Under the 'Mukh Mantri Tirth Yatra Scheme' initiated by the Punjab government led by Chief Minister Bhagwant Singh Mann, today Cabinet Minister Brahm Shankar Jimpa flagged off a bus from Shera Wala Chowk, Krishna Nagar, Hoshiarpur for pilgrims heading to visit Mata Chintpurni, Mata Jwala Devi, Mata Naina Devi, and Shri Anandpur Sahib.
On the occasion of sending off the bus carrying pilgrims to Mata Chintpurni, Mata Jwala Devi, Mata Naina Devi, and Shri Anandpur Sahib from Hoshiarpur, Cabinet Minister Jimpa said that the inception of this scheme has provided the residents of Punjab with the facility to travel to various pilgrimage sites across the country for free.
He stated that under this scheme, the travel expenses of the pilgrims, including their transportation, accommodation, and food, will be borne by the Punjab government. He mentioned that Chief Minister Punjab Bhagwant Singh Mann has considered every small to significant need of the common people of the state.
The Cabinet Minister informed that the scheme allows people to undertake pilgrimages to various sacred sites.He added that similarly, buses carrying pilgrims to different pilgrimage sites will continue to be dispatched as planned.
Wishing the travelers well, he remarked that the Mukh Mantri Tirth Yatra Scheme is proving to be a blessing for those deprived of visiting major religious places in Punjab and India due to old age or financial constraints.
He disclosed that for this special scheme, the state government has allocated a budget of 40 crore rupees for the financial year 2023-24. The occasion was also attended by Mayor Surinder, Senior Deputy Mayor Praveen Saini, Deputy Mayor Ranjit Chaudhary, Joint Commissioner Sandeep Tiwari, Dheeraj Sharma, among other dignitaries.
कैबिनेट मंत्री ब्रम शंकर जिम्पा ने ‘मुख्य मंत्री तीर्थ यात्रा स्कीम’ के अंतर्गत होशियारपुर से बस को दिखाई हरी झंडी
होशियारपुर से माता चिंतपूर्णी, माता ज्वाला देवी जी, माता नैना देवी व श्री आनंदपुर साहिब के दर्शनों के लिए श्रद्धालुओं की ए.सी वाल्वो बस को किया रवाना
होशियारपुर
मुख्य मंत्री भगवंत सिंह मान के नेतृत्व वाली पंजाब सरकार की ओर से शुरु की गई ‘मुख्य मंत्री तीर्थ यात्रा स्कीम’ के अंतर्गत आज कैबिनेट मंत्री ब्रम शंकर जिम्पा ने शेरां वाला चौंक, कृष्णा नगर होशियारपुर से माता चिंतपूर्णी, माता ज्वाला देवी जी, माता नैना देवी व श्री आनंदपुर साहिब के दर्शनों के लिए जाने वाली बस को हरी झंडी दिखाकर रवाना किया।
होशियारपुर से माता चिंतपूर्णी, माता ज्वाला देवी जी, माता नैना देवी व श्री आनंदपुर साहिब के दर्शनों के लिए श्रद्धालुओं की बस को रवाना करने के मौके पर कैबिनेट मंत्री ने जिम्पा ने कहा कि इस स्कीम के शुरु होने से पंजाब वासियों को देश भर में अलग-अलग तीर्थ स्थानों के दर्शनों के लिए जाने के लिए सफर की सुविधा नि:शुल्क मिली है।
उन्होंने कहा कि इस स्कीम के अंतर्गत यात्रा पर जाने वाले यात्रियों का खर्चा पंजाब सरकार करेगी, जिसमें उनके आने-जाने, ठहरने व खाने-पीने का सारा खर्चा शामिल है। उन्होंने कहा कि मुख्य मंत्री पंजाब भगवंत सिंह मान ने प्रदेश के आम लोगों की हर छोटी से बड़ी जरुरत का ध्यान रखा है। कैबिनेट मंत्री ने बताया कि इस स्कीम के अंतर्गत लोगों को अलग-अलग तीर्थ स्थानों की यात्रा करवाई जा रही है।
उन्होंने कहा कि इसी तरह योजनानुसार अलग-अलग तीर्थ स्थानों के दर्शनों के लिए श्रद्धालुओं की बसें लगातार रवाना होती रहेंगी। उन्होंने यात्रियों को शुभकामनाएं देते हुए कहा कि अधिक आयु व आर्थिक तंगी के कारण पंजाब व भारत के प्रमुख धार्मिक स्थानों के दर्शन करने से वंचित लोगों के लिए मुख्य मंत्री तीर्थ यात्रा योजना वरदान सिद्ध हो रही है।
उन्होंने बताया कि प्रदेश सरकार की इस विशेष योजना के लिए वित्तिय वर्ष 2023-24 के दौरान 40 करोड़ रुपए का बजट रखा गया है। इस मौके पर मेयर सुरिंदर, सीनियर डिप्टी मेयर प्रवीण सैनी, डिप्टी मेयर रंजीत चौधरी, संयुक्त कमिश्नर संदीप तिवारी, धीरज शर्मा के अलावा अन्य गणमान्य भी मौजूद थे।
ਕੈਬਨਿਟ ਮੰਤਰੀ ਜਿੰਪਾ ਨੇ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹੁਸ਼ਿਆਰਪੁਰ ਤੋਂ ਬੱਸ ਨੂੰ ਦਿਖਾਈ ਹਰੀ ਝੰਡੀ
ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਦੇਵੀ ਜੀ, ਮਾਤਾ ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਏ.ਸੀ ਵਾਲਵੋ ਬੱਸ ਨੂੰ ਕੀਤਾ ਰਵਾਨਾ
ਹੁਸ਼ਿਆਰਪੁਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ੇਰਾਂ ਵਾਲਾ ਚੌਕ, ਕ੍ਰਿਸ਼ਨਾ ਨਗਰ ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਦੇਵੀ ਜੀ, ਮਾਤਾ ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਹੁਸ਼ਿਆਰਪੁਰ ਤੋਂ ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਦੇਵੀ ਜੀ, ਮਾਤਾ ਨੈਣਾ ਦੇਵੀ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰ਼ਸ਼ਨਾਂ ਲਈ ਜਾਣ ਲਈ ਸਫ਼ਰ ਦੀ ਸੁਵਿਧਾ ਮੁਫ਼ਤ ਮਿਲੀ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਉਨ੍ਹਾਂ ਦੇ ਆਣ-ਜਾਣ, ਠਹਿਰਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਆਮ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਦਾ ਧਿਆਨ ਰੱਖਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਯੋਜਨਾ ਅਨੁਸਾਰ ਵੱਖ-ਵੱਖ ਤੀਰਥ ਸਥਾਨਾਂ ਦੇ ਦਰ਼ਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁਖ ਧਾਰਮਿਕ ਸਥਾਨਾਂ ਦੇ ਦਰ਼ਸਨ ਕਰਨ ਤੋਂ ਵੰਚਿਤ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਦਾਨ ਸਿੱਧ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਧੀਰਜ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।