पंजाब के मुख्य मंत्री भगवंत सिंह मान के दिशा-निर्देशों पर जिला प्रशासन की ओर से लोगों की शिकायतें, समस्याओं को उनके घरों के नजदीक जाकर निपटारा करने के प्रयासों के अंतर्गत ‘आप दी सरकार आप दे दुआर’ प्रोग्राम के अंतर्गत विधान सभा क्षेत्र चब्बेवाल के गांव फुगलाना के कम्यूनिटी सैंटर में गांव फुगलाना, मेहटियाना, मोना कलां व फदमां का सांझा शिकायत निवारण कैंप लगाया गया। इस दौरान सांसद डा. राजकुमार चब्बेवाल ने कैंप में विशेष तौर पर शिरकत की और लोगों की समस्याओं को सुना।
इस मौके पर उनके साथ डिप्टी कमिश्नर कोमल मित्तल, हलका इंचार्ज व पंजाब अनुसूचित जाति भूमि विकास व वित्तिय कार्पोरेशन के चेयरमैन हरमिंदर सिंह संधू भी मौजूद थे। कैंप के दौरान जहां लोगों को सरकारी योजनाओं का लाभ देते हुए उनकी समस्याएं सुनी गई वहीं पंजाब सरकार की ओर से नशे के खिलाफ चलाए गए अभियान के बारे में लोगों को जानकारी दी गई व उन्हें नशे से दूर रहने के लिए प्रेरित किया गया।
डा. राजकुमार चब्बेवाल ने कहा कि पंजाब सरकार के इस प्रयास के अंतर्गत अब लोगों को सेवाएं उनके घरों के नजदीक दी जा रही हैं। उन्होंने बताया कि इन कैंपों की लगातार मानिटरिंग मुख्य भगवंत सिंह मान की ओर से स्वंय की जा रही है। उन्होंने कहा कि मुख्य मंत्री पंजाब भगवंत सिंह मान के नेतृत्व वाली पंजाब सरकार की ओर से पूरे प्रदेश में सभी गांवों व शहरों में यह कैंप लगाए जा रहे हैं ताकि लोगों को उनकी घरों के नजदीक सरकारी सेवाएं मुहैया करवाई जा सके। उन्होंने कहा कि पंजाब सरकार आम आदमी को ध्यान में रखते हुए ही योजनाएं तैयार कर रही है ताकि जमीनी स्तर पर लोगों को सरकारी योजनाओं का लाभ पहुंचे। उन्होंने कहा कि कैंपों में सभी विभागों के अधिकारी व कर्मचारी तैनात है और लोगों की समस्याओं को बड़े ही ध्यान से सुनकर उनका योग्य हल कर रहे हैं।
उन्होंने कहा कि इन कैंपों का मुख्य उद्देश्य लोगों को उनके घरों के नजदीक व एक छत के नीते पंजाब सरकार की ओर से जारी जन कल्याण स्कीमों का लाभ पहुंचाना व नागरिकों की मुश्किलों को सुनकर जल्द निपटारे को यकीनी बनाना है। उन्होंने जिला वासियों को अपील करते हुए कहा कि यह कैंप अलग-अलग स्थानों पर लगेंगे और लोग ज्यादा से ज्यादा इन कैंपों का लाभ उठाएं।
हलका इंचार्ज व पंजाब अनुसूचित जाति भूमि विकास व वित्तिय कार्पोरेशन के चेयरमैन हरमिंदर सिंह संधू ने इलाका निवासियों को विश्वास दिलाया कि लोगों की समस्याओं को पहल के आधार पर हल किया जाएगा, जिसके लिए सरकारी विभाग खुद चलकर लोगों तक पहुंच कर रहे हैं। उन्होंने कहा कि मुख्य मंत्री पंजाब भगवंत सिंह मान का विजन है कि लोगों को अपने कार्यों के लिए सरकारी दफ्तरों के चक्कर न मारने पड़े, जिसके लिए पूरे प्रदेश में इस तरह के शिकायत निवारण कैंपों का आयोजन हो रहा है।
डिप्टी कमिश्नर कोमल मित्तल ने कहा कि मुख्य मंत्री के निर्देशों पर सप्ताह में दो दिन यह कैंप लगाए जा रहे हैं। उन्होंने कहा कि अधिकारियों को निर्देश दिए गए हैं कि जिन शिकायतों का मौके पर हल नहीं होता, उन शिकायतों का समयबद्ध तरीके से हल किया जाए। इस संबंध में संबंधित एस.डी.एम की ओर से शिकायतों की मानिटिरंग की जा रही है ताकि लोगों को किसी तरह की परेशानी न आए।
उन्होंने कहा कि इन कैंपों में सभी विभागों के अधिकारी मौजूद होते हैं और उनकी ओर से लोगों को उनके विभाग की ओर से दी जाने वाली सुविधाओं के बारे में जहां विस्तार से बताया जाता है वहीं योग्य लाभार्थी का फार्म भी भरा जाता है ताकि योग्य लाभार्थी तक सरकार की योजनाओं का लाभ पहुंचाया जा सके। डिप्टी कमिश्नर ने इस दौरान नशे के खिलाफ चलाए गए अभियान संबंधी जागरुक करते हुए लोगों को नशे से दूर रहने के लिए प्रेरित किया। उन्होंने कहा कि अगर आपके आस-पास कोई व्यक्ति नशा बेचता है तो उसकी सूचना तुरंत नजदीकी पुलिस स्टेशन को दें और मिल कर नशे के कुष्ठ को खत्म करने में सहयोग दें।
इस मौके पर एस.डी.एम होशियारपुर प्रीतइंदर सिंह बैंस, डी.एस.पी चब्बेवाल शिवधरन सिंह, तहसीलदार मनवीर सिंह ढिल्लों, नायब तहसीलदार हर्षवीर सिंह गोयल, पंजाब गौ सेवा आय़ोग के सदस्य व पार्षद जसपाल सिंह चेची, मोहन लाल चित्तों, सरपंच बख्शो देवी, रुपल ठाकुर, सुखबीर, तरुण अरोड़ा के अलावा अन्य गणमान्य भी मौजूद थे।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਫੁਗਲਾਣਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ
ਲੋਕਾਂ ਨੂੰ ਸ਼ਿਕਾਇਤ ਨਿਵਾਰਨ ਕੈਂਪਾਂ ’ਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕੀਤਾ ਪ੍ਰੇਰਿਤ
ਹੁਸ਼ਿਆਰਪੁਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੀਆਂ ਬਰੂਹਾਂ ’ਤੇ ਜਾ ਕੇ ਕਰਨ ਦੇ ਯਤਨਾਂ ਤਹਿਤ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਪਿੰਡ ਫੁਗਲਾਣਾ ਦੇ ਕਮਿਊਨਿਟੀ ਸੈਂਟਰ ਵਿਚ ਪਿੰਡ ਫੁਗਲਾਣਾ, ਮੇਹਟੀਆਣਾ, ਮੋਨਾ ਕਲਾਂ ਅਤੇ ਫਦਮਾਂ ਦਾ ਸਾਂਝਾ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕੈਂਪ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਹਲਕਾ ਇੰਚਾਰਜ ਅਤੇ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਵੀ ਮੌਜੂਦ ਸਨ। ਕੈਂਪ ਦੌਰਾਨ ਜਿਥੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਉਥੇ ਪੰਜਾਬ ਸਰਕਾਰ ਵੱਲੋਂ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਯਤਨ ਤਹਿਤ ਹੁਣ ਲੋਕਾਂ ਨੂੰ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਲਗਾਤਾਰ ਮਾਨੀਟਰਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਯੋਜਨਾਵਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਕੈਂਪਾਂ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਇਕ ਛੱਤ ਦੇ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਖ-ਵੱਖ ਸਥਾਨਾਂ ’ਤੇ ਲੱਗਣ ਵਾਲੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਹਲਕਾ ਇੰਚਾਰਜ ਅਤੇ ਪੰਜਾਬ ਅਨੁਸੂਚਿਤ ਜਾਤੀ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਹਰਮਿੰਦਰ ਸਿੰਘ ਸੰਧੂ ਨੇ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ, ਜਿਸ ਲਈ ਸਰਕਾਰੀ ਵਿਭਾਗ ਖ਼ੁਦ ਚੱਲ ਕੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਜ਼ਨ ਹੈ ਕਿ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਮਾਰਨੇ ਪੈਣ, ਜਿਸ ਲਈ ਪੂਰੇ ਸੂਬੇ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪਾਂ ਦਾ ਆਯੋਜਨ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਹਫ਼ਤੇ ਵਿਚ ਦੋ ਦਿਨ ਇਹ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਹੱਲ ਨਹੀਂ ਹੁੰਦਾ, ਉਨ੍ਹਾਂ ਸ਼ਿਕਾਇਤਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇ। ਇਸ ਸਬੰਧ ਵਿਚ ਸਬੰਧਤ ਐਸ.ਡੀ.ਐਮਜ਼ ਵੱਲੋਂ ਸ਼ਿਕਾਇਤਾਂ ਦੀ ਮਾਨੀਟਰਿੰਗ ਕੀਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿਚ ਸਾਰੇ ਵਿਭਾਗਾਂ ਦੇ ਅਧਿਕਾਰੀ ਮੌਜੂਦ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਦੇ ਬਾਰੇ ਵਿਚ ਜਿਥੇ ਵਿਸਥਾਰ ਨਾਲ ਦੱਸਿਆ ਜਾਂਦਾ ਹੈ, ਉਥੇ ਯੋਗ ਲਾਭਪਾਤਰੀ ਦਾ ਫਾਰਮ ਵੀ ਭਰਿਆ ਜਾਂਦਾ ਹੈ, ਤਾਂ ਜੋ ਯੋਗ ਲਾਭਪਾਤਰੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਨਸ਼ੇ ਖਿਲਾਫ ਚਲਾਈ ਗਈ ਮੁਹਿੰਮ ਸਬੰਧੀ ਜਾਗਰੂਕ ਕਰਦੇ ਹੋਏ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦਿੱਤੀ ਜਾਵੇ ਅਤੇ ਮਿਲ ਕੇ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਵਿਚ ਸਹਿਯੋਗ ਦਿੱਤਾ ਜਾਵੇ।
ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਡੀ.ਐਸ.ਪੀ ਚੱਬੇਵਾਲ ਸ਼ਿਵਧਰਨ ਸਿੰਘ, ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਹਰਸ਼ਵੀਰ ਸਿੰਘ ਗੋਇਲ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਅਤੇ ਕੌਂਸਲਰ ਜਸਪਾਲ ਸਿੰਘ ਚੇਚੀ, ਮੋਹਨ ਲਾਲ ਚਿੱਤੋਂ, ਸਰਪੰਚ ਬਖਸ਼ੋ ਦੇਵੀ, ਰੁਪਲ ਠਾਕੁਰ, ਤਰੁਣ ਅਰੋੜਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।