कैबिनेट मंत्री पंजाब ब्रम शंकर जिंपा ने कहा कि मुख्य मंत्री भगवंत सिंह मान के नेतृत्व वाली पंजाब सरकार प्रदेश के हर जरुरतमंद का हाथ थाम कर उनके लिए कार्य कर रही है ताकि आम जनता तक सरकारी योजनाओं का लाभ पहुंचाना जा सके। वे आज वार्ड नंबर 7 के मोहल्ला मोहल्ला शालीमार नगर में 25 लाख रुपए की लागत से लगे ट्यूबवेल का उद्घाटन करने के दौरान मोहल्ला निवासियों को संबोधित कर रहे थे।
इस दौरान उनके साथ मेयर सुरिंदर कुमार, कमिश्नर नगर निगम डा. अमनदीप कौर भी मौजूद थे। कैबिनेट मंत्री ने मुख्य मंत्री भगवंत सिंह मान का आभार जताते हुए कहा कि प्रदेश में सबसे ज्यादा ट्यूबवेल होशियारपुर विधान सभा क्षेत्र में लगे हैं। उन्होंने कहा कि होशियारपुर वासियों तक स्वच्छ पेयजल पहुंचाने के लिए कोई कमी नहीं छोड़ी जा रही है और वार्ड की डिमांड के हिसाब से वहां पीने वाले पानी के ट्यूबवेल लगवाए जा रहे हैं।
ब्रम शंकर जिंपा ने कहा कि नगर निगम के साथ मिलकर पब्लिक हैल्थ विभाग की ओर से इस ट्यूबवेल के निर्माण कार्य की प्रक्रिया को अमल में लाया गया है। उन्होंने इलाका निवासियों को विश्वास दिलाया कि इलाके में हर समस्या का हल पहल के आधार पर किया जाएगा। उन्होंने शहर वासियों को अपील करते हुए कहा कि वे पानी का सदुपयोग करें और इसे व्यर्थ न बहाएं।
इस दौरान उन्होंने पौधारोपण भी किया और मोहल्ला वासियों को भी इस सीजन में अधिक से अधिक पौधारोपण के लिए प्रेरित किया। इस मौके पर सीनियर डिप्टी मेयर प्रवीण सैनी, डिप्टी मेयर रंजीत चौधरी, संयुक्त सचिव संदीप तिवाड़ी, एक्सियन हरप्रीत सिंह, सुमेश सोनी, मोहल्ला कमेटी के अध्यक्ष कैप्टन दर्शन सिंह के अलावा अन्य गणमान्य भी मौजूद थे।
ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਹੈ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 7 ਦੇ ਮੁਹੱਲਾ ਸ਼ਾਲੀਮਾਰ ਨਗਰ ’ਚ 25 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈੱਲ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਜ਼ਰੂਰਤਮੰਦ ਦਾ ਹੱਥ ਫੜ ਕੇ ਉਨ੍ਹਾਂ ਲਈ ਕੰਮ ਕਰ ਰਹੀ ਹੈ, ਤਾਂ ਜੋ ਜਨਤਾ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ। ਉਹ ਅੱਜ ਵਾਰਡ ਨੰਬਰ 7 ਦੇ ਮੁਹੱਲਾ ਸ਼ਾਲੀਮਾਰ ਨਗਰ ਵਿਚ 25 ਲੱਖ ਰੁਪਏ ਦੀ ਲਾਗਤ ਨਾਲ ਲੱਗੇ ਟਿਊਬਵੈੱਲ ਦਾ ਉਦਘਾਟਨ ਕਰਨ ਦੌਰਾਨ ਮੁਹੱਲਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬੇ ਵਿਚ ਸਭ ਤੋਂ ਵੱਧ ਟਿਊਬਵੈੱਲ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੱਗੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਤੱਕ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਅਤੇ ਵਾਰਡ ਦੀ ਮੰਗ ਅਨੁਸਾਰ ਉਥੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਲਗਵਾਏ ਜਾ ਰਹੇ ਹਨ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਨਾਲ ਮਿਲ ਕੇ ਪਬਲਿਕ ਹੈਲਥ ਵਿਭਾਗ ਵੱਲੋਂ ਇਹ ਟਿਊਬਵੈੱਲ ਲਗਾਇਆ ਗਿਆ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੀ ਸੁਚੱਜੀ ਵਰਤੋਂ ਕੀਤੀ ਜਾਵੇ ਅਤੇ ਇਸ ਨੂੰ ਅਜਾਈਂ ਨਾ ਵਹਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਨੇ ਪੌਦਾ ਵੀ ਲਗਾਇਆ ਅਤੇ ਮੁਹੱਲਾ ਵਾਸੀਆਂ ਨੂੰ ਵੀ ਇਸ ਸੀਜ਼ਨ ਵਿਚ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੰਯੁਕਤ ਸਕੱਤਰ ਸੰਦੀਪ ਤਿਵਾੜੀ, ਐਕਸੀਅਨ ਹਰਪ੍ਰੀਤ ਸਿੰਘ, ਸੁਮੇਸ਼ ਸੈਣੀ, ਮੁਹੱਲਾ ਕਮੇਟੀ ਦੇ ਪ੍ਰਧਾਨ ਕੈਪਟਨ ਦਰਸ਼ਨ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।