पंजाब विजीलैंस ब्यूरो ने शुक्रवार को अपने भ्रष्टाचार विरोधी अभियान के तहत एनआरआई पुलिस स्टेशन, जालंधर में कंप्यूटर ऑपरेटर के पद पर तैनात सचिन शर्मा (903/जालंधर) को 20,000 रुपये की रिश्वत लेते हुए रंगे हाथों गिरफ्तार किया। इस संबंध में जानकारी देते हुए विजीलैंस ब्यूरो के प्रवक्ता ने बताया कि उक्त हवलदार को जालंधर शहर के गुरु नानकपुरा मोहल्ला निवासी सुशील कुमार की शिकायत के आधार पर गिरफ्तार किया गया है।
इस बारे में अधिक जानकारी देते हुए प्रवक्ता ने कहा कि शिकायतकर्ता ने विजीलैंस ब्यूरो से संपर्क किया है और आरोप लगाया है कि उक्त पुलिसकर्मी ने एनआरआई पुलिस स्टेशन में दायर शादी की शिकायत में मदद करने के बदले में 55,000 रुपये की रिश्वत की मांग की है। शिकायतकर्ता ने आगे कहा कि उक्त आरोपी पहले ही रिश्वत के रूप में 10,000 रुपये ले चुका है और उसी इरादे से 20,000 रुपये और मांग रहा है।
प्रवक्ता ने बताया कि प्रारंभिक जांच के बाद विजीलैंस ब्यूरो रेंज जालंधर ने उक्त आरोपी पुलिसकर्मी को दो सरकारी गवाहों की मौजूदगी में शिकायतकर्ता से 20,000 रुपये की रिश्वत लेते हुए रंगे हाथों गिरफ्तार किया है। इस संबंध में ब्यूरो की जालंधर रेंज में आरोपी के खिलाफ भ्रष्टाचार निवारण अधिनियम की धारा के तहत मामला दर्ज किया गया है। उसे कल माननीय अदालत में पेश किया जाएगा और इस संबंध में आगे की जांच जारी है।
ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਜਲੰਧਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ, ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਕਰਮੀ ਨੇ ਐਨ.ਆਰ.ਆਈ ਥਾਣੇ ਵਿੱਚ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਉਸਦੀ ਮਦਦ ਕਰਨ ਬਦਲੇ 55,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਹੀ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਇਸੇ ਇਰਾਦੇ ਨਾਲ 20,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
Vigilance Bureau arrests Head Constable for taking Rs 20,000 bribe
Jalandhar
The Punjab Vigilance Bureau (VB) during its anti-corruption campaign on Friday, has nabbed a Head Constable Sachin Sharma (903/Jalandhar), posted as Computer Operator, at NRI police station, Jalandhar city while he was demanding and accepting a bribe of Rs 20,000. Disclosing this here today, a spokesperson of the VB said the above said Head Constable has been arrested based on a complaint lodged by Sushil Kumar, resident of Guru Nanakpura mohalla, Jalandhar city.
Giving more details he added that the complainant has approached the VB and alleged that the above said police official had demanded a bribe of Rs 55,000 for helping him in matrimonial complaint case lodged ta the NRI police station. The complainant further informed that the said accused had already taken Rs 10,000 as a bribe in advance and demanding the Rs 20,000 more for this motive.
The spokesperson informed that the VB range Jalandhar after a preliminary enquiry, laid a trap and the said accused police personnel has been arrested red handed while he was accepting Rs 20,000 from the complainant in the presence of two official witnesses. In this regard a case under section Prevention of Corruption Act has been registered against the accused at VB police station Jalandhar range. He would be produced in the competent court tomorrow. Further investigation in this case was under progress.