कैबिनेट मंत्री पंजाब ब्रम शंकर जिंपा ने कहा कि मुख्य मंत्री भगवंत सिंह मान के नेतृत्व वाली पंजाब सरकार पूरे प्रदेश में हर घर तक पीने वाला साफ पानी मुहैया करवाने के लिए वचनबद्ध है। इस उद्देश्य को लेकर स्वच्छ पेयजल पहुंचाने के लिए कोई कमी नहीं छोड़ी जा रही है और वार्डों की डिमांड के हिसाब से वहां पीने वाले पानी के ट्यूबवेल लगवाए जा रहे हैं।
वे वार्ड नंबर 31 व 42 के लिए ट्यूबवेल के निर्माण कार्य की शुरुआत करवाने के दौरान इलाका निवासियों को सम्बोधित कर रहे थे। इस मौके पर मेयर सुरिंदर कुमार, सीनियर डिप्टी मेयर प्रवीण सैनी, डिप्टी मेयर रंजीत चौधरी भी मौजूद थे।करीब 29 लाख रुपए की लागत से लग रहे ट्यूबवेल का निर्माण कार्य शुरू करवाने के दौरान कैबिनेट मंत्री ने मुख्य मंत्री भगवंत सिंह मान का आभार जताया जिनके चलते प्रदेश में सभी पैंडिंग कार्य पहल के आधार पर पूरे किए गए हैं।
उन्होंने इलाका निवासियों को विश्वास दिलाया कि इलाके में हर समस्या का हल पहल के आधार पर किया जाएगा। ब्रम शंकर जिंपा ने कहा कि शहर वासियों को अपील करते हुए कहा कि वे पानी का सदुपयोग करें और इसे व्यर्थ न बहाएं। उन्होंने कहा कि शहर को साफ सुथरा रखना भी हमारी प्राथमिकता है।
कैबिनेट मंत्री ने कहा कि नगर निगम के प्रयासों से जल सप्लाई विभाग की ओर से यह ट्यूबवेल लगाया जा रहा है, जिसका फायदा यह है कि बोर की गहराई के साथ-साथ पानी की जांच भी हो रही हैं, क्योंकि पंजाब में जल सप्लाई विभाग के पास पानी की जांच करने के लिए बहुत अच्छी लैब है। उन्होंने मुख्य मंत्री पंजाब भगवंत मान का धन्यवाद प्रकट करते हुए कहा कि उन्होंने होशियारपुर को जल सप्लाई व सिंचाई के ट्यूबवेल देने में कोई कमी नहीं छोड़ी है।
उन्होंने कहा कि होशियारपुर विधान सभा क्षेत्र में लोगों की मांग के अनुसार पीने के पानी के अलावा सिंचाई के लिए ट्यूबवेल लगाए गए हैं।
इस अवसर पर पार्षद मोनिका कतना, पार्षद दृपन सैनी, बलविंदर कतना, सतपाल, जय राम, संजीव, सुरजीत राय, मोहन लाल, राजकुमार, विक्की, माणिक आनंद, आशु आनंद, वीके पराशर, डॉ मंडियाल, नीता के अलावा अन्य मोहल्ला निवासी भी मौजूद थे।
ਸ਼ਹਿਰ ਦੇ ਵਾਰਡਾਂ ਦੀ ਮੰਗ ਅਨੁਸਾਰ ਕੀਤੇ ਜਾ ਰਹੇ ਹਨ ਵਿਕਾਸ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਵਾਰਡ ਨੰਬਰ 31 ਅਤੇ 42 ਲਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਵਿਚ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮਕਸਦ ਨੂੰ ਲੈ ਕੇ ਸਾਫ਼-ਸੁਥਰਾ ਪਾਣੀ ਪਹੁੰਚਾਉਣ ਲਈ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ ਅਤੇ ਵਾਰਡਾਂ ਦੀ ਮੰਗ ਅਨੁਸਾਰ ਉਥੇ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹਨ।
ਉਹ ਵਾਰਡ ਨੰਬਰ 31 ਅਤੇ 42 ਲਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਲੱਗ ਰਹੇ ਟਿਊਬਵੈਲ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਦੌਰਾਨ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਚੱਲਦਿਆਂ ਸੂਬੇ ਵਿਚ ਸਾਰੇ ਪੈਡਿੰਗ ਕਾਰਜ ਪਹਿਲ ਦੇ ਆਧਾਰ ’ਤੇ ਪੂਰੇ ਕੀਤੇ ਗਏ ਹਨ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿਚ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਾਣੀ ਦੀ ਦੁਰਵਰਤੋਂ ਨਾ ਕਰਨ ਅਤੇ ਇਸ ਨੂੰ ਵਿਅਰਥ ਨਾ ਬਹਾਉਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਵੀ ਸਾਡੀ ਪਹਿਲਕਦਮੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਦੇ ਯਤਨਾਂ ਨਾਲ ਜਲ ਸਪਲਾਈ ਵਿਭਾਗ ਵਲੋਂ ਇਹ ਟਿਊਬਵੈਲ ਲਗਾਇਆ ਜਾ ਰਿਹਾ ਹੈ, ਜਿਸ ਦਾ ਫਾਇਦਾ ਇਹ ਹੈ ਕਿ ਬੋਰ ਦੀ ਗਹਿਰਾਈ ਦੇ ਨਾਲ-ਨਾਲ ਪਾਣੀ ਦੀ ਜਾਂਚ ਵੀ ਹੋ ਰਹੀ ਹੈ, ਕਿਉਂਕਿ ਜਲ ਸਪਲਾਈ ਵਿਭਾਗ ਪਾਸ ਪਾਣੀ ਦੀ ਜਾਂਚ ਕਰਨ ਲਈ ਬਹੁਤ ਵਧੀਆ ਲੈਬ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹੁਸ਼ਿਆਰਪੁਰ ਨੂੰ ਜਲ ਸਪਲਾਈ ਤੇ ਸਿੰਚਾਈ ਦੇ ਟਿਊਬਵੈਲ ਦੇਣ ਵਿਚ ਕੋਈ ਕਮੀ ਨਹੀਂ ਛੱਡੀ ਹੈ।
ਉਨ੍ਹਾਂ ਕਿਹਾ ਕਿ ਹੁਸਿਆਰਪੁਰ ਵਿਧਾਨ ਸਭਾ ਹਲਕੇ ਵਿਚ ਲੋਕਾਂ ਦੀ ਮੰਗ ਅਨੁਸਾਰ ਪੀਣ ਵਾਲੇ ਪਾਣੀ ਤੋਂ ਇਲਾਵਾ ਸਿੰਚਾਈ ਲਈ ਟਿਊਬਵੈਲ ਵੀ ਲਗਾਏ ਗਏ ਹਨ।ਇਸ ਮੌਕੇ ਕੌਂਸਲਰ ਮੋਨਿਕਾ ਕਤਨਾ, ਕੌਂਸਲਰ ਧਪਨ ਸੈਣੀ, ਬਲਵਿੰਦਰ ਕਤਨਾ, ਸਤਪਾਲ, ਜੈ ਰਾਮ, ਸੰਜੀਵ, ਸੁਰਜੀਤ ਰਾਏ, ਮੋਹਨ ਲਾਲ, ਰਾਜ ਕੁਮਾਰ, ਵਿੱਕੀ, ਮਾਣਿਕ ਆਨੰਦ, ਆਸ਼ੂ ਆਨੰਦ, ਵੀ ਕੇ ਪਰਾਸ਼ਰ, ਡਾ. ਮੰਡਿਆਲ, ਨੀਤਾ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।