधर पश्चिम उपचुनाव : पंजाब के मुख्य चुनाव अधिकारी की ओर से जालंधर के डिप्टी कमिश्नर, पुलिस कमिश्नर और एसएसपी के साथ चुनावी तैयारियों को लेकर बैठक

सिबिन सी ने अधिकारियों को चुनाव प्रक्रिया को शांतिपूर्ण ढंग से संपन्न कराने के लिए जरूरी कदम उठाने के दिए निर्देश

Sibin C, Election Commision Punjab, ECI, Chief Electoral Officer Punjab
Listen to this article

Web Admin

Web Admin

5 Dariya News

चंडीगढ़ , 05 Jul 2024

Last updated on: Jul 05, 2024, 00:00 IST

पंजाब के मुख्य चुनाव अधिकारी सिबिन सी ने शुक्रवार को जालंधर पश्चिम विधानसभा क्षेत्र के उपचुनाव को लेकर जालंधर के डिप्टी कमिश्नर, पुलिस कमिश्नर और एसएसपी के साथ बैठक की। वीडियो कॉन्फ्रेंसिंग के जरिए हुई बैठक के दौरान सिबिन सी ने अधिकारियों को मतदान के लिए आवश्यक व्यवस्थाएं पूरी करने का निर्देश दिया ताकि चुनाव स्वतंत्र, निष्पक्ष और शांतिपूर्ण तरीके से कराया जा सक। 

मुख्य निर्वाचन अधिकारी ने डिप्टी कमिश्नर को मतदान केंद्रों पर वाटर कूलर, पंखे, पर्याप्त बैठने की जगह, शौचालय और शेड की व्यवस्था करने को कहा ताकि मतदाताओं को कोई परेशानी न हो। उन्होंने अधिकारियों से बुजुर्गों और गर्भवती महिलाओं के लिए अलग कतारें और शारीरिक रूप से अक्षम मतदाताओं के लिए प्रत्येक मतदान केंद्र पर रैंप और व्हीलचेयर की उपलब्धता सुनिश्चित करने को कहा। 

उन्होंने आगे कहा कि अगर मतदान के लिए कतार लंबी है तो बैठने के लिए कुर्सियों की व्यवस्था की जानी चाहिए और मतदान कर्मचारियों को मेडिकल किट भी उपलब्ध कराई जानी चाहिए।  इसके अलावा उन्होंने रियल टाइम समय की निगरानी के लिए मतदान केंद्रों की 100 प्रतिशत लाइव वेबकास्टिंग सुनिश्चित करने का आदेश दिया है।

मुख्य निर्वाचन अधिकारी ने पुलिस कमिश्नर और एसएसपी को मतदान से 48 घंटों के दौरान निगरानी और बढ़ाने, चौकियों को  सख्ती करने और ड्रग्स, शराब, नकदी और अन्य सामानों की अवैध तस्करी पर नकेल डाली जा सके। उन्होंने अधिकारियों को उन्होंने अधिकारियों से संवेदनशील मतदान केंद्रों, स्ट्रांग रूम और मतगणना केंद्रों पर सुरक्षा व्यवस्था मजबूत करने को कहा।

सिबिन सी ने अधिकारियों को निर्देश दिए कि  मतदान से 48 घंटे पहले निर्वाचन क्षेत्र में बाहरी लोगों के प्रवेश पर पूरी तरह से प्रतिबंध लगाया जाए और आदर्श आचार संहिता के उल्लंघन की शिकायतों का समय पर समाधान किया जाए।  

मतदाताओं के लिए मॉडल, पिंक, यूथ और पीडब्ल्यूडी मतदान केंद्रों की व्यवस्था की जाएगी

मुख्य निर्वाचन अधिकारी ने कहा कि जालंधर पश्चिम विधानसभा क्षेत्र के उपचुनाव के लिए मतदान के दिन कुल 11 मॉडल मतदान केंद्र बनाए जाएंगे।  इसके अलावा मिंटगुमरी गुरु नानक पब्लिक स्कूल, आदर्श नगर में एक पिंक मतदान केंद्र स्थापित किया जाएगा, जिसका संचालन पूरी तरह से महिलाओं द्वारा किया जाएगा।  इसके अलावा ग्रीन मतदान केंद्र, युवाओं द्वारा संचालित युवा मतदान केंद्र और दिव्यांगों के लिए पीडब्ल्यूडी मतदान केंद्र का भी निर्माण किया जाएगा।    

निर्वाचन क्षेत्र में मतदाताओं की कुल संख्या

 मुख्य चुनाव अधिकारी ने बताया कि जालंधर पश्चिम विधानसभा क्षेत्र में कुल मतदाताओं की संख्या 1 लाख 72 हजार 20 है, जिसमें महिला मतदाताओं की संख्या 82 हजार 327 और पुरुष मतदाताओं की संख्या 89 हजार 685 है। इसके अलावा दिव्यांग मतदाताओं की कुल संख्या 873 है, जिनमें दिव्यांग महिला मतदाता 389 और दिव्यांग पुरुष मतदाता 484 हैं। 

उन्होंने आगे बताया कि विधानसभा क्षेत्र में 18-19 वर्ष के युवा मतदाताओं की संख्या 5005 है, जिसमें 2282 लड़कियां और 2723 लड़के हैं। इसके अलावा 85 वर्ष से अधिक उम्र के मतदाताओं की संख्या 746 है, जिनमें 382 महिला मतदाता और 364 पुरुष मतदाता हैं। उन्होंने आगे बताया कि निर्वाचन क्षेत्र में मतदान केंद्रों की कुल संख्या 181 है।

उल्लेखनीय है कि जालंधर पश्चिम विधानसभा क्षेत्र के उपचुनाव के लिए मतदान 10 जुलाई, 2024 (बुधवार) को सुबह 7.00 बजे से शाम 6.00 बजे तक होगा और परिणाम 13 जुलाई, 2024 (शनिवार) को वोटों की गिनती के बाद परिणाम घोषित किया जाएगा।

ਜਲੰਧਰ ਪੱਛਮੀ ਜ਼ਿਮਨੀ ਚੋਣ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐੱਸਐੱਸਪੀ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਸਿਬਿਨ ਸੀ ਵੱਲੋਂ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼

ਚੰਡੀਗੜ੍ਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸ਼ੁੱਕਰਵਾਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਬਾਬਤ ਜਲੰਧਰ ਦੇ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸਐਸਪੀ ਨਾਲ ਮੀਟਿੰਗ ਕੀਤੀ। ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਮੀਟਿੰਗ ਦੌਰਾਨ ਸਿਬਿਨ ਸੀ ਨੇ ਅਧਿਕਾਰੀਆਂ ਨੂੰ ਵੋਟਿੰਗ ਲਈ ਲੋੜੀਂਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਚੋਣ ਨੂੰ ਨੇਪਰੇ ਚਾੜ੍ਹਿਆ ਜਾ ਸਕੇ। 

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰ ਨੂੰ ਪੋਲਿੰਗ ਸਟੇਸ਼ਨਾਂ 'ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ, ਪਖਾਨਿਆਂ ਅਤੇ ਸ਼ੈੱਡਾਂ ਦਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ  ਬਿਰਧਾਂ ਅਤੇ ਗਰਭਵਤੀ ਔਰਤਾਂ ਲਈ ਵੱਖਰੀਆਂ ਕਤਾਰਾਂ ਅਤੇ ਸਰੀਰਕ ਤੌਰ ਉੱਤੇ ਅਪਹਾਜ ਵੋਟਰਾਂ ਲਈ ਹਰੇਕ ਪੋਲਿੰਗ ਸਟੇਸ਼ਨ 'ਤੇ ਰੈਂਪ ਤੇ ਵੀਲਚੇਅਰ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ। 

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਿੰਗ ਲਈ ਕਤਾਰ ਲੰਬੀ ਹੁੰਦੀ ਹੈ ਤਾਂ ਬੈਠਣ ਲਈ ਕੁਰਸੀਆਂ ਦਾ ਪ੍ਰਬੰਧ ਵੀ ਕੀਤਾ ਜਾਵੇ ਅਤੇ  ਪੋਲਿੰਗ ਸਟਾਫ਼ ਨੂੰ ਮੈਡੀਕਲ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।    

ਮੁੱਖ ਚੋਣ ਅਧਿਕਾਰੀ ਨੇ ਪੁਲਿਸ ਕਮਿਸ਼ਨਰ ਅਤੇ ਐੱਸਐਸਪੀ ਨੂੰ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਿਗਰਾਨੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਕਿਹਾ।

ਸਿਬਿਨ ਸੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੋਟਿੰਗ ਤੋਂ 48 ਘੰਟੇ ਪਹਿਲਾਂ ਬਾਹਰਲੇ ਵਿਅਕਤੀਆਂ ਦੀ ਹਲਕੇ ਵਿੱਚ ਐਂਟਰੀ ਪੂਰੀ ਤਰ੍ਹਾਂ ਬੈਨ ਕੀਤੀ ਜਾਵੇ ਅਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ।     

ਵੋਟਰਾਂ ਲਈ ਮਾਡਲ, ਪਿੰਕ, ਯੂਥ ਅਤੇ ਪੀਡਬਲਯੂਡੀ ਪੋਲਿੰਗ ਬੂਥਾਂ ਦਾ ਹੋਵੇਗਾ ਪ੍ਰਬੰਧ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਕੁੱਲ 11 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਇਸ ਤੋਂ ਇਲਾਵਾ ਮਿੰਟਗੁਮਰੀ ਗੁਰੂ ਨਾਨਕ ਪਬਲਿਕ ਸਕੂਲ, ਆਦਰਸ਼ ਨਗਰ ਵਿਖੇ ਇੱਕ ਪਿੰਕ ਪੋਲਿੰਗ ਬੂਥ ਬਣਾਇਆ ਜਾਵੇਗਾ, ਜਿਸ ਦਾ ਪੂਰਾ ਸੰਚਾਲਨ ਮਹਿਲਾਵਾਂ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗ੍ਰੀਨ ਪੋਲਿੰਗ ਬੂਥ, ਨੌਜਵਾਨਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਯੂਥ ਪੋਲਿੰਗ ਸਟੇਸ਼ਨ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪੀਡਬਲਯੂਡੀ ਪੋਲਿੰਗ ਬੂਥ ਵੀ ਬਣਾਇਆ ਜਾਵੇਗਾ।     

ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 72 ਹਜ਼ਾਰ 20 ਹੈ, ਜਿਸ ਵਿੱਚ ਮਹਿਲਾ ਵੋਟਰਾਂ ਦੀ ਗਿਣਤੀ 82 ਹਜ਼ਾਰ 327 ਅਤੇ ਪੁਰਸ਼ ਵੋਟਰਾਂ ਦੀ ਗਿਣਤੀ 89 ਹਜ਼ਾਰ 685 ਹੈ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਦੀ ਕੁੱਲ ਗਿਣਤੀ 873 ਹੈ ਜਿਸ ਵਿੱਚ 389 ਦਿਵਿਆਂਗ ਮਹਿਲਾ ਵੋਟਰ ਅਤੇ 484 ਦਿਵਿਆਂਗ ਪੁਰਸ਼ ਵੋਟਰ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਹਲਕੇ ਵਿੱਚ 18-19 ਸਾਲ ਦੇ ਨੌਜਵਾਨ ਵੋਟਰਾਂ ਗਿਣਤੀ 5005 ਹੈ, ਜਿਨ੍ਹਾਂ ਵਿੱਚ 2282 ਲੜਕੀਆਂ ਅਤੇ 2723 ਲੜਕੇ ਹਨ। ਇਸ ਤੋਂ ਇਲਾਵਾ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 746 ਹੈ, ਜਿਨ੍ਹਾਂ ਵਿੱਚ 382  ਮਹਿਲਾ ਵੋਟਰ ਅਤੇ 364 ਪੁਰਸ਼ ਵੋਟਰ ਹਨ। ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆ ਦੱਸਿਆ ਕਿ ਹਲਕੇ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 181 ਹੈ।

ਜ਼ਿਕਰਯੋਗ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਜੁਲਾਈ, 2024 (ਬੁੱਧਵਾਰ) ਨੂੰ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਵੋਟਾਂ ਪੈਣਗੀਆਂ ਅਤੇ 13 ਜੁਲਾਈ, 2024 (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

 

Tags: Sibin C , Election Commision Punjab , ECI , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD