कैबिनेट मंत्री पंजाब ब्रम शंकर जिम्पा ने आज अपने कार्यालय में एक जनता दरबार का आयोजन किया, जिसमें बड़ी संख्या में लोगों ने हिस्सा लिया। कैबिनेट मंत्री जिम्पा ने इस दौरान जनता की विभिन्न समस्याओं को सुना और उनकी शिकायतों के समाधान के लिए संबंधित अधिकारियों को तुरंत कार्रवाई के निर्देश दिए।
उन्होंने अपने कार्यालय में जनता के साथ सीधा संवाद स्थापित किया और उनकी समस्याओं का तुरंत समाधान करने की कोशिश की। इस दौरान उन्होंने करीब 400 शिकायतों का निपटारा किया। प्राप्त शिकायतों में से अधिकांश शिकायतें स्थानीय विकास कार्यों, पानी और बिजली आपूर्ति, सड़क सुधार, स्वच्छता, स्वास्थ्य सेवाओं, राजस्व और अन्य नागरिक मुद्दों से संबंधित थी।
जनता दरबार में ब्रम शंकर जिम्पा ने लोगों को आश्वासन दिया कि उनकी सरकार जनता की समस्याओं के प्रति पूरी तरह संवेदनशील है और सभी शिकायतों का शीघ्र समाधान करने के लिए प्रतिबद्ध है। उन्होंने कहा कि मुख्यमंत्री भगवंत सिंह मान के नेतृत्व वाली पंजाब सरकार जनहित के मुद्दों को प्राथमिकता से हल करने के लिए लगातार प्रयासरत है।
ब्रम शंकर जिम्पा ने अधिकारियों को निर्देश दिया कि वे जनता की समस्याओं को गंभीरता से लें और उनके समाधान में किसी भी प्रकार की देरी या लापरवाही बर्दाश्त नहीं की जाएगी। उन्होंने कहा कि सरकार की प्राथमिकता जनता की भलाई है और किसी भी नागरिक की समस्या को अनदेखा नहीं किया जाएगा।
उन्होंने कहा कि जनता दरबार एक ऐसा माध्यम है जिसके जरिए वे सीधे जनता से जुड़े रह सकते हैं और उनकी समस्याओं को सुनकर तुरंत समाधान कर सकते हैं। उन्होंने कहा कि इस प्रकार के आयोजन आगे भी नियमित रूप से किए जाएंगे ताकि सरकार और जनता के बीच की दूरी कम हो और लोगों को अपनी समस्याओं के समाधान के लिए इधर-उधर भटकना न पड़े।
कैबिनेट मंत्री ने सभी संबंधित विभागों के अधिकारियों को निर्देश दिया कि वे जनता की शिकायतों का त्वरित और प्रभावी समाधान सुनिश्चित करें और प्रत्येक शिकायत का व्यक्तिगत रूप से फॉलोअप करें। उन्होंने कहा कि जनता की समस्याओं का समाधान सरकार की सर्वोच्च प्राथमिकता है और इस दिशा में कोई भी कमी नहीं आने दी जाएगी।
इस अवसर पर उनके साथ मेयर सुरिंदर कुमार, डीएसपी अमरनाथ, वरिंदर शर्मा बिंदू, सतवंत सिंह सियाण भी मौजूद थे।
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 400 ਤੋਂ ਵੱਧ ਸ਼ਿਕਾਇਤਾਂ
ਅਧਿਕਾਰੀਆਂ ਨੂੰ ਦਿੱਤੇ ਜਲਦ ਕਾਰਵਾਈ ਕਰਨ ਦੇ ਨਿਰਦੇਸ਼
ਹੁਸ਼ਿਆਰਪੁਰ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਇਕ ਜਨਤਾ ਦਰਬਾਰ ਦਾ ਆਯੋਜਨ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ। ਕੈਬਨਿਟ ਮੰਤਰੀ ਜਿੰਪਾ ਨੇ ਇਸ ਦੌਰਾਨ ਜਨਤਾ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਆਪਣੇ ਦਫ਼ਤਰਾਂ ਵਿਚ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰੀਬ 400 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਪ੍ਰਾਪਤ ਸ਼ਿਕਾਇਤਾਂ ਵਿਚ ਜ਼ਿਆਦਾਤਰ ਸ਼ਿਕਾਇਤਾਂ ਸਥਾਨਕ ਵਿਕਾਸ ਕਾਰਜਾਂ, ਪਾਣੀ ਅਤੇ ਬਿਜਲੀ ਸਪਲਾਈ, ਸੜਕ ਸੁਧਾਰ, ਸਵੱਛਤਾ, ਸਿਹਤ ਸੇਵਾਵਾਂ, ਮਾਲ ਅਤੇ ਹੋਰ ਨਾਗਰਿਕ ਮੁੱਦਿਆਂ ਨਾਲ ਸਬੰਧਤ ਸਨ।
ਜਨਤਾ ਦਰਬਾਰ ਵਿਚ ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਜਨਤਾ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਸ਼ਿਕਾਇਤਾਂ ਦਾ ਜਲਦ ਹੱਲ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਅਤੇ ਉਨ੍ਹਾਂ ਦੇ ਹੱਲ ਲਈ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਖ ਤਰਜ਼ੀਹ ਜਨਤਾ ਦੀ ਭਲਾਈ ਹੈ ਅਤੇ ਕਿਸੇ ਵੀ ਨਾਗਰਿਕ ਦੀ ਸਮੱਸਿਆ ਨੂੰ ਅਨਦੇਖਾ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਇਕ ਐਸਾ ਮਾਧਿਆਮ ਹੈ, ਜਿਸ ਰਾਹੀਂ ਉਹ ਸਿੱਧੇ ਜਨਤਾ ਨਾਲ ਜੁੜੇ ਰਹਿ ਸਕਦੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ, ਤਾਂ ਜੋ ਸਰਕਾਰ ਅਤੇ ਜਨਤਾ ਦਰਮਿਆਨ ਦੂਰੀ ਘੱਟ ਹੋਵੇ ਅਤੇ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਧਰ-ਉਧਰ ਭਟਕਣਾ ਨਾ ਪਵੇ।
ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜਨਤਾ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਯੋਗ ਹੱਲ ਯਕੀਨੀ ਬਣਾਉਣ ਅਤੇ ਹਰੇਕ ਸ਼ਿਕਾਇਤ ਦਾ ਵਿਅਕਤੀਗਤ ਰੂਪ ਨਾਲ ਫੋਲੋਅਪ ਕਰਨ। ਉਨ੍ਹਾਂ ਕਿਹਾ ਕਿ ਜਨਤਾ ਦੀਆਂ ਸਮੱਸਿਆਵਾਂ ਦਾ ਹੱਲ ਸਰਕਾਰ ਦੀ ਮੁੱਖ ਤਰਜ਼ੀਹ ਹੈ ਅਤੇ ਇਸ ਦਿਸ਼ਾ ਵਿਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡੀ.ਐਸ.ਪੀ ਅਮਰਨਾਥ, ਵਰਿੰਦਰ ਸ਼ਰਮਾ ਬਿੰਦੂ, ਸਤਵੰਤ ਸਿੰਘ ਸਿਆਣ ਵੀ ਮੌਜੂਦ ਸਨ।