कैबिनेट मंत्री पंजाब ब्रम शंकर जिंपा ने कहा कि मुख्य मंत्री भगवंत सिंह मान के नेतृत्व वाली पंजाब सरकार ने प्रदेश में अधिक से अधिक नौकरियां देकर युवाओं में जोश व उमंग भरा है, जिसके चलते पंजाब के युवा विदेश न जाकर अब पंजाब की सेवा के लिए कार्य कर रहे हैं। वे आज सिविल सर्जन कार्यालय में आम आदमी क्लीनिक के लिए 5 डाक्टरों को इनपैलमेंट लैटर सौंपने के दौरान संबोधित कर रहे थे।
इस मौके पर उनके साथ मेयर सुरिंदर कुमार, दी होशियारपुर सैंट्रल कोआप्रेटिव बैंक के चेयरमैन विक्रम शर्मा, सीनियर डिप्टी मेयर प्रवीण सैनी भी मौजूद थे। कैबिनेट मंत्री ने कहा कि प्रदेश में अब तक करीब 900 आम आदमी क्लीनिके खोली जा चुकी है और प्रदेश वासियों को इसका बहुत लाभ मिल रहा है। उन्होंने कहा कि आम आदमी क्लीनिकों में मरीजों को जहां निःशुल्क दवाईयां दी जा रही है वहीं उनके टैस्ट भी फ्री किए जा रहे हैं।
उन्होंने नवनियुक्त डाक्टरों को भी सेवा भाव से मरीजों का इलाज करने के लिए प्रेरित किया। इस मौके पर सिविल सर्जन डा. बलविंदर सिंह डमाणा, सीनियर मैडिकल अधिकारी इंचार्ज सिविल अस्पताल डा. स्वाति शीमार, एसएमओ डा. मनमोहन सिंह, डी.पी.एम मोहम्मद आसिफ के अलावा अन्य गणमान्य भी मौजूद थे।
ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇ ਕੇ ਵੱਧ ਤੋਂ ਵੱਧ ਮੌਕੇ ਕੀਤੇ ਪ੍ਰਦਾਨ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕਾਂ ਲਈ 5 ਡਾਕਟਰਾਂ ਨੂੰ ਸੌਂਪੇ ਇੰਪੈਨਲਮੈਂਟ ਲੈਟਰ
ਹੁਸ਼ਿਆਰਪੁਰ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਵੱਧ ਤੋਂ ਵੱਧ ਨੌਕਰੀਆਂ ਦੇ ਕੇ ਨੌਜਵਾਨਾਂ ਵਿਚ ਜੋਸ਼ ਭਰਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਨੌਜਵਾਨ ਵਿਦੇਸ਼ ਨਾ ਜਾ ਕੇ ਹੁਣ ਪੰਜਾਬ ਦੀ ਸੇਵਾ ਲਈ ਕੰਮ ਕਰ ਰਹੇ ਹਨ। ਉਹ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਆਮ ਆਦਮੀ ਕਲੀਨਿਕ ਲਈ 5 ਡਾਕਟਰਾਂ ਨੂੰ ਇੰਪੈਨਲਮੈਂਟ ਲੈਟਰ ਸੌਂਪਣ ਦੌਰਾਨ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹੁਣ ਤੱਕ ਕਰੀਬ 900 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ ਅਤੇ ਸੂਬਾ ਵਾਸੀਆਂ ਨੂੰ ਇਸ ਦਾ ਬਹੁਤ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਜਿਥੇ ਮੁਫ਼ਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਉਨ੍ਹਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਨਵ-ਨਿਯੁਕਤ ਡਾਕਟਰਾਂ ਨੂੰ ਵੀ ਸੇਵਾ ਭਾਵਨਾ ਨਾਲ ਮਰੀਜ਼ਾਂ ਦਾ ਇਲਾਜ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ, ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ, ਐਸ.ਐਮ.ਓ ਡਾ. ਮਨਮੋਹਨ ਸਿੰਘ, ਡੀ.ਪੀ.ਐਮ ਮੁਹੰਮਦ ਆਸਿਫ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।