The Punjab Vigilance Bureau (VB) has arrested Baldev Raj Verma, Food and Civil Supplies Officer Mansa, now officiating as District Food and Civil Supplies Controller on charges of causing a loss of Rs 25.34 lakh to the PUNGRAIN, a state procurement agency. Disclosing this here today an official spokesperson of the state VB said this case has been registered after investigation of two complaints lodged against the above said officer.
Giving details he informed that during the Kharif season 2017-18, the state government had implemented a custom milling policy according to which the approved rice mills, situated under the jurisdiction of procurement centers or grain markets, would have to be linked with these grain markets and have to be used for storage of paddy or shelling of rice.
If a claim is made by any rice miller for linkage with any nearby procurement center or grain market, a report in this regard would have to be taken from the field staff and the linked rice mill would have to pay additional transportation charges. The spokesperson added that during the investigation, it was found from the details received about the storage of paddy in the rice shellers allotted to PUNGRAIN in Mansa that Guru Rice Mill was allotted 4500 MT Paddy but it had stored only 3824 MT.
In the early purchase period, the required paddy storage capacity of the local rice mills could not be completed as the paddy from the Joga procurement center was transported to the rice mills situated far away. In this way, the government had suffered a financial loss due to transportation charges.
He further informed that the said Baldev Raj Verma, Officiating District Food and Supply Controller Mansa had facilitated his favorite rice shellers for storing paddy even from distant markets, while the shellers located near to the grain markets have not been allotted paddy according to their capacity.
He added that the Principal Secretary, Food and Civil Supplies and Consumer Affairs, Punjab, had also chargesheeted the said accused Baldev Raj Verma for causing a loss of Rs 25.34 lakhs to PUNGRAIN agency by following criss-cross movements of Paddy for five shellers. This chargesheet reveals that Baldev Raj Verma had caused a huge financial loss to the Punjab Government by implementing wrong linkages of shellers with local grain markets.
In this regard a case under section 409 and under section 13(1) read with 13(2) of the Prevention of Corruption Act has been registered against the said Baldev Raj Verma at the VB Bathinda Range police station of. Further investigation of this case is ongoing, he added.
ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਵਿਜੀਲੈਂਸ ਵੱਲੋਂ ਕਾਬੂ
ਮਾਨਸਾ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ 2017-18 ਦੌਰਾਨ ਸੂਬਾ ਸਰਕਾਰ ਨੇ ਕਸਟਮ ਮਿਲਿੰਗ ਨੀਤੀ ਲਾਗੂ ਕੀਤੀ ਸੀ, ਜਿਸ ਅਨੁਸਾਰ ਖਰੀਦ ਕੇਂਦਰਾਂ ਜਾਂ ਅਨਾਜ ਮੰਡੀਆਂ ਦੇ ਅਧਿਕਾਰ ਖੇਤਰ ਵਿੱਚ ਸਥਿਤ ਪ੍ਰਵਾਨਿਤ ਰਾਈਸ ਮਿੱਲਾਂ ਨੂੰ ਇਹਨਾਂ ਅਨਾਜ ਮੰਡੀਆਂ ਨਾਲ ਜੋੜਿਆ ਜਾਣਾ ਸੀ ਅਤੇ ਝੋਨੇ ਦੇ ਭੰਡਾਰਨ ਜਾਂ ਰਾਈਸ ਸ਼ੈੱਲਿੰਗ ਲਈ ਵਰਤਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਵੀ ਰਾਈਸ ਮਿੱਲਰ ਵੱਲੋਂ ਕਿਸੇ ਨੇੜਲੇ ਖਰੀਦ ਕੇਂਦਰ ਜਾਂ ਅਨਾਜ ਮੰਡੀ ਨਾਲ ਲਿੰਕ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ, ਤਾਂ ਇਸ ਸਬੰਧੀ ਫੀਲਡ ਸਟਾਫ ਤੋਂ ਰਿਪੋਰਟ ਲੈਣੀ ਸੀ ਅਤੇ ਲਿੰਕਡ ਰਾਈਸ ਮਿੱਲ ਨੂੰ ਵਾਧੂ ਟਰਾਂਸਪੋਰਟੇਸ਼ਨ ਖਰਚੇ ਦੇਣੇ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਮਾਨਸਾ ਵਿਖੇ ਪਨਗ੍ਰੇਨ ਨੂੰ ਅਲਾਟ ਕੀਤੇ ਗਏ ਰਾਈਸ ਸ਼ੈਲਰਾਂ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਗੁਰੂ ਰਾਈਸ ਮਿੱਲ ਨੂੰ 4500 ਮੀਟ੍ਰਿਕ ਟਨ ਝੋਨਾ ਅਲਾਟ ਕੀਤਾ ਗਿਆ ਸੀ ਪਰ ਇਸ ਵਿੱਚ ਸਿਰਫ 3824 ਮੀਟ੍ਰਿਕ ਟਨ ਝੋਨਾ ਹੀ ਸਟੋਰ ਕੀਤਾ ਗਿਆ ਸੀ। ਸ਼ੁਰੂਆਤੀ ਖਰੀਦ ਦੌਰਾਨ ਸਥਾਨਕ ਰਾਈਸ ਮਿੱਲਾਂ ਦੀ ਝੋਨੇ ਦੀ ਲੋੜੀਂਦੀ ਸਟੋਰੇਜ ਸਮਰੱਥਾ ਪੂਰੀ ਨਹੀਂ ਹੋ ਸਕੀ ਕਿਉਂਕਿ ਝੋਨਾ ਜੋਗਾ ਖਰੀਦ ਕੇਂਦਰ ਤੋਂ ਦੂਰ ਸਥਿਤ ਰਾਈਸ ਮਿੱਲਾਂ ਵਿੱਚ ਪਹੁੰਚਾਇਆ ਗਿਆ ਸੀ।
ਇਸ ਤਰ੍ਹਾਂ ਸਰਕਾਰ ਨੂੰ ਟਰਾਂਸਪੋਰਟੇਸ਼ਨ ਖਰਚਿਆਂ ਕਾਰਨ ਵਿੱਤੀ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਬਲਦੇਵ ਰਾਜ ਵਰਮਾ, ਕਾਰਜਕਾਰੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਾਨਸਾ ਨੇ ਆਪਣੇ ਪਸੰਦੀਦਾ ਰਾਈਸ ਸ਼ੈਲਰ ਮਾਲਕਾਂ ਨੂੰ ਦੂਰ-ਦੁਰਾਡੇ ਦੀਆਂ ਮੰਡੀਆਂ ਤੋਂ ਵੀ ਝੋਨਾ ਸਟੋਰ ਕਰਨ ਦੀ ਸਹੂਲਤ ਦਿੱਤੀ ਸੀ, ਜਦਕਿ ਅਨਾਜ ਮੰਡੀਆਂ ਦੇ ਨੇੜੇ ਸਥਿਤ ਸ਼ੈਲਰਾਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਝੋਨਾ ਅਲਾਟ ਨਹੀਂ ਕੀਤਾ।
ਉਨ੍ਹਾਂ ਅੱਗੇ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਜਨਤਕ ਵੰਡ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਉਕਤ ਮੁਲਜ਼ਮ ਬਲਦੇਵ ਰਾਜ ਵਰਮਾ ਵਿਰੁੱਧ ਪੰਜ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਢੋਆ-ਢੁਆਈ ਕਰਕੇ ਪਨਗ੍ਰੇਨ ਏਜੰਸੀ ਨੂੰ 25.34 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਚਾਰਜਸ਼ੀਟ ਵੀ ਕੀਤਾ ਹੈ। ਇਸ ਚਾਰਜਸ਼ੀਟ ਤੋਂ ਪਤਾ ਲੱਗਦਾ ਹੈ ਕਿ ਬਲਦੇਵ ਰਾਜ ਵਰਮਾ ਨੇ ਸ਼ੈਲਰ ਮਾਲਕਾਂ ਨਾਲ ਗਲਤ ਸਥਾਨਕ ਅਨਾਜ ਮੰਡੀਆਂ ਲਿੰਕ ਕਰਕੇ ਪੰਜਾਬ ਸਰਕਾਰ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ ਸੀ।
ਇਸ ਸਬੰਧੀ ਬਲਦੇਵ ਰਾਜ ਵਰਮਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਥਾਣਾ ਵਿੱਚ ਆਈ.ਪੀ.ਸੀ. ਦੀ ਧਾਰਾ 409 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
पनग्रेन को 25.34 लाख रुपए का नुकसान पहुँचाने के दोष अधीन मानसा का खाद्य और सार्वजनिक वितरण अधिकारी विजीलैंस द्वारा काबू
मानसा
पंजाब विजीलैंस ब्यूरो ने राज्य की खरीद एजेंसी पनग्रेन को 25.34 लाख रुपए का वित्तीय नुकसान पहुँचाने के दोष अधीन मानसा में तैनात खाद्य और सार्वजनिक वितरण अधिकारी बलदेव राज वर्मा, जो अब जि़ला खाद्य और सिविल सप्लाई कंट्रोलर के तौर पर सेवा निभा रहे हैं, को गिरफ़्तार किया है। इस सम्बन्धी जानकारी देते हुए आज यहाँ राज विजीलैंस ब्यूरो के सरकारी प्रवक्ता ने बताया कि उक्त अधिकारी के विरुद्ध दर्ज दो शिकायतों की पड़ताल करने के उपरांत यह मामला दर्ज किया गया है।
और ज्यादा जानकारी देते हुए उन्होंने बताया कि खरीफ सीजन 2017-18 के दौरान राज्य सरकार ने कस्टम मिलिंग नीति लागू की थी, जिसके अनुसार खरीद केन्द्रों या अनाज मंडियों के अधिकार क्षेत्र में स्थित प्रामाणित राइस मिलों को इन अनाज मंडियों के साथ जोड़ा जाना था और धान के भंडारण या राइस शैलिंग के लिए इस्तेमाल किया जाना चाहिए। यदि किसी भी राइस मिल्लर द्वारा किसी के पास खरीद केंद्र या अनाज मंडी के साथ लिंक करने का दावा किया जाता है, तो इस सम्बन्धी फील्ड स्टाफ से रिपोर्ट लेनी थी और लिंक्ड राइस मिल को अतिरिक्त ट्रांसपोर्टेशन खर्च देने थे।
प्रवक्ता ने आगे बताया कि जांच के दौरान मानसा में पनग्रेन को अलॉट किये गए राइस शैलरों में धान के भंडारण सम्बन्धी प्राप्त विवरणों से पता लगा है कि गुरू राइस मिल को 4500 मीट्रिक टन धान की फ़सल अलॉट किया गया था परन्तु इसमें केवल 3824 मीट्रिक टन धान की फ़सल ही स्टोर की गई थी। शुरुआती खरीद के दौरान स्थानीय राइस मिलों की धान की अपेक्षित स्टोरेज सामथ्र्य पूरी नहीं हो सकी क्योंकि धान की फ़सल लायक खरीद केंद्र से दूर स्थित राइस मिलों में पहुँचाया गया था। इस तरह सरकार को ट्रांसपोर्टेशन खर्चों के कारण वित्तीय नुकसान बर्दाश्त करना पड़ा था।
उन्होंने आगे बताया कि उक्त बलदेव राज वर्मा, कार्यकारी जि़ला खाद्य और सप्लाई कंट्रोलर मानसा ने अपने पसन्दीदा राइस शैलर मालिकों को दूर-दराज की मंडियों से भी धान की फ़सल स्टोर करने की सुविधा दी थी, जबकि अनाज मंडियों के नज़दीक स्थित शैलरों को उनकी सामथ्र्य के अनुसार धान की फ़सल अलॉट नहीं किया। उन्होंने आगे बताया कि प्रमुख सचिव खाद्य एवं सार्वजनिक वितरण और उपभोक्ता मामले, पंजाब ने उक्त मुलजिम बलदेव राज वर्मा के विरुद्ध पाँच शैलर मालिकों की तरफ से धान की ढुलाई करके पनग्रेन एजेंसी को 25.34 लाख रुपए का नुकसान पहुँचाने के लिए चार्जशीट भी किया है।
इस चार्जशीट से पता लगता है कि बलदेव राज वर्मा ने शैलर मालिकों के साथ गलत स्थानीय अनाज मंडियां लिंक करके पंजाब सरकार को भारी वित्तीय नुकसान पहुँचाया था। इस सम्बन्धी बलदेव राज वर्मा के खि़लाफ़ विजीलैंस ब्यूरो बठिंडा रेंज थाना में आई.पी.सी. की धारा 409 और भ्रष्टाचार निवारण अधिनियम की धारा 13 (1) के साथ 13 (2) के अंतर्गत मुकदमा दर्ज किया गया है। उन्होंने कहा कि इस मामले की आगे की जांच जारी है।