Friday, 05 June 2026

 

 

खास खबरें दिसंबर 2026 तक 75 लाख घरों में रूफटॉप सोलर लगाने का लक्ष्य : प्रह्लाद जोशी ग्रामीण क्षेत्र में निर्माण गतिविधियों के नियमन के मॉडल प्लान को मंत्रिमंडलीय उप-समिति की स्वीकृति सतपाल महाराज ने कविन्द्र गुप्ता से की भेंट यूटी चंडीगढ़ में डिजिटल पर्सनल डेटा प्रोटेक्शन अधिनियम, 2023 पर कार्यशाला आयोजित डॉ. जितेंद्र सिंह ने पेटेंट दाखिल करने और शोध पत्र लेखन में प्रशिक्षण के लिए एएनआरएफ पोर्टल की घोषणा की मंत्रिमंडलीय उप-समिति की बैठक में सभी उपायुक्तों को भूमि की वेरिफिकेशन करने के निर्देश पंजाब सरकार की ‘मेरी रसोई’ योजना से जिले के 2 लाख 70 हजार परिवारों को होगा लाभ - मोहिंदर भगत ज्योतिरादित्य सिंधिया ने 13वीं एनईएसएसी बैठक में भाग लिया अमिट यादें छोड़ गया सीचेवाल गांव का पांच दिवसीय खेल मेला संपन्न पंजाब सरकार की मुहिम ‘युद्ध नशे के विरुद्ध’ राज्य में नशों के खात्मे के लिए जन आंदोलन बनी : मोहिंदर भगत आग से प्रभावित इलाके में गैरकानूनी तरीके से चल रहे होटल और रेस्टोरेंट, जांच तेज : कपिल मिश्रा अमित शाह ने आज शिलांग में NEC की 73वीं पूर्ण बैठक की अध्यक्षता की जनता के विश्वास को और मजबूत करने के लिए कार्य करें पदाधिकारी : नितिन नवीन 'आज की युवा पीढ़ी को जानना चाहिए 1991 का भारत', मनोज बाजपेयी ने बताई फिल्म 'गवर्नर' की खासियत संपूर्ण क्रांति के 52 साल : गांधी मैदान से जेपी की हुंकार ने बदली राजनीति की धारा मध्य प्रदेश में नैक की तर्ज पर गठित करें सैक : सीएम मोहन यादव भारत और ब्रिटेन भविष्य को ध्यान में रखकर आपसी फायदे वाली साझेदारी बनाने के लिए अच्छी स्थिति में हैं : सुब्रह्मण्यम जयशंकर मेट्रो रेल यात्रियों की संख्या बढ़ाने के लिए पर्यटन विभाग का लें सहयोग : सीएम मोहन यादव फ्रेंच ओपन : मीरा आंद्रीवा ने रोका मार्ता कोस्त्युक का विजयरथ, पहली बार ग्रैंड स्लैम फाइनल में प्रवेश इंटरनेशनल आईडीईए के अध्यक्ष ज्ञानेश कुमार ने भूटान की चुनाव आयुक्त से की मुलाकात समृद्ध महाराष्ट्र के लिए इंफ्रास्ट्रक्चर प्रोजेक्ट्स में तेजी लाएं : सीएम देवेंद्र फडणवीस

 

डिप्टी कमिश्नर कोमल मित्तल ने मासिक बैठक में अलग-अलग विभागों के कार्यो की समीक्षा की

स्वास्थ्य, शिक्षा, रोड सेफ्टी कमेटी के कार्यों का लिया जायजा

Komal Mittal, DC Hoshiarpur, Deputy Commissioner Hoshiarpur, Hoshiarpur
Listen to this article

Web Admin

Web Admin

5 Dariya News

होशियारपुर , 22 Jul 2024

Last updated on: Jul 22, 2024, 00:00 IST

डिप्टी कमिश्नर कोमल मित्तल ने आज मासिक बैठक के दौरान जिले के सभी विभागों के साथ समीक्षा बैठक की। इस दौरान स्वास्थ्य कार्यक्रमों की समीक्षा करते हुए विभाग के निर्धारित लक्ष्यों व प्राप्त लक्ष्य के बारे में जानकारी प्राप्त की। इस मौके पर उनके साथ अतिरिक्त डिप्टी कमिश्नर(सामान्य) राहुल चाबा, अतिरिक्त डिप्टी कमिश्नर(ग्रामीण विकास) गुरप्रीत सिंह गिल व सिविल सर्जन डा. बलविंदर सिंह डुमाणा के अलावा अन्य अधिकारी भी शामिल थे।

डिप्टी कमिश्नर ने अलग-अलग प्रोग्रामों अधिकारियों की ओर से चल रहे स्वास्थ्य प्रोग्रामों का जायजा लिया व उनके लक्ष्यों को पूरा करने की हिदायत की गई। उनकी ओर से वैक्टर बोर्न व वाटर बोर्न बीमारियों की रोकथाम के लिए की जा रही गतिविधियों की भी समीक्षा की। बैठक के दौरान जिला टीकाकरण अधिकारी डा. सीमा गर्ग की ओर से यू-विन पोर्टल व सरकारी व प्राइवेट अस्पतालों की ओर से टीकाकरण संबंधित जानकारी के समय पर अपडेट करने के लिए प्रदेश भर में जिले के पहले स्थान पर आने की जानकारी साझा की। 

डिप्टी कमिश्नर की ओर से समूह स्वास्थ्य अधिकारियों की ओर से किए गए प्रयासों की प्रशंसा की गई व इसको बरकरार रखने के लिए प्रेरित किया गया। डिप्टी कमिश्नर की ओर से 1 जुलाई से 31 जुलाई तक चल रही डायरिया रोको अभियान संबंधी स्कूलों में की जाने वाली जागरुकता गतिविधियों के लिए समूह सीनियर मैडिकल अधिकारियों को स्वास्थ्य विभाग की ओऱ से तैयार करवाए गए सर्टिफिकेट भी दिए गए।

डिप्टी कमिश्रर ने स्वास्थ्य विभाग की ओर से चलाई जा रही अलग-अलग योजनाओं का जायजा लेते हुए हिदायत की कि जिला वासियों को सुचारु  ढंग से स्वास्थ्य सुविधाएं मुहैया करवाई जाएं। उन्होंने कहा कि संबंधित योजनाओं के बारे में जनता को जागरु क करना भी बहुत जरु री है, क्योंकि जागरुकता से ही इन योजनाओं का लाभ ले सकते हैं। 

उन्होंने कहा कि गर्भवती महिलाओं की डिलिवरी अधिक से अधिक सरकारी अस्पतालों में करवाने के लिए गतिविधियां और तेज की जाएं। उन्होंने कहा कि डिलिवरी के दौरान बी.पी.एल परिवारों से संबंधित महिलाओं को दी जाने वाली वित्तिय सहायता भी सुचारु  ढंग से दी जाए। उन्होंने ड्रग एंड कास्मैटिक एक्ट के अंतर्गत मैडिकल स्टोरों की जांच यकीनी बनाने के निर्देश देते हुए कहा कि अनियमितता सामने आने पर सख्त एक्शन लिया जाए। 

उन्होंने कहा कि टी.बी. की बीमारी संबंधी भी अधिक से अधिक जागरुकता फैलाई जाए व ऐसे मरीज सामने आने पर उनका फौरी इलाज किया जाए। डिप्टी कमिश्नर कोमल मित्तल ने स्कूल शिक्षा विभाग के कार्यों की समीक्षा करते हुए जिला शिक्षा अधिकारी को निर्देश दिए कि जिले के विद्यार्थियों को गुणात्मक व उम्दा स्तर की शिक्षा देने के लिए चुने गए स्कूल ऑफ एमीनेंस की कार्यशैली के बारे में जानकारी हासिल की। 

इस दौरान उन्होंने मिड-डे-मील के अंतर्गत दिए जा रहे खाने की गुणवत्ता बरकरार रखने की हिदायत भी की। उन्होंने कहा कि शिक्षा विभाग स्कूलों में बाथरुमों व कमरों की साफ-सफाई के अलावा अन्य सुविधाएं भी यकीनी बनाएं, ताकि विद्यार्थियों को पढ़ाई के लिए अच्छा माहौल दिया जा सके। इस दौरान उन्होंने समग्रा शिक्षा अभियान व स्कूल शिक्षा विभाग के अन्य प्रोग्राम के बारे में भी जानकारी हासिल की। 

इसके अलावा उन्होंने बेटी बचाओ, बेटी पढ़ाओ, प्रधानमंत्री मातृ वंदना योजना, स्मार्ट राशन कार्ड, स्मार्ट विलेज कैंपेन, जल जीवन मिशन, स्वच्छ भारत अभियान प्रोग्रामों की भी समीक्षा की। कोमल मित्तल ने इससे पहले रोड सेफ्टी संबंधी बैठक को संबोधित करते हुए कहा कि सडक़ दुर्घटनाओं को रोकने के लिए जिले में चिन्हित किए गए ब्लाइंड स्पाट्स पर कार्य किया जाए और वहां ट्रैफिक लाइटों के अलावा हर जरुरी प्रबंध यकीनी बनाया जाए ताकि कीमती जानों को बचाया जा सके।

उन्होंने बताया कि पंजाब सरकार की ओर से फरिश्त स्कीम के अंर्तगत सडक़ हादसों के पीडि़तों की जान बचाने वाले मददगार व्यक्तियों को 5-5 हजार रुपए पुरस्कार राशी के तौर पर दिए जाएंगे। इस दौरान उन्होंने जहां सेफ स्कूल वाहन स्कीम की समीक्षा की वहीं अधिकारियों को निर्देश दिए कि वे यकीनी बनाएं कि जिले के किसी भी बस स्टैंड के बाहर वाहन न खड़ें हो। 

इस मौके पर रिजनल ट्रांसपोर्ट अधिकारी गुरप्रीत सिंह गिल, जिला विकास फैलो जोया सिद्दीकी, ए.आर.टी.ओ संदीप भारती, जिला प्रोग्राम अधिकारी, डिप्टी मैडिकल कमिश्नर डा. हरबंस कौर, जिला टीकाकरण अधिकारी डा. सीमा गर्ग, जिला परिवार कल्याण अधिकारी डा. अनीता कटारिया, सहायक सिविल सर्जन डा. कमलेश कुमारी व सीनियर मैडिकल अधिकारी


ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮਹੀਨਾਵਾਰ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਸਿਹਤ, ਸਿੱਖਿਆ, ਰੋਡ ਸੇਫਟੀ ਕਮੇਟੀ ਦੇ ਕੰਮਾਂ ਦੀ ਕੀਤੀ ਸਮੀਖਿਆ

ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲੈਦਿੰਆਂ ਵਿਭਾਗ ਦੇ ਨਿਰਧਾਤ ਟੀਚਿਆਂ ਅਤੇ ਪ੍ਰਾਪਤ ਟੀਚੇ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪ੍ਰੋਗਰਾਮਾਂ ਅਧਿਕਾਰੀਆ ਵੱਲੋਂ ਚੱਲ ਰਹੇ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾ ਦੇ ਟੀਚੇ ਨੂੰ ਪੂਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਵੱਲੋਂ ਵੈਕਟਰ ਬੋਰਨ ਅਤੇ ਵਾਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਵੀ ਸਮੀਖਿਆ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਟੀਕਾਰਨ ਅਫ਼ਸਰ ਡਾ. ਸੀਮਾ ਗਰਗ ਵੱਲੋਂ ਯੂ.ਵਿਨ ਪੋਰਟਲ ਅਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਟੀਕਾਰਨ ਸਬੰਧੀ ਜਾਣਕਾਰੀ ਸਮੇਂ ਸਿਰ ਅਪਡੇਟ ਕਰਨ ਲਈ ਸੂਬੇ ਭਰ ਵਿਚ ਜ਼ਿਲ੍ਹੇ ਦੇ ਪਹਿਲੇ ਸਥਾਨ ‘ਤੇ ਆਉਣ ਦੀ ਜਾਣਕਾਰੀ ਸਾਂਝੀ ਕੀਤੀ। 

ਡਿਪਟੀ ਕਮਿਸ਼ਨਰ ਵੱਲੋਂ ਸਮੂਹ ਸਿਹਤ ਅਧਿਕਾਰੀਆਂ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ 1 ਜੁਲਾਈ ਤੋਂ 31 ਜੁਲਾਈ ਤੱਕ ਚੱਲ ਰਹੀ ਡਾਇਰੀਆਂ ਰੋਕੂ ਮੁਹਿੰਮ ਸਬੰਧੀ ਸਕੂਲਾਂ ਵਿਚ ਕੀਤੀਆਂ ਜਾਣ ਵਾਲੀਆ ਜਾਗਰੂਕਤਾ ਗਤੀਵਿਧੀਆ ਲਈ ਸਮੂਹ ਸੀਨੀਅਰ ਮੈਡੀਕਲ ਅਧਿਕਾਰੀਆ ਨੂੰ ਸਿਹਤ ਵਿਭਾਗ ਵੱਲੋਂ ਤਿਆਰ ਕਰਵਾਏ ਗਏ ਸਰਟੀਫਿਕੇਟ ਵੀ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆ ਵੱਖ-ਵੱਖ ਯੋਜਨਾਵਾਂ ਦਾ ਜਾਇਜ਼ਾ ਲੈਂਦੇ ਹੋਏ ਹਦਾਇਤ ਕੀਤੀ ਕਿ ਜ਼ਿਲ੍ਹਾ ਵਾਸੀਆਂ ਨੂੰ ਸੁਚਾਰੂ ਢੰਗ ਨਾਲ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਬੰਧਤ ਯੋਜਨਾਵਾਂ ਦੇ ਬਾਰੇ ਵਿਚ ਜਨਤਾ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਜਾਗਰੂਕਤਾ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕਦੇ ਹਨ। 

ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੀ ਡਿਲੀਵਰੀ ਵੱਧ ਤੋਂ ਵੱਧ ਸਰਕਾਰੀ ਹਸਪਤਾਲਾਂ ਵਿਚ ਕਰਵਾਉਣ ਲਈ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਡਿਲੀਵਰੀ ਦੌਰਾਨ ਬੀ.ਪੀ.ਐਲ ਪਰਿਵਾਰਾਂ ਨਾਲ ਸਬੰਧਤ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾਂ ਵੀ ਸੁਚਾਰੂ ਢੰਗ ਨਾਲ ਦਿੱਤੀ ਜਾਵੇ। 

ਉਨ੍ਹਾਂ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬੇਨਿਯਮੀਆਂ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੀ.ਬੀ ਦੀ ਬਿਮਾਰੀ ਸਬੰਧੀ ਵੀ ਵੱਧ ਤੋਂ ਵੱਧ ਜਾਗਰੂਕਤਾ ਫ਼ੈਲਾਈ ਜਾਵੇ ਅਤੇ ਇਸ ਤਰ੍ਹਾਂ ਦੇ ਮਰੀਜ਼ ਸਾਹਮਣੇ ਆਉਣ ‘ਤੇ ਉਨ੍ਹਾਂ ਦਾ ਫੌਰੀ ਇਲਾਜ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਕੂਲ ਸਿੱਖਿਆ ਵਿਭਾਗ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਗੁਣਾਤਮਕ ਅਤੇ ਉੱਚ ਪੱਧਰ ਦੀ ਸਿੱਖਿਆ ਦੇਣ ਲਈ ਚੁਣੇ ਗਏ ਸਕੂਲ ਆਫ਼ ਐਮੀਨੈਂਸ ਦੀ ਕੰਮ ਕਰਨ ਦੀ ਸ਼ੈਲੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਮਿਡ-ਡੇ-ਮੀਲ ਤਹਿਤ ਦਿੱਤੇ ਜਾ ਰਹੇ ਖਾਣੇ ਦੀ ਗੁਣਵੱਤਾ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ। 

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਬਾਥਰੂਮਾਂ ਅਤੇ ਕਮਰਿਆਂ ਦੀ ਸਾਫ-ਸਫਾਈ ਤੋਂ ਇਲਾਵਾ ਹੋਰ ਸੁਵਿਧਾਵਾਂ ਵੀ ਯਕੀਨੀ ਬਣਾਉਣ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਵਧੀਆ ਮਾਹੌਲ ਦਿੱਤਾ ਜਾ ਸਕੇ। ਇਸ ਦੌਰਾਨ ਉਨ੍ਹਾਂ ਸਮੱਗਰਾ ਸਿੱਖਿਆ ਮੁਹਿੰਮ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਪ੍ਰੋਗਰਾਮ ਦੇ ਬਾਰੇ ਵਿਚ ਵੀ ਜਾਣਕਾਰੀ ਹਾਸਲ ਕੀਤੀ। 

ਇਸ ਤੋਂ ਇਲਾਵਾ ਉਨ੍ਹਾਂ ਨੇ ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰੋਧਾਨ ਮੰਤਰੀ ਮਾਤਰ ਵੰਦਨਾ ਯੋਜਨਾ, ਸਮਾਰਟ ਰਾਸ਼ਨ ਕਾਰਡ, ਸਮਾਰਟ ਵਿਲੇਜ ਕੰਪੇਨ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮੁਹਿੰਮ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ। ਕੋਮਲ ਮਿੱਤਲ ਨੇ ਇਸ ਤੋਂ ਪਹਿਲਾਂ ਰੋਡ ਸੇਫਟੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਚਿਨ੍ਹਿਤ ਕੀਤੇ ਗਏ ਬਲਾਈਂਡ ਸਥਾਨਾਂ ‘ਤੇ ਕੰਮ ਕੀਤਾ ਜਾਵੇ ਅਤੇ ਉਥੇ ਟ੍ਰੈਫਿਕ ਲਾਈਟਾਂ ਤੋਂ ਇਲਾਵਾ ਹਰ ਜ਼ਰੂਰੀ ਪ੍ਰਬੰਧ ਯਕੀਨੀ ਬਣਾਇਆ ਜਾਵੇ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਦੀ ਜਾਨ ਬਚਾਉਣ ਵਾਲੇ ਮਦਦਗਾਰ ਵਿਅਕਤੀਆਂ ਨੂੰ 5-5 ਹਜ਼ਾਰ ਰੁਪਏ ਪੁਰਸਕਾਰ ਰਾਸ਼ੀ ਦੇ ਤੌਰ ‘ਤੇ ਦਿੱਤੇ ਜਾਣਗੇ। ਇਸ ਦੌਰਾਨ ਉਨ੍ਹਾਂ ਜਿਥੇ ਸੇਫ ਸਕੂਲ ਵਾਹਨ ਸਕੀਮ ਦੀ ਸਮੀਖਿਆ ਕੀਤੀ ਉਥੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਬੱਸ ਸਟੈਂਡ ਦੇ ਬਾਹਰ ਵਾਹਨ ਨਾ ਖੜ੍ਹੇ ਹੋਣ। 

ਇਸ ਮੌਕੇ ਰਿਜਨਲ ਟਰਾਂਸਪੋਰਟ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਫੈਲੋ ਜੋਇਆ ਸਿਦਿੱਕੀ, ਏ.ਆਰ.ਟੀ.ਓ ਸੰਦੀਪ ਭਾਰਤੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਅਨੀਤਾ ਕਟਾਰੀਆ, ਸਹਾਇਕ ਸਿਵਲ ਸਰਜਨ ਡਾ. ਕਮਲੇਸ਼ ਕੁਮਾਰੀ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਵੀ ਮੌਜੂਦ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD