कैबिनेट मंत्री पंजाब ब्रम शंकर जिंपा ने कहा कि मुख्य मंत्री भगवंत सिंह मान के नेतृत्व वाली पंजाब सरकार खेलों को प्रोत्साहित कर प्रदेश के नौजवानों को नहीं दिशा प्रदान कर रही है। प्रदेश में खेल का नया माहौल पैदा हुआ है, जिससे नौजवानों में एक नया जोश पैदा हुआ है।
वे आज सुबह रेलवे मंडी ग्राउंड में रेलवे मंडी स्पोर्ट्स एंड वेलफेयर क्लब को 2 लाख रुपए का चैक सौंपने के दौरान संबोधित कर रहे थे। इस दौरान उनके साथ मेयर सुरिंदर कुमार भी मौजूद थे। कैबिनेट मंत्री ने कहा कि वेलफेयर क्लब समाज निर्माण में अपना महत्वपूर्ण योगदान डाल रहे हैं।
उन्होंने कहा कि पंजाब सरकार नौजवानों को पढ़ाई के साथ-साथ खेलों में आगे ले जाने के लिए हमेशा से ही प्रयासरत है, यही कारण है कि आज पंजाब ने खेलों में मामलों में पूरे देश में अलग मुकाम हासिक कर लिया है। उन्होंने मुख्य मंत्री का आभार जताते हुए कहा कि उन्होंने समाज सेवी संस्थाओं को हमेशा प्रोत्साहित किया है और हमेशा उनके लिए आगे आए हैं।
इस मौके पर पार्षद बलविंदर कतना, क्लब के प्रधान जगविंदर सिंह रामगढ़, महासचिव सतीश राणा, वित्त सचिव लोकेश पुरी, कमलजीत सिंह, जोगा सिंह, विकास त्रिखा, सुखविंदर सिंह राजू, इंजीनियर सुलक्खन सिंह, रजिंदर सिंह जिंदी, सुरिंदर कुमार भी मौजूद थे।
ਖੇਡਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਦਿੱਤੀ ਨਵੀਂ ਦਿਸ਼ਾ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਰੇਲਵੇ ਮੰਡੀ ਸਪੋਰਟਸ ਐਂਡ ਵੈਲਫੇਅਰ ਕਲੱਬ ਨੂੰ ਦਿੱਤਾ 2 ਲੱਖ ਰੁਪਏ ਦਾ ਚੈੱਕ
ਹੁਸ਼ਿਆਰਪੁਰ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰ ਰਹੀ ਹੈ। ਸੂਬੇ ਵਿਚ ਖੇਡਾਂ ਦਾ ਨਵਾਂ ਮਾਹੌਲ ਪੈਦਾ ਹੋਇਆ ਹੈ, ਜਿਸ ਨਾਲ ਨੌਜਵਾਨਾਂ ਵਿਚ ਇਕ ਨਵਾਂ ਜੋਸ਼ ਪੈਦਾ ਹੋਇਆ ਹੈ।
ਉਹ ਅੱਜ ਸਵੇਰੇ ਰੇਲਵੇ ਮੰਡੀ ਗਰਾਊਂਡ ਵਿਚ ਰੇਲਵੇ ਮੰਡੀ ਸਪੋਰਟਸ ਐਂਡ ਵੈਲਫੇਅਰ ਕਲੱਬ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਵੈਲਫੇਅਰ ਕਲੱਬ ਨਰੋਏ ਸਮਾਜ ਦੀ ਸਿਰਜਣਾ ਵਿਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਅੱਗੇ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ, ਇਹੀ ਕਾਰਨ ਹੈ ਕਿ ਅੱਜ ਪੰਜਾਬ ਨੇ ਖੇਡਾਂ ਦੇ ਖੇਤਰ ਵਿਚ ਪੂਰੇ ਦੇਸ਼ ਵਿਚ ਵੱਖਰਾ ਮੁਕਾਮ ਹਾਸਲ ਕਰ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਹੈ ਅਤੇ ਹਮੇਸ਼ਾ ਉਨ੍ਹਾਂ ਲਈ ਅੱਗੇ ਆਏ ਹਨ।
ਇਸ ਮੌਕੇ ਕੌਂਸਲਰ ਬਲਵਿੰਦਰ ਕਤਨਾ, ਕਲੱਬ ਦੇ ਪ੍ਰਧਾਨ ਜਗਵਿੰਦਰ ਸਿੰਘ ਰਾਮਗੜ੍ਹ, ਜਨਰਲ ਸਕੱਤਰ ਸਤੀਸ਼ ਰਾਣਾ, ਵਿੱਤ ਸਕੱਤਰ ਲੋਕੇਸ਼ ਪੁਰੀ, ਕਮਲਜੀਤ ਸਿੰਘ, ਜੋਗਾ ਸਿੰਘ, ਵਿਕਾਸ ਤ੍ਰਿਖਾ, ਸੁਖਵਿੰਦਰ ਸਿੰਘ ਰਾਜੂ, ਇੰਜੀ: ਸੁਲੱਖਣ ਸਿੰਘ, ਰਜਿੰਦਰ ਸਿੰਘ ਜਿੰਦੀ, ਸੁਰਿੰਦਰ ਕੁਮਾਰ ਵੀ ਮੌਜੂਦ ਸਨ।