आम आदमी पार्टी, पंजाब के प्रदेश महासचिव स. हरचंद सिंह बरसट ने आज पंजाब के मुख्यमंत्री स. भगवंत सिंह मान से मुलाकात कर उन्हें पंजाब में आम आदमी पार्टी की चल रही गतिविधियों के बारे में जानकारी दी। पंजाब में 117 में से 92 विधायक जीतकर आम आदमी पार्टी पंजाब की सबसे बड़ी पार्टी बनी है।
जिला प्रधानों का प्रशासन, सरकारी नुमाइंदों और आम लोगों के बीच तालमेल होना जरूरी है। इन सभी विचारों को ध्यान में रखते हुए आम आदमी पार्टी पंजाब के सभी जिला अध्यक्षों ने पंजाब के मुख्यमंत्री को अलग-अलग मांग पत्र लिखे हैं, ताकि पार्टी, जनता और सरकार के बीच में तालमेल बना रहे।
प्रत्येक जिला प्रधान ने इस उद्देश्य से जिला पार्टी कार्यालय बनाने के लिये सरकार से मांग की है कि जिला स्तरीय दफ्तर बनाने के लिए प्रत्येक जिले में 1000 वर्ग गज जगह कलेक्टर रेटों पर उपलब्ध करायी जाये। स. बरसट की तरफ से पंजाब के सभी जिला अध्यक्षों से प्राप्त हुए अलग-अलग मांग पत्रों को मुख्यमंत्री स. भगवंत सिंह मान को सौँपा गया।
स. बरसट ने बताया कि पार्टी, लोगों और सरकार के आपसी तालमेल के लिये जिला स्तर पर जिला हैड क्वाटर बनाने के सुझाव का स. भगवंत सिंह मान ने जोरदार स्वागत किया है। पंजाब के आदरणीय मुख्यमंत्री स. भगवंत सिंह मान ने आप के राज्य महासचिव स. हरचंद सिंह बरसट को आश्वासन दिया है कि पंजाब के सभी जिलों में जिला स्तर पर कम से कम 1000 वर्ग गज या इससे भी ज्यादा जितनी संभव हो, कलेक्टर रेटों पर जिला अध्यक्षों को उपलब्ध करवाई जाएगी।
ਜਲਦ ਹੀ ਖੁੱਲਣਗੇ ਜਿਲ੍ਹਾਂ ਪੱਧਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ
ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਸੌਂਪੇ ਮੰਗ ਪੱਤਰ
ਚੰਡੀਗੜ੍ਹ
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਕੀਤੀਆਂ ਜਾ ਰਹੀਆਂ ਗਤੀਵਿਧਿਆਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਜੋ ਕਿ 117 ਵਿੱਚੋਂ 92 ਵਿਧਾਇਕ ਜਿੱਤ ਕੇ ਵੱਡੀ ਪਾਰਟੀ ਬਣੀ ਹੈ। ਜਿਲ੍ਹਾ ਪ੍ਰਧਾਨਾ ਦਾ ਪ੍ਰਸ਼ਾਸਨ, ਸਰਕਾਰੀ ਨੁਮਾਇੰਦਿਆਂ ਅਤੇ ਆਮ ਲੋਕਾਂ ਵਿਚਾਲੇ ਤਾਲਮੇਲ ਹੋਣਾ ਜਰੂਰੀ ਹੈ।
ਇਨ੍ਹਾਂ ਸਭ ਵਿਚਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਅਲਗ-ਅਲਗ ਮੰਗ ਪੱਤਰ ਲਿਖੇ ਹਨ ਤਾਂ ਜੋ ਪਾਰਟੀ, ਲੋਕਾਂ ਅਤੇ ਸਰਕਾਰ ਵਿਚਕਾਰ ਤਾਲਮੇਲ ਬਣਿਆ ਰਹੇ। ਹਰ ਜਿਲ੍ਹਾ ਪ੍ਰਧਾਨ ਨੇ ਇਸ ਮਕਸਦ ਲਈ ਜਿਲ੍ਹਾ ਪਾਰਟੀ ਦਫ਼ਤਰ ਬਣਾਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰ ਜਿਲ੍ਹੇ ਵਿੱਚ 1000 ਵਰਗ ਗੱਜ਼ ਜਗ੍ਹਾਂ ਕੁਲੈਕਟਰ ਰੇਟਾਂ ਤੇ ਜਿਲ੍ਹਾ ਪੱਧਰ ਤੇ ਦਫ਼ਤਰ ਬਣਾਉਣ ਲਈ ਉਪਲਬਧ ਕਰਵਾਈ ਜਾਵੇ।
ਸ. ਬਰਸਟ ਨੇ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਵੱਲੋਂ ਪ੍ਰਾਪਤ ਹੋਏ ਅਲਗ-ਅਲਗ ਮੰਗ ਪੱਤਰਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਸ. ਬਰਸਟ ਨੇ ਦੱਸਿਆ ਕਿ ਪਾਰਟੀ, ਲੋਕਾਂ ਅਤੇ ਸਰਕਾਰ ਦੇ ਆਪਸੀ ਤਾਲਮੇਲ ਲਈ ਜਿਲ੍ਹਾ ਪੱਧਰ ਤੇ ਜਿਲ੍ਹਾ ਹੈਡ ਕੁਆਟਰ ਬਣਾਉਣ ਦੇ ਸੁਝਾਅ ਦਾ ਸ. ਭਗਵੰਤ ਸਿੰਘ ਮਾਨ ਨੇ ਭਰਪੂਰ ਸੁਆਗਤ ਕੀਤਾ ਹੈ।
ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਜਿਲ੍ਹਾ ਪੱਧਰ ਤੇ ਘੱਟੋ-ਘੱਟ 1000 ਵਰਗ ਗੱਜ ਜਗ੍ਹਾਂ ਜਾਂ ਇਸ ਤੋਂ ਵੱਧ ਜਿਨ੍ਹੀਂ ਸੰਭਵ ਹੋ ਸਕੇ ਜਗ੍ਹਾਂ ਕੁਲੈਕਟਰ ਰੇਟਾਂ ਤੇ ਜਿਲ੍ਹਾਂ ਪ੍ਰਧਾਨਾਂ ਨੂੰ ਉਪਲਬਧ ਕਰਵਾਈ ਜਾਵੇਗੀ।