Friday, 05 June 2026

 

 

खास खबरें डोनाल्ड ट्रंप ने युद्ध शक्तियों पर संसद के मतदान को बताया 'फिजूल' सरबजीत सिंह झिंझर की ‘बोलेगा घनौर बदलेगा दौर’ पदयात्रा के छठे दिन घनौर में पेयजल संकट की हकीकत आई सामने इंडोनेशिया ओपन : पीवी सिंधु और आयुष शेट्टी की हार के साथ भारत का सिंगल्स अभियान समाप्त तेल आयात कम करने से लेकर किसानों की समृद्धि तक : हरदीप सिंह पुरी ने पहले फ्लेक्स-फ्यूल यात्री वाहन का शुभारम्भ किया भारत और ब्रिटेन ने महत्वपूर्ण खनिज आपूर्ति श्रृंखला वेधशाला शुरू की 144 वर्षों में किसी सरकार ने नहरों का पानी नहीं लेने दिया, मुख्यमंत्री भगवंत मान किसानों के मसीहा बने : मनविंदर सिंह ग्यासपुरा पीएम मोदी के नेतृत्व में पूर्वोत्तर ने देखा ऐतिहासिक बदलाव : सीएम पेमा खांडू हरपाल सिंह चीमा ने मुलाजिम यूनियनों से की मुलाकात मंत्रिमंडल की बैठकों में लिए गए 99 प्रतिशत निर्णय पूरी तरह कार्यान्वितः जगत सिंह नेगी मंत्रिमंडलीय उप-समिति की बैठक आयोजित एमवाई भारत ने 3.9 लाख क्विज़ पार्टिसिपेंट्स के साथ गिनीज़ वर्ल्ड रिकॉर्ड बनाया जितिन प्रसाद ने आईआईएफटी में जीबीआरसी 2026 का उद्घाटन किया शिमला पहाड़ी चौक की वर्षों पुरानी जलभराव समस्या का समाधान पंजाब पुलिस ने बड़ी आतंकी साजिश को किया नाकाम रोटरी क्लब रोपड़ सेंट्रल के डिस्ट्रिक्ट गवर्नर रवि प्रकाश का आधिकारिक दौरा सरकार 2027 तक 5,000 ई85 फ्यूल स्टेशन शुरू करेगी : हरदीप सिंह पुरी 1 किलोवाट उपभोक्ताओं के घर बिना बैंक गारंटी लगेगा सोलर सिस्टम, बिजली बिल होगा शून्य : अनिल विज सीएम मोहन चरण माझी ने बैठक में आपदा जोखिम कम करने पर ब्रिक्‍स के बीच सहयोग की अपील की नशों के खिलाफ अभियान को और मजबूत बनाने के लिए अमृतसर केंद्रीय में महत्वपूर्ण बैठक आयोजित नशाविरोधी अभियान के दौरान हवलदार शहीद भारत की ओर बढ़ रहा है दीर्घकालिक वैश्विक निवेश, निवेशकों के लिए सबसे भरोसेमंद गंतव्य बना देश : पीयूष गोयल

 

जिले के सभी ब्लाकों में नवजात लड़कियों के नाम पर होगा पौधारोपणः कोमल मित्तल

डिप्टी कमिश्नर ने की 'बेटी बचाओ-बेटी पढ़ाओ' योजना की समीक्षा बैठक

Komal Mittal, DC Hoshiarpur, Deputy Commissioner Hoshiarpur, Hoshiarpur
Listen to this article

Web Admin

Web Admin

5 Dariya News

होशियारपुर , 21 Aug 2024

Last updated on: Aug 21, 2024, 00:00 IST

डिप्टी कमिश्नर कोमल मित्तल की अध्यक्षता में 'बेटी बचाओ-बेटी पढ़ाओ' योजना की समीक्षा बैठक आयोजित की गई, जिसमें विभिन्न विभागों के अधिकारियों ने हिस्सा लिया। बैठक के दौरान डिप्टी कमिश्नर ने योजना की प्रगति पर संतोष व्यक्त करते हुए कई महत्वपूर्ण निर्णय लिए। 

उन्होंने कहा कि होशियारपुर जिले के 10 ब्लॉकों में नवजात लड़कियों के नाम पर पौधारोपण किया जाएगा। उन्होंने कहा कि यह पहल पर्यावरण संरक्षण के साथ-साथ नवजात लड़कियों के सम्मान को बढ़ावा देने का प्रतीक होगी। इसके अलावा जिले में लड़कियों और महिलाओं के लिए कई नई योजनाएं भी शुरू की जाएंगी। 

इनमें लड़कियों व महिलाओं को मुफ्त ड्राइविंग प्रशिक्षण और लड़कियों के लिए नि:शुल्क कोचिंग कक्षाएं शामिल हैं। डिप्टी कमिश्नर ने कहा कि इन कार्यक्रमों का उद्देश्य लड़कियों और महिलाओं को आत्मनिर्भर बनाना और उन्हें अपने पैरों पर खड़ा होने के लिए आवश्यक कौशल प्रदान करना है। 

डिप्टी कमिश्नर कोमल मित्तल ने यह भी बताया कि जिला रोजगार व कारोबार ब्यूरो की ओर से 27 अगस्त को आयोजित किए जा रहे मैगा रोजगार मेले में अधिक से अधिक लड़कियों और महिलाओं को भाग लेने के लिए प्रेरित किया जाए। उन्होंने कहा कि यह रोजगार मेला महिलाओं को रोजगार के नए अवसर प्रदान करेगा, जिससे वे आर्थिक रूप से सशक्त बन सकेंगी।

डिप्टी कमिश्नर ने अधिकारियों से कहा कि वे अपने-अपने विभागों के माध्यम से इन योजनाओं को समयबद्ध तरीके से लागू करें और सुनिश्चित करें कि इनका लाभ अधिक से अधिक लड़कियों और महिलाओं तक पहुंचे। उन्होंने कहा कि जिले में लड़कियों और महिलाओं को सशक्त बनाने के लिए यह पहल एक महत्वपूर्ण कदम है, जो सामाजिक और आर्थिक रूप से सकारात्मक बदलाव लाएगा।

इस अवसर पर जिला प्रोग्राम अधिकारी हरदीप कौर, जिला विकास फेलो ज़ोया सिद्दीकी, सहायक सिविल सर्जन डॉ. कमलेश, सहायक डायरेक्टर युवक सेवाएं प्रीत कोहली, उप जिला शिक्षा अधिकारी धीरज वशिष्ठ, जिला रोजगार अधिकारी संजीव कुमार और बाल विकास प्रोजेक्ट अधिकारी के अलावा अन्य विभागों के अधिकारी भी उपस्थित थे।

ਜ਼ਿਲ੍ਹੇ ਦੇ ਸਾਰੇ ਬਲਾਕਾਂ 'ਚ ਨਵਜੰਮੀਆਂ ਬੱਚੀਆਂ ਦੇ ਨਾਂਅ 'ਤੇ ਲਗਾਏ ਜਾਣਗੇ ਪੌਦੇ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਦੀ ਕੀਤੀ ਸਮੀਖਿਆ

 

ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਦੀ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਇਸ ਸਕੀਮ ਦੀ ਪ੍ਰਗਤੀ 'ਤੇ ਤਸੱਲੀ ਪ੍ਰਗਟ ਕਰਦਿਆਂ ਕਈ ਅਹਿਮ ਫ਼ੈਸਲੇ ਲਏ। 

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ 10 ਬਲਾਕਾਂ ਵਿਚ ਨਵਜੰਮੀਆਂ ਬੱਚੀਆਂ ਦੇ ਨਾਂ ’ਤੇ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲ ਵਾਤਾਵਰਨ ਸੁਰੱਖਿਆ ਦੇ ਨਾਲ-ਨਾਲ ਨਵਜੰਮੀਆਂ ਬੱਚੀਆਂ ਦੇ ਮਾਣ-ਸਨਮਾਨ ਨੂੰ ਉਤਸ਼ਾਹਿਤ ਕਰਨ ਦਾ ਪ੍ਰਤੀਕ ਵੀ ਹੋਵੇਗਾ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਲੜਕੀਆਂ ਅਤੇ ਔਰਤਾਂ ਲਈ ਵੀ ਕਈ ਨਵੀਆਂ ਸਕੀਮਾਂ ਸ਼ੁਰੂ ਕੀਤੀਆਂ ਜਾਣਗੀਆਂ। 

ਇਨ੍ਹਾਂ ਵਿਚ ਲੜਕੀਆਂ ਅਤੇ ਔਰਤਾਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਅਤੇ ਲੜਕੀਆਂ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਉਦੇਸ਼ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣਾ ਅਤੇ ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨਾ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 27 ਅਗਸਤ ਨੂੰ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲੇ ਵਿਚ ਵੱਧ ਤੋਂ ਵੱਧ ਲੜਕੀਆਂ ਅਤੇ ਔਰਤਾਂ ਨੂੰ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਰੋਜ਼ਗਾਰ ਮੇਲਾ ਔਰਤਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰੇਗਾ, ਜਿਸ ਨਾਲ ਉਹ ਆਰਥਿਕ ਤੌਰ 'ਤੇ ਸਸ਼ਕਤ ਹੋ ਸਕਣਗੀਆਂ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗਾਂ ਰਾਹੀਂ ਇਨ੍ਹਾਂ ਸਕੀਮਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਦਾ ਲਾਭ ਵੱਧ ਤੋਂ ਵੱਧ ਲੜਕੀਆਂ ਅਤੇ ਔਰਤਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਜ਼ਿਲ੍ਹੇ ਵਿਚ ਲੜਕੀਆਂ ਅਤੇ ਔਰਤਾਂ ਦੇ ਸਸ਼ਕਤੀਕਰਨ ਵੱਲ ਇਕ ਅਹਿਮ ਕਦਮ ਹੈ, ਜਿਸ ਨਾਲ ਸਮਾਜਿਕ ਅਤੇ ਆਰਥਿਕ ਤੌਰ ’ਤੇ ਉਸਾਰੂ ਤਬਦੀਲੀਆਂ ਆਉਣਗੀਆਂ।

ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਜ਼ਿਲ੍ਹਾ ਵਿਕਾਸ ਫੈਲੋ ਜ਼ੋਇਆ ਸਿੱਦੀਕੀ, ਸਹਾਇਕ ਸਿਵਲ ਸਰਜਨ ਡਾ: ਕਮਲੇਸ਼, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਜੀਵ ਕੁਮਾਰ ਅਤੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD