Tuesday, 21 July 2026

 

 

खास खबरें मानसून के दौरान सभी विभाग 24 घंटे रहें अलर्ट, आपसी समन्वय से करें कार्य : केवल सिंह पठानिया यूपी कैबिनेट से कई प्रस्तावों पर मुहर, नए एक्सप्रेसवे, स्कूटी योजना और मानसून सत्र को मिली मंजूरी युवाओं पर कार्रवाई को लेकर सपा ने सरकार को घेरा भारत-अमेरिका ट्रेड डील के विरोध में किसानों का दिल्ली कूच, बॉर्डर पर रोके गए सावन 2026 : कब शुरू होगा भोलेनाथ का प्रिय महीना? जानें पूजा और व्रत का महत्व शरीर का संतुलन और रीढ़ की हड्डी मजबूत करने के लिए अपनाएं 'वशिष्ठासन', ऐसे करें अभ्यास घुटनों के दर्द और जकड़न से हैं परेशान? आयुष मंत्रालय ने बताई आसान 'नी मूवमेंट' 22 जुलाई का पंचांग : भगवान शिव और विष्णु की पूजा करना शुभ, सुबह 11:45 से दोपहर 12:39 बजे तक अभिजीत मुहूर्त ओम, बेल पत्र, मुकुट और रुद्राक्ष की माला अर्पित कर बाबा महाकाल का भव्य शृंगार, की गई भस्म आरती अगर संसद युवाओं के भविष्य पर चर्चा नहीं कर सकती, तो फिर उसका उद्देश्य क्या : राहुल गांधी संसद में हो नीट पर विस्तृत चर्चा, फ्लोर लीडर्स की बात सुनकर गृह मंत्री अमित शाह दें जवाब : मल्लिकार्जुन खड़गे जंतर-मंतर मार्च विवाद : छात्रों के समर्थन में उतरे बॉलीवुड सितारे छात्रों पर लाठीचार्ज के बाद दिलजीत दोसांझ ने जताई चिंता, नोट में लिखा- सरकार सुने छात्रों की मांग बरिंदर कुमार गोयल द्वारा समराला के गांव पूनियां में 1.10 करोड़ रुपये की लागत वाली लिफ्ट सिंचाई योजना का उद्घाटन हमीरपुर के समर्थ अत्री का एशियन शॉर्ट ट्रैक आइस स्केटिंग ट्रॉफी-2026 के लिए चयन मुख्यमंत्री सुखविन्द्र सिंह सुक्खू ने तकनीकी शिक्षा के छात्रों के लिए ‘तकनीकी रोजगार सेतु’ पोर्टल का शुभारंभ किया नायब सिंह सैनी ने पंजाब दौरे के दौरान दिव्य ज्योति जागृति संस्थान पहुंचे बापू लाल बादशाह की शिक्षाओं से प्रेरणा लेकर गरीब, जरूरतमंद और वंचित वर्ग के कल्याण के लिए सरकार कर रही है काम: नायब सिंह सैनी प्रो असीम कुमार घोष ने बाल भवनों में भारत स्काउट्स एंड गाइड्स के विस्तार की सराहना की गौशालाओं को आत्मनिर्भर एवं सशक्त बनाने के लिए प्रभावी योजनाएं क्रियान्वित : नायब सिंह सैनी हरियाणा में दुग्ध उत्पादन और नस्ल सुधार को मिलेगी गति : श्याम सिंह राणा

 

स्वतंत्रता दिवस पर डिप्टी कमिश्नर कोमल मित्तल ने फहराया राष्ट्रीय ध्वज

देश की आज़ादी के लिए अपने प्राणों की आहुति देने वाले वीरों को किया याद

Komal Mittal, DC Hoshiarpur, Deputy Commissioner Hoshiarpur, Hoshiarpur, Independence Day, 15 August, 78th Independence Day, Independence Day of India, Tringa, Har Ghar Tringa
Listen to this article

Web Admin

Web Admin

5 Dariya News

होशियारपुर , 15 Aug 2024

Last updated on: Aug 15, 2024, 00:00 IST

डिप्टी कमिश्नर कोमल मित्तल ने 78वें स्वतंत्रता दिवस के अवसर पर स्थानीय पुलिस लाइन ग्राउंड होशियारपुर में आयोजित जिला स्तरीय कार्यक्रम में राष्ट्रीय ध्वज फहराया। डिप्टी कमिश्नर ने एस.एस.पी. सुरेंद्र लाम्बा, अतिरिक्त डिप्टी कमिश्नर (जनरल) राहुल चाबा और परेड कमांडर इंस्पेक्टर अमरजीत कौर सहित परेड का निरीक्षण किया और शानदार मार्च पास्ट से सलामी ली। 

इस मौके पर स्कूली बच्चों द्वारा शानदार मास पी.टी. शो, सांस्कृतिक कार्यक्रम की प्रस्तुति दी गई और गिद्दा और भंगड़ा की धमालें भी मचाई गईं। डिप्टी कमिश्नर ने कार्यक्रम में विशेष तौर पर आए स्वतंत्रता सेनानियों और शहीद सैनिकों के परिवारों को भी सम्मानित किया। इसके अलावा, जहां उन्होंने जरूरतमंदों को सिलाई मशीनें, मोटर ट्राई साइकिल और ट्राई साइकिल सौंपे, वहीं होनहार विद्यार्थियों को छात्रवृत्तियां भी प्रदान कीं। 

इसके अलावा, विभिन्न क्षेत्रों में उल्लेखनीय योगदान देने वाले व्यक्तियों और बेहतर प्रदर्शन करने वाले अधिकारियों और कर्मचारियों को भी सम्मानित किया गया। इस दौरान जिला पुलिस, पी.आर.टी.सी जहानखेड़ा, जिला पुलिस महिला विंग, पी.आर.टी.सी जहानखेलां महिला विंग, पंजाब होम गार्ड्स, एन.सी.सी गर्ल्स गाइड्स, बॉयज़ स्काउट्स और पी.आर.टी.सी जहानखेलां के बैंड द्वारा शानदार मार्च पास्ट किया गया और सलामी दी गई। विभिन्न विभागों द्वारा विकास को दर्शाती झांकियां विशेष आकर्षण का केंद्र रही।

मुख्य अतिथि डिप्टी कमिश्नर कोमल मित्तल ने जिला वासियों को स्वतंत्रता दिवस की शुभकामनाएं देते हुए देश की आजादी के लिए लड़े गए लंबे संघर्ष में अपने प्राणों की आहुति देने वाले हजारों देशभक्त वीरों को दिल से सम्मान अर्पित किया। उन्होंने कहा कि उन्हें राज्य के सबसे अधिक शिक्षित और संतों की नगरी के रूप में जाने जाने वाले जिले की धरती पर लगातार दूसरी बार राष्ट्रीय ध्वज फहराने का सौभाग्य प्राप्त हुआ है। 

उन्होंने कहा कि आजादी के संघर्ष के दौरान सबसे अधिक योगदान पंजाबियों का रहा है। उन्होंने शहीद-ए-आज़म भगत सिंह के साथी रहे होशियारपुर के स्वतंत्रता सेनानी पंडित किशोरी लाल और गदर आंदोलन के बाबू मंगू राम मुगोवालिया को विशेष तौर पर याद किया। डिप्टी कमिश्नर कोमल मित्तल ने कहा कि मुख्यमंत्री भगवंत सिंह मान के नेतृत्व में आज पंजाब हर क्षेत्र में अपनी अलग पहचान बना रहा है। 

उन्होंने कहा कि आम आदमी क्लीनिक, स्कूल ऑफ एमीनेन्स, 300 यूनिट मुफ्त बिजली, भ्रष्टाचार विरोधी एक्शन लाइन, सरकार तुहाडे दुआर, सी.एम. विंडो, मुख्यमंत्री तीर्थ यात्रा, सड़क सुरक्षा फोर्स, फरिश्ते योजना, डोर स्टेप सेवाएं और कई अन्य लोक-हितैषी पहल के साथ प्रदेशवासियों को बड़ी राहत मिली है। होशियारपुर जिले की प्रमुख उपलब्धियों का जिक्र करते हुए उन्होंने कहा कि जिले में 73 आम आदमी क्लीनिक सफलतापूर्वक चल रहे हैं। 

इसी प्रकार, सिविल अस्पताल के मदर एंड चाइल्ड हेल्थ सेंटर में 30 बिस्तरों की निर्माणाधीन इमारत पूरी हो चुकी है। इसके अलावा, जिले में 550 करोड़ रुपए की लागत से शहीद ऊधम सिंह स्टेट इंस्टीट्यूट ऑफ मेडिकल साइंसेज की स्थापना की जा रही है और गांव बजवाड़ा में 27 करोड़ रुपए की लागत से सरदार बहादुर अमीन चंद सोनी आर्म्ड फोर्सेज प्रिपरेटरी इंस्टीट्यूट स्थापित किया जा रहा है। उन्होंने कहा कि होशियारपुर के ऐतिहासिक गांव श्री खुरालगढ़ साहिब में 148 करोड़ रुपए की लागत से श्री गुरु रविदास जी मेमोरियल का निर्माण किया गया है। 

इसके अलावा, 5 करोड़ 29 लाख रुपए की लागत से होशियारपुर में नए एस.डी.एम. कार्यालय, तहसील कार्यालय और फर्द केंद्र का निर्माण किया जा रहा है। युवाओं में देशभक्ति की भावना पैदा करने के लिए होशियारपुर शहर के दो प्रमुख बिंदुओं प्रभात चौक और शहीद भगत सिंह चौक में 101 फुट ऊंचे तिरंगे झंडे स्थापित किए गए हैं। 

लगभग 30 करोड़ की लागत से गांव बजवाड़ा और किला बरुण में सीवरेज परियोजना शुरू की जा रही है। होशियारपुर में डंप को हटाकर वहां बहुत ही बेहतरीन फूड स्ट्रीट का निर्माण किया गया है, जहां शहर के लोग अब स्वादिष्ट व्यंजनों का आनंद ले रहे हैं। करीब 3 करोड़ रुपए की लागत से सिविल लाइंस, होशियारपुर में पंजाब की पहली डिजिटल लाइब्रेरी को पंजाब वासियों को समर्पित किया गया है।

उन्होंने कहा कि बागवानी के क्षेत्र में एक बड़ा मील का पत्थर हासिल करते हुए बागवानी एस्टेट, छावनी कलां, होशियारपुर में राज्य की पहली बायोफर्टिलाइजर लैब स्थापित की गई है। कंडी क्षेत्र के गांवों को सुचारू रूप से पानी उपलब्ध कराने के लिए 258 करोड़ 73 लाख रुपए की लागत वाली नहरी पानी पर आधारित तलवाड़ा जल आपूर्ति परियोजना पर काम चल रहा है। 

जिले में इको पर्यटन को प्रोत्साहित करने के लिए होशियारपुर वन मंडल द्वारा थाना डैम और चौहाल डैम में पर्यटकों के ठहरने के लिए हट्स, जंगल सफारी, बोटिंग और नेचर ट्रेल की व्यवस्था की गई है। जिला रेड क्रॉस सोसाइटी होशियारपुर द्वारा चलाए जा रहे विभिन्न विशिष्ट परियोजनाओं के बारे में बताते हुए उन्होंने कहा कि सोसायटी द्वारा ‘विंग्स’ परियोजना के तहत विशेष और बौद्धिक रूप से कमजोर बच्चों को रोजगार मुहैया कराने के लिए 5 विभिन्न सरकारी संस्थानों में कैंटीन खोलकर दी गई हैं। 

सोसायटी द्वारा चलाई जा रही सांझी रसोई में केवल 10 रुपए में लोगों को दोपहर का भोजन मुहैया कराया जा रहा है।  उन्होंने कहा कि जिला पुलिस द्वारा जिले में शांति और कानून-व्यवस्था बनाए रखने और नशे को जड़ से खत्म करने के लिए बड़े प्रयास किए गए हैं। इसी प्रकार, साइबर क्राइम पर नियंत्रण के लिए एक अलग साइबर क्राइम थाना खोला गया है। पंजाब सरकार और जिला वासियों के सहयोग से होशियारपुर जिला इस समय हर क्षेत्र में अग्रणी भूमिका निभाते हुए विकास की बुलंदियों को छू रहा है और इस सिलसिले को बरकरार रखा जाएगा।

इस मौके पर जिला एवं सत्र न्यायाधीश दिलबाग सिंह जौहल, सी.जे.एम. राजपाल रावल, मेयर नगर निगम सुरिंदर कुमार, जिला योजना कमेटी की चेयरपर्सन करमजीत कौर, चेयरमैन नगर सुधार ट्रस्ट हरमीत सिंह औलख, चेयरमैन द होशियारपुर सेंट्रल कोऑपरेटिव बैंक विक्रम शर्मा, बैकफिंको के चेयरमैन संदीप सैनी, पंजाब औद्योगिक विकास निगम के वाइस चेयरमैन हरमिंदर सिंह बक्शी, सीनियर डिप्टी मेयर प्रवीण सैनी, राजेश्वर दयाल बब्बी, जिला प्रधान गुरविंदर सिंह पाबला, पंजाब गौ सेवा आयोग के सदस्य जसपाल चेची, आप के संयुक्त सचिव सतवंत सिंह सियाण, नगर निगम कमिश्नर डॉ. अमनदीप कौर, अतिरिक्त डिप्टी कमिश्नर (विकास) गुरप्रीत सिंह गिल, एस.डी.एम. होशियारपुर प्रीतइंदर सिंह बैंस, एस.पी. मनोज ठाकुर के अलावा न्यायिक, सिविल और पुलिस प्रशासन के अधिकारी, स्कूलों के बच्चे और शहर के नागरिक बड़ी संख्या में उपस्थित थे।

ਅਜ਼ਾਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ

ਦੇਸ਼ ਦੀ ਅਜ਼ਾਦੀ ਲਈ ਜਾਨਾਂ ਵਾਰਨ ਵਾਲੇ ਸੂੂਰਬੀਰਾਂ ਨੂੰ ਕੀਤਾ ਯਾਦ

ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 78ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਪਰੇਡ ਕਮਾਂਡਰ ਇੰਸਪੈਕਟਰ ਅਮਰਜੀਤ ਕੌਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। 

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। ਡਿਪਟੀ ਕਮਿਸ਼ਨਰ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ ਤੇ ਟਰਾਈ ਸਾਈਕਲ ਸੌਂਪੇ, ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। 

ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪੁਲਿਸ, ਪੀ.ਆਰ.ਟੀ.ਸੀ ਜਹਾਨਖੇਲਾਂ, ਜ਼ਿਲ੍ਹਾ ਪੁਲਿਸ ਮਹਿਲਾ ਵਿੰਗ, ਪੀ.ਆਰ.ਟੀ.ਸੀ ਜਹਾਨਖੇਲਾਂ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।  

ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸੰਤਾਂ ਦੀ ਨਗਰੀ ਨਾਲ ਜਾਣੇ ਜਾਂਦੇ ਜ਼ਿਲ੍ਹੇ ਦੀ ਧਰਤੀ ’ਤੇ ਲਗਾਤਾਰ ਦੂਸਰੀ ਵਾਰ ਰਾਸ਼ਟਰੀ ਝਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। 

ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸਾਥੀ ਰਹੇ ਹੁਸ਼ਿਆਰਪੁਰ ਦੇ ਅਜ਼ਾਦੀ ਘੁਲਾਟੀਏ ਪੰਡਿਤ ਕਿਸ਼ੋਰੀ ਲਾਲ ਤੇ ਗਦਰ ਲਹਿਰ ਦੇ ਬਾਬੂ ਮੰਗੂ ਰਾਮ ਮੁਗੋਵਾਲੀਆ ਨੂੰ ਵਿਸ਼ੇਸ਼ ਤੌਰ ’ਤੇ ਯਾਦ ਕੀਤਾ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਸਰਕਾਰ ਤੁਹਾਡੇ ਦੁਆਰ, ਸੀ. ਐਮ ਵਿੰਡੋ, ਮੁੱਖ ਮੰਤਰੀ ਤੀਰਥ ਯਾਤਰਾ, ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਡੋਰ ਸਟੈਪ ਸੇਵਾਵਾਂ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 73 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। 

ਇਸੇ ਤਰ੍ਹਾਂ ਸਿਵਲ ਹਸਪਤਾਲ ਦੇ ਮਦਰ ਐਂਡ ਚਾਈਲਡ ਹੈਲਥ ਸੈਂਟਰ ਵਿਖੇ 30 ਬੈੱਡਾਂ ਦੀ ਨਿਰਮਾਣ ਅਧੀਨ ਬਿਲਡਿੰਗ ਮੁਕੰਮਲ ਹੋ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 550 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਪਿੰਡ ਬਜਵਾੜਾ ਵਿਚ 27 ਕਰੋੜ ਰੁਪਏ ਦੀ ਲਾਗਤ ਨਾਲ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸਥਾਪਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਇਤਿਹਾਸਕ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ ਦੀ ਉਸਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ 5 ਕਰੋੜ 29 ਲੱਖ ਰੁਪਏ ਦੀ ਲਾਗਤ ਨਾਲ ਹੁਸ਼ਿਆਰਪੁਰ ਵਿਖੇ ਨਵੇਂ ਐਸ. ਡੀ. ਐਮ ਦਫ਼ਤਰ, ਤਹਿਸੀਲ ਦਫ਼ਤਰ ਅਤੇ ਫਰਦ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। 

ਨੌਜਵਾਨਾਂ ਵਿਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਹੁਸ਼ਿਆਰਪੁਰ ਸ਼ਹਿਰ ਦੇ ਦੋ ਮੁੱਖ ਪੁਆਇੰਟਾਂ ਪ੍ਰਭਾਤ ਚੌਕ ਅਤੇ ਸ਼ਹੀਦ ਭਗਤ ਸਿੰਘ ਚੌਕ ਵਿਖੇ 101 ਫੁੱਟ ਉੱਚੇ ਤਿਰੰਗੇ ਝੰਡੇ ਸਥਾਪਿਤ ਕੀਤੇ ਗਏ ਹਨ। ਕਰੀਬ 30 ਕਰੋੜ ਦੀ ਲਾਗਤ ਨਾਲ ਪਿੰਡ ਬਜਵਾੜਾ ਅਤੇ ਕਿਲਾ ਬਰੂਨ ਵਿਖੇ ਸੀਵਰੇਜ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਹੁਸ਼ਿਆਰਪੁਰ ਵਿਖੇ ਡੰਪ ਨੂੰ ਹਟਾ ਕੇ ਉਥੇ ਬਹੁਤ ਹੀ ਵਧੀਆ ਫੂਡ ਸਟਰੀਟ ਦਾ ਨਿਰਮਾਣ ਕੀਤਾ ਗਿਆ ਹੈ, ਜਿਥੇ ਸ਼ਹਿਰ ਵਾਸੀ ਹੁਣ ਲਜ਼ੀਜ਼ ਪਕਵਾਨਾਂ ਦਾ ਅਨੰਦ ਮਾਣ ਰਹੇ ਹਨ। 

ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਪੰਜਾਬ ਦੀ ਪਹਿਲੀ ਡਿਜੀਟਲ ਲਾਇਬ੍ਰੇਰੀ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਗਬਾਨੀ ਦੇ ਖੇਤਰ ਵਿਚ ਇਕ ਵੱਡਾ ਮਾਅਰਕਾ ਮਾਰਦਿਆਂ ਬਾਗਬਾਨੀ ਅਸਟੇਟ, ਛਾਉਣੀ ਕਲਾਂ, ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ। 

ਕੰਢੀ ਖੇਤਰ ਦੇ ਪਿੰਡਾਂ ਨੂੰ ਸੁਚਾਰੂ ਢੰਗ ਨਾਲ ਪਾਣੀ ਮੁਹੱਈਆ ਕਰਵਾਉਣ ਲਈ 258 ਕਰੋੜ 73 ਲੱਖ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਆਧਾਰਿਤ ਤਲਵਾੜਾ ਜਲ ਸਪਲਾਈ ਪ੍ਰੋਜੈਕਟ ’ਤੇ ਕੰਮ ਚੱਲ ਰਿਹਾ ਹੈ। ਜ਼ਿਲ੍ਹੇ ਵਿਚ ਈਕੋ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਹੁਸ਼ਿਆਰਪੁਰ ਵਣ ਮੰਡਲ ਵੱਲੋਂ ਥਾਣਾ ਡੈਮ ਅਤੇ ਚੌਹਾਲ ਡੈਮ ਵਿਖੇ ਸੈਲਾਨੀਆਂ ਦੇ ਰੁਕਣ ਲਈ ਹੱਟਸ, ਜੰਗਲ ਸਫਾਰੀ, ਬੋਟਿੰਗ ਅਤੇ ਨੇਚਰ ਟਰੇਲ ਦਾ ਪ੍ਰਬੰਧ ਕੀਤਾ ਗਿਆ ਹੈ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਲੱਖਣ ਪ੍ਰੋਜੈਕਟਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ‘ਵਿੰਗਜ਼’ ਪ੍ਰੋਜੈਕਟ ਤਹਿਤ ਸਪੈਸ਼ਲ ਅਤੇ ਬੌਧਿਕ ਤੌਰ ’ਤੇ ਕਮਜ਼ੋਰ ਬੱਚਿਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ 5 ਵੱਖ-ਵੱਖ ਸਰਕਾਰੀ ਅਦਾਰਿਆਂ ਵਿਚ ਕੰਟੀਨਾਂ ਖੋਲ੍ਹ ਕੇ ਦਿੱਤੀਆਂ ਗਈਆਂ ਹਨ। ਸੁਸਾਇਟੀ ਵੱਲੋਂ ਚਲਾਈ ਜਾ ਰਹੀ ਸਾਂਝੀ ਰਸੋਈ ਵਿਚ ਕੇਵਲ 10 ਰੁਪਏ ਵਿਚ ਲੋਕਾਂ ਨੂੰ ਦੁਪਹਿਰ ਦਾ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਵਿਚ ਅਮਨ-ਕਾਨੂੰਨ ਬਰਕਰਾਰ ਰੱਖਣ ਅਤੇ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਇਸੇ ਤਰ੍ਹਾਂ ਸਾਈਬਰ ਕ੍ਰਾਈਮ ’ਤੇ ਨੱਥ ਪਾਉਣ ਲਈ ਇਕ ਵੱਖਰਾ ਸਾਈਬਰ ਕ੍ਰਾਈਮ ਥਾਣਾ ਖੋਲਿ੍ਹਆ ਗਿਆ ਹੈ। ਪੰਜਾਬ ਸਰਕਾਰ ਅਤੇ ਜ਼ਿਲ੍ਹਾ ਵਾਸੀਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਜ਼ਿਲ੍ਹਾ ਇਸ ਵੇਲੇ ਹਰੇਕ ਖੇਤਰ ਵਿਚ ਮੋਹਰੀ ਰੋਲ ਅਦਾ ਕਰਦਾ ਹੋਇਆ ਵਿਕਾਸ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਇਸ ਸਿਲਸਿਲੇ ਨੂੰ ਬਰਕਰਾਰ ਰੱਖਿਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ, ਸੀ. ਜੇ. ਐਮ ਰਾਜ ਪਾਲ ਰਾਵਲ, ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਰਾਜੇਸ਼ਵਰ ਦਿਆਲ ਬੱਬੀ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਆਪ ਦੇ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ. ਪੀ ਮਨੋਜ ਠਾਕੁਰ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ ਦੇ ਬੱਚੇ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur , Independence Day , 15 August , 78th Independence Day , Independence Day of India , Tringa , Har Ghar Tringa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD