Wednesday, 22 July 2026

 

 

खास खबरें ब्रह्मज्ञान को व्यवहार में उतारकर ही जीवन को सार्थक बनाये सी जी सी यूनिवर्सिटी मोहाली में नए अकादमिक सत्र का शुभारंभ मोदी सरकार की बर्बरता के शिकार छात्रों की मदद के लिए केजरीवाल ने दिनभर अस्पताल, थाने से लेकर जंतर-मंतर तक की भागदौड़ पंजाब कैबिनेट ने पंजाब विधानसभा का 13वां सत्र 3 से 10 अगस्त तक बुलाने को दी मंजूरी मोगा ग्रेनेड हमले में शामिल 3 मुख्य आरोपियों सहित 17 व्यक्ति गिरफ्तार पंजाब द्वारा आगामी खरीद के लिए भंडारण हेतु स्थान बनाने हेतु मासिक 12 लाख मीट्रिक टन अनाज की लिफ्टिंग पर जोर मुख्य सचिव ने चंडीगढ़ में लैंडस्टैक एवं नक्शा परियोजनाओं की प्रगति की समीक्षा की विधायक कुलजीत सिंह रंधावा ने दो आंगनवाड़ी वर्करों को नियुक्ति पत्र सौंपे विधायक कुलजीत सिंह रंधावा ने हमायूंपुर, तसिंबली, बसौली और कसौली में की जनसभाएं एवं लोक मिलनियां प्रदेश में 1 करोड़ 40 लाख पौधे लगाने का लक्ष्य किया गया निर्धारित-नायब सिंह सैनी हरियाणा के राज्यपाल ने स्पोर्ट्स इंफ्रास्ट्रक्चर की समीक्षा की मोदी सरकार की बर्बरता के शिकार छात्रों के साथ खड़ी है आम आदमी पार्टी - अरविंद केजरीवाल पंजाब में बनाए जाएंगे 10 लाख नए राशन कार्ड : मुख्यमंत्री भगवंत सिंह मान लोकतंत्र प्रतिनिधित्व से चलता है, उसके लिए नुमायंदे बनाए जाते हैं, नुमायंदों को अपनी बात संसद में रखनी चाहिए’’: अनिल विज पर्यावरण संरक्षण को बनाएं जन आंदोलन : नायब सिंह सैनी ट्रीटेड पानी का वैज्ञानिक और योजनाबद्ध तरीके से उपयोग किया जाए- मुख्यमंत्री नायब सिंह सैनी देश के युवा और किसान सड़कों पर हैं, लेकिन बातचीत करने के बजाय, भाजपा सरकार उनकी आवाज़ दबाने के लिए बल का इस्तेमाल कर रही है : बलतेज पन्नू मुख्यमंत्री से मिले नीट (स्नातक)-2026 में अखिल भारतीय स्तर पर द्वितीय रैंक प्राप्त करने वाले पंशुल बंसल मुख्यमंत्री नायब सिंह सैनी ने मिर्जापुर माजरा व भूखड़ी पहुंचकर शोक संतप्त परिवारों को दी सांत्वना लोकतंत्र की मजबूती के लिए प्रत्येक व्यक्ति अपना वोट अवश्य बनवाए- मुख्यमंत्री नायब सिंह सैनी प्रधानमंत्री मोदी ने देखते ही पहचाना, कार्यकर्ताओं के प्रति उनका स्नेह अतुलनीय : विनीत जोशी

 

‘आप दी सरकार, आप दे दुआर’ अभियान के अंतर्गत टांडा के गांव मूनक खुर्द में लगा शिकायत निवारण कैंप

विभिन्न विभागों के अधिकारियों ने लोगों की शिकायतों का किया मौके पर हल

Jasvir Singh Raja Gill, Urmar , AAP, Aam Aadmi Party, Aam Aadmi Party Punjab, AAP Punjab, Komal Mittal, DC Hoshiarpur, Deputy Commissioner Hoshiarpur, Hoshiarpur, Bhagwant Mann Sarkar Tuhade Dwar
Listen to this article

Web Admin

Web Admin

5 Dariya News

होशियारपुर , 17 Jul 2024

Last updated on: Jul 17, 2024, 00:00 IST

मुख्य मंत्री पंजाब भगवंत मान के निर्देशों पर लोगों के उनके घरों के नजदीक अलग-अलग सरकारी सेवाएं मुहैया करवाने के लिए शुरु किए अभियान ‘आप दी सरकार, आप दे दुआर’ के अंतर्गत आज जिले के उपमंडल टांडा के गांव मूनक खुर्द में शिकायत निवारण कैंप लगाया गया। इस दौरान विधायक उड़मुड़ जसवीर सिंह राजा गिल ने इस कैंप की शुरुआत की और प्रशासनिक अधिकारियों के साथ बैठ कर इलाके के 6 गांवों के लोगों की समस्याएं सुनी। 

इस दौरान उनके साथ डिप्टी कमिश्नर कोमल मित्तल व एस.डी.एम. टांडा व्योम भारद्वाज व अन्य गणमान्य भी मौजूद थे। कैंप के दौरान जहां लोगों को सरकारी योजनाओं का लाभ देते हुए उनकी समस्याएं सुनी गई वहीं पंजाब सरकार की ओर से नशे के खिलाफ चलाए गए अभियान के बारे में लोगों को जानकारी दी गई व उन्हें नशे से दूर रहने के लिए प्रेरित किया गया।  

विधायक उड़मुड़ ने कहा कि मुख्य मंत्री भगवंत मान के नेतृत्व वाली पंजाब सरकार लोगों तक हर सुविधाएं पहुंचाने के लिए वचनबद्ध है, जिसके लिए पंजाब सरकार की ओर से पूरे प्रदेश में इस प्रयास को शुरु किया गया है। उन्होंने कहा कि इस तरह के शिकायत निवारण कैंपों में सभी विभागों के अधिकारी लोगों के पास पहुंच कर उनकी समस्याओं का हल कर रहे हैं। 

उन्होंने कहा कि अब अपनी समस्याओं के हल के लिए लोगों को अधिकारियों के पास जाने की जरुरत नहीं बल्कि अधिकारी लोगों के पास उनकी समस्याओं के समाधान के लिए पहुंच रहे हैं। डिप्टी कमिश्नर कोमल मित्तल ने बताया कि कैंप के दौरान सभी विभागों के अधिकारी मौजूद थे ताकि कम समय में समस्याओं का निपटारा किया जा सके। 

उन्होंने कहा कि इस कैंप में राजस्व विभाग, स्वास्थ्य विभाग, पंचायत विभाग, मगनरेगा, सामाजिक सुरक्षा विभाग, कृषि, बिजली, वन व अन्य संबंधित विभाग के अधिकारियों ने मौके पर ही प्रार्थना पत्र प्राप्त कर उचित कार्रवाई की। उन्होंने कहा कि अधिकारियों को निर्देश दिए गए हैं कि जिन शिकायतों का मौके पर हल नहीं होता, उन शिकायतों का समयबद्ध तरीके से हल किया जाए। 

इस संबंध में संबंधित एस.डी.एम की ओर से शिकायतों की मानिटिरंग की जा रही है ताकि लोगों को किसी तरह की परेशानी न आए। डिप्टी कमिश्नर ने इस दौरान नशे के खिलाफ चलाए गए अभियान संबंधी जागरुक करते हुए लोगों को नशे से दूर रहने के लिए प्रेरित किया। उन्होंने कहा कि अगर आपके आस-पास कोई व्यक्ति नशा बेचता है तो उसकी सूचना तुरंत नजदीकी पुलिस स्टेशन को दें और मिल कर नशे के कुष्ठ को खत्म करने में सहयोग दें।

इस मौके पर इस मौके पर डीएसपी हरजीत सिंह रंधावा, नायब तहसीलदार गुरप्रीत सिंह, ब्लॉक अध्यक्ष केशव सैनी, अतवर सिंह, सरपंच गुरविंदर सिंह गोल्डी, इकबाल सिंह साबी, दविंदर सिंह मूनक, निर्मल सिंह कुराला, गुरुमीत सिंह, जरनैल सिंह, परमजीत सिंह खालसा, प्रदीप सिंह और अन्य गणमान्य व्यक्ति भी उपस्थित थे।

'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਟਾਂਡਾ ਦੇ ਪਿੰਡ ਮੂਨਕ ਖੁਰਦ ਵਿਖੇ ਲਗਾਇਆ ਗਿਆ ਸ਼ਿਕਾਇਤ ਨਿਵਾਰਨ ਕੈਂਪ 

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ 'ਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ

ਟਾਂਡਾ/ਹੁਸ਼ਿਆਰਪੁਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ 'ਤੇ ਵੱਖ-ਵੱਖ ਸਰਕਾਰੀ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ 'ਆਪ ਦੀ ਸਰਕਾਰ, ਆਪ ਦੇ ਦੁਆਰ' ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੀ ਸਬ-ਡਵੀਜ਼ਨ ਟਾਂਡਾ ਦੇ ਪਿੰਡ ਮੂਨਕ ਖੁਰਦ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ। ਇਸ ਦੌਰਾਨ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਇਸ ਕੈਂਪ ਦੀ ਸ਼ੁਰੂਆਤ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠ ਕੇ ਇਲਾਕੇ ਦੇ 6 ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। 

ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਡੀ.ਐਮ. ਟਾਂਡਾ ਵਿਓਮ ਭਾਰਦਵਾਜ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ। ਕੈਂਪ ਦੌਰਾਨ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਗਿਆ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।  

 ਵਿਧਾਇਕ ਉੜਮੁੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿੱਚ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।  

ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਕੋਲ ਜਾਣ ਦੀ ਲੋੜ ਨਹੀਂ ਹੈ, ਸਗੋਂ ਅਧਿਕਾਰੀ ਹੀ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ਤਾਂ ਜੋ ਥੋੜ੍ਹੇ ਸਮੇਂ ਵਿੱਚ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। 

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਮਾਲ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਮਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ, ਬਿਜਲੀ, ਜੰਗਲਾਤ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਦਰਖਾਸਤ ਪ੍ਰਾਪਤ ਕਰਕੇ ਬਣਦੀ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਜਿਹੜੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੁੰਦਾ, ਉਨ੍ਹਾਂ ਦਾ ਨਿਪਟਾਰਾ ਸਮਾਂਬੱਧ ਤਰੀਕੇ ਨਾਲ ਕੀਤਾ ਜਾਵੇ।  

ਇਸ ਸਬੰਧੀ ਸਬੰਧਤ ਐਸ.ਡੀ.ਐਮ ਵੱਲੋਂ ਸ਼ਿਕਾਇਤਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਬਾਰੇ ਜਾਗਰੂਕ ਕਰਦਿਆਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਦਿਓ ਅਤੇ ਰਲ ਮਿਲ ਕੇ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਮਦਦ ਕਰੋ।

 ਇਸ ਮੌਕੇ 'ਤੇ ਡੀ.ਐਸ.ਪੀ ਹਰਜੀਤ ਸਿੰਘ ਰੰਧਾਵਾ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਅਤਵਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਇਕਬਾਲ ਸਿੰਘ ਸਾਬੀ, ਦਵਿੰਦਰ ਸਿੰਘ ਮੂਨਕ, ਨਿਰਮਲ ਸਿੰਘ ਕੁਰਾਲਾ, ਗੁਰਮੀਤ ਸਿੰਘ, ਜਰਨੈਲ ਸਿੰਘ, ਪਰਮਜੀਤ ਸਿੰਘ ਖਾਲਸਾ, ਪ੍ਰਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Jasvir Singh Raja Gill , Urmar , AAP , Aam Aadmi Party , Aam Aadmi Party Punjab , AAP Punjab , Komal Mittal , DC Hoshiarpur , Deputy Commissioner Hoshiarpur , Hoshiarpur , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD