Monday, 29 April 2024

 

 

LATEST NEWS Corruption will stop the day Aam Aadmi Party government is formed at the centre : Bhagwant Mann Congress believes in mass welfare, not selective privileges: Manish Tewari Raja Warring Meets Traders And Entrepreneurs, Vows To Find Solutions For Their Plight Jitender Kumar Toti, who was active in Congress, joined BJP along with 100 of his supporters Vote for Congress to counter the anti-people and divisive policies of BJP : Gurjeet Singh Aujla Mission 'AAP' 13-0 will be fulfilled on 4th June, people of Punjab are ready to write a new story: CM Bhagwant Mann High Court's Warning Falls on Deaf Ears: Preneet Kaur Exposes Kejriwal's Indifference to Delhi's Children Undaleeb Kaur appealed for her husband Gurjeet Aujla Aam Aadmi Party's big blow to BJP and Akali Dal in Punjab 65th Annual Convocation of Govt. College of Education Chandigarh Ratan Group has signed an agreement with Claremont University of America Main Ladega Review Underdog Story Narrated With A Lot Of Heart, Starring Akash Pratap Singh Governor Shiv Pratap Shukla releases Souvenir of Pensioner’s Welfare Association Ideathon 2K24 held at CGC Jhanjeri, 160 teams from various colleges participated Chief Secretary Anurag Verma Visits Grain Market Khanna, Takes Stock Of Wheat Procurement Raju Shooter Escape Case: Punjab Police Arrests Escapee Gangster, 10 Aides From Punjab And J&K Gurjit Singh Aujla pays tribute to the martyrs of Jallianwala Bagh Bhagwant Mann Aap Govt Should Immediately Anounce Award For Land Acquired For Northern Byepass: Preneet Kaur Preneet Kaur and Dr. Balbir Singh trying to usurp land of farmers illegally without paying even a single penny to them: N. K Sharma Jammu PC records 71.91% voter turnout in second Phase of Lok Sabha Elections Scrutiny of nomination papers completed for 02-Srinagar PC

 

Visionary Budget To Boost Agriculture & Allied Sectors In Punjab: Gurmeet Singh Khudian

12.74% Hiked In Budget 2024-25 For Agriculture & Allied Sectors As Compared To Last Year

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab
Listen to this article

Web Admin

Web Admin

5 Dariya News

Chandigarh , 05 Mar 2024

Punjab Agriculture and Farmers Welfare Minister Gurmeet Singh Khudian hailed the Budget 2024-25, presented by Finance Minister Advocate Harpal Singh Cheema in Punjab Vidhan Sabha today, and termed it as a visionary and futuristic while expressing confidence that it will give further impetus to the agriculture and allied sectors.

Chief Minister S. Bhagwant Singh Mann led Punjab Government has earmarked Rs 13,784 crore for the agriculture and allied sectors in the Budget, which is 12.74% hike as compared to last year (Rs. 12027.70-CR). To continue free power for agriculture tube-wells in FY 2024-25, Rs 9,330 crore has been allocated towards power subsidy, said the Agriculture Minister.

Reiterating its commitment towards welfare of “Annadatas” of the state, S. Khudian said that Punjab government also proposed an allocation of Rs 575 crore for various Crop Diversification Schemes to encourage farmers to shun two crop cycle for improving agriculture, soil health and arrest dropping groundwater table.

S. Khudian said that an MOU has been inked with SIDBI for setting up projects of Rs 250 crore across the state to augment food processing sector in the state with an aim of diversification and providing better returns to farmers. These projects are being set up for Individual Quick Freezing for Fruits & Vegetables Processing Unit, Center for Millets, Pulses, Cereals and Spices Processing, Centre for Chilly Processing Unit, Center for Automated Beverage, Culinary Spreads Filling and Packing Unit, Integrated Production Center for Tomato Focused Fruits & Vegetables. Rs 50 crore has also been provided to PAGREXCO for initiating projects in the current year.

In the current year, a special "Mission Unnat Kisan" has also been launched to provide timely technical information to the farmers for proper cultivation of cotton, besides, providing 33% subsidy on cotton seeds to approx. 87,000 farmers. Meanwhile, the state Government has appointed 326 Veterinary Officers and 535 Veterinary Inspectors during FY 2022-23 and FY 2023-24 to further strengthen and provide specialised veterinary services at the ground level. 

A new fish seed farm has been established at village Killian Wali in Fazilka. An area of 3,233 acres has been brought under fish culture. A river ranching programme has been initiated under which 3 lakh fish seeds have been stocked in river bodies, he added.

ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼ ਕੀਤਾ ਗਿਆ: ਗੁਰਮੀਤ ਸਿੰਘ ਖੁੱਡੀਆਂ

ਪਿਛਲੇ ਸਾਲ ਦੇ ਮੁਕਾਬਲੇ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਬਜਟ 2024-25 ਵਿੱਚ 12.74 ਫ਼ੀਸਦੀ ਵਾਧਾ

ਚੰਡੀਗੜ੍ਹ

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ 2024-25 ਨੂੰ ਵਿਕਾਸਮੁਖੀ ਅਤੇ ਭਵਿੱਖਮੁਖੀ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ ਹੈ ਅਤੇ ਭਰੋਸਾ ਪ੍ਰਗਟਾਇਆ ਹੈ ਕਿ ਇਹ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਨੂੰ ਹੋਰ ਹੁਲਾਰਾ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਲਈ 13,784 ਕਰੋੜ ਰੁਪਏ ਰੱਖੇ ਹਨ, ਜੋ ਕਿ ਪਿਛਲੇ ਸਾਲ (12027.70 ਕਰੋੜ ਰੁਪਏ) ਦੇ ਮੁਕਾਬਲੇ 12.74 ਫ਼ੀਸਦੀ ਵੱਧ ਹੈ। 

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਵਿੱਤੀ ਵਰ੍ਹੇ 2024-25 ਵਿੱਚ ਖੇਤੀਬਾੜੀ ਟਿਊਬਵੈੱਲਾਂ ਲਈ ਮੁਫ਼ਤ ਬਿਜਲੀ ਜਾਰੀ ਰੱਖਣ ਲਈ ਬਿਜਲੀ ਸਬਸਿਡੀ ਵਾਸਤੇ 9,330 ਕਰੋੜ ਰੁਪਏ ਰੱਖੇ ਗਏ ਹਨ। ਸੂਬੇ ਦੇ ਅੰਨਦਾਤਾ ਦੀ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ‘ਚੋਂ ਬਾਹਰ ਕੱਢਣ ਵਾਸਤੇ ਵੱਖ-ਵੱਖ ਫ਼ਸਲੀ ਵਿਭਿੰਨਤਾ ਸਕੀਮਾਂ ਲਈ 575 ਕਰੋੜ ਰੁਪਏ ਦਾ ਪ੍ਰਸਤਾਵ ਵੀ ਰੱਖਿਆ ਹੈ, ਜਿਸ ਨਾਲ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ, ਜ਼ਮੀਨ ਦੀ ਸਿਹਤ ਵਿੱਚ ਸੁਧਾਰ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ।

ਸ. ਖੁੱਡੀਆਂ ਨੇ ਕਿਹਾ ਕਿ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਹੁਲਾਰਾ ਦੇਣ ਲਈ 250 ਕਰੋੜ ਰੁਪਏ ਦੇ ਪ੍ਰੋਜੈਕਟ ਸਥਾਪਤ ਕਰਨ ਵਾਸਤੇ ਐਸ.ਆਈ.ਡੀ.ਬੀ.ਆਈ. ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਪ੍ਰਾਜੈਕਟ ਫ਼ਲਾਂ ਅਤੇ ਸਬਜ਼ੀਆਂ ਦੇ ਪ੍ਰੋਸੈਸਿੰਗ ਯੂਨਿਟ ਲਈ ਇੰਡਵਿਜ਼ੂਅਲ ਕੁਇਕ ਫਰੀਜ਼ਿੰਗ, ਮੋਟੇ ਅਨਾਜ, ਦਾਲਾਂ, ਅਨਾਜ ਅਤੇ ਮਸਾਲਿਆਂ ਦੀ ਪ੍ਰੋਸੈਸਿੰਗ ਲਈ ਕੇਂਦਰ, ਸੈਂਟਰ ਫ਼ਾਰ ਚਿਲੀ ਪ੍ਰੋਸੈਸਿੰਗ ਯੂਨਿਟ, ਸੈਂਟਰ ਫ਼ਾਰ ਆਟੋਮੇਟਿਡ ਬਿਵਰੇਜ, ਕਲਨਰੀ ਸਪ੍ਰੈਡਸ ਫਿੱਲਿੰਗ ਐਂਡ ਪੈਕਿੰਗ ਯੂਨਿਟ, ਟਮੈਟੋ ਫੋਕਸਡ ਫਰੂਟਸ ਐਂਡ ਵੈਜੀਟੇਬਲਸ ਲਈ ਇੰਟੀਗ੍ਰੇਟਿਡ ਪ੍ਰੋਡਕਸ਼ਨ ਸੈਂਟਰ ਲਈ ਸਥਾਪਿਤ ਕੀਤੇ ਜਾ ਰਹੇ ਹਨ। 

ਪੀ.ਏ.ਜੀ.ਆਰ.ਈ.ਐਕਸ.ਸੀ.ਓ. (ਪ੍ਰੈਗਰੇਕਸੋ) ਨੂੰ ਮੌਜੂਦਾ ਵਰ੍ਹੇ ਵਿੱਚ ਪ੍ਰੋਜੈਕਟ ਸ਼ੁਰੂ ਕਰਨ ਲਈ 50 ਕਰੋੜ ਰੁਪਏ ਵੀ ਪ੍ਰਦਾਨ ਕੀਤੇ ਗਏ ਹਨ। ਨਰਮੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਸਮੇਂ ਸਿਰ ਤਕਨੀਕੀ ਤੇ ਸਟੀਕ ਜਾਣਕਾਰੀ ਦੇਣ ਲਈ "ਮਿਸ਼ਨ ਉੱਨਤ ਕਿਸਾਨ" ਸ਼ੁਰੂ ਕਰਨ ਤੋਂ ਇਲਾਵਾ ਨਰਮੇ ਦੇ ਬੀਜਾਂ 'ਤੇ ਲਗਭਗ 87,000 ਕਿਸਾਨਾਂ ਨੂੰ 33 ਫੀਸਦੀ ਸਬਸਿਡੀ ਮੁਹੱਈਆ ਵੀ ਕਰਵਾਈ ਗਈ। 

ਉਨ੍ਹਾਂ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਖੇਤੀ ਦੇ ਸਹਾਇਕ ਧੰਦੇ ਪਸ਼ੂ ਪਾਲਣ ਨਾਲ ਜੁੜੇ ਕਿਸਾਨਾਂ ਤੱਕ ਵੈਟਰਨਰੀ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਵਿੱਤੀ ਸਾਲ 2022-23 ਅਤੇ ਵਿੱਤੀ ਸਾਲ 2023-24 ਦੌਰਾਨ 326 ਵੈਟਰਨਰੀ ਅਫਸਰ ਅਤੇ 535 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹਨ। ਫਾਜ਼ਿਲਕਾ ਦੇ ਪਿੰਡ ਕਿੱਲਿਆਂ ਵਾਲੀ ਵਿਖੇ ਨਵਾਂ ਮੱਛੀ ਪੂੰਗ ਫਾਰਮ ਸਥਾਪਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ 3,233 ਏਕੜ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਵਰ ਰੈਂਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ 3 ਲੱਖ ਮੱਛੀ ਪੂੰਗ ਦਰਿਆਈ ਪਾਣੀ ਦੀਆਂ ਬਾਡੀਜ਼ ਵਿੱਚ ਛੱਡਿਆ ਗਿਆ ਹੈ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD