Saturday, 27 April 2024

 

 

 

EVM demonstration booth opens at DAC

Signature campaign starts to encourage massive participation of voters

Punjab Admin, Major Amit Sareen, Additional Deputy Commissioner Jagraon, Veet Baljit,Ludhiana
Listen to this article

Web Admin

Web Admin

5 Dariya News

Ludhiana , 15 Mar 2024

The Additional Deputy Commissioner of Jagraon Major Amit Sareen, along with Assistant Commissioner Krishna Pal Rajpoot and Punjabi singer Veet Baljit, inaugurated an Electronic Voting Machine (EVM) demonstration booth at the district administrative complex. The aim of this initiative is to educate voters about the EVMs/VVPATs used in elections and to encourage them to participate in the electoral process.

A signature campaign was also initiated to solicit support from the voters for the upcoming general elections. Major Amit Sareen highlighted the importance of this drive in sensitizing voters to strengthen democracy at the grassroots level. He emphasized that students and youth could play a major role in this process by actively participating in voting.

The Additional Deputy Commissioner explained that this program comes under the Systematic Voter Education and Electoral Participation Program (SVEEP), which aims to make young voters aware of their democratic rights. He added that more such events would be organized in the future to ensure that the message of fair and free voting reaches every corner of the district. 

To facilitate the youth, the Election Commission of India has launched the National Voter Services Portal (NVSP) and Voter Helpline App, which they can use to apply for voter registration. Interested individuals can visit www.nvsp.in to register as new voters. He also appealed to the residents of the district to visit EVM demonstration booths to get basic information about the working of the EVM and VVPAT machines.

Punjabi singer Veet Baljit, who is also district SVEEP ambassador also emphasized the importance of exercising the right to vote and encouraged young voters to use it judiciously to strengthen democracy at the grassroots level.

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਈ.ਵੀ.ਐਮ. ਪ੍ਰਦਰਸ਼ਨੀ ਬੂਥ ਸਥਾਪਿਤ

ਵੋਟਰਾਂ ਦੀ ਵੱਡੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਦਸਤਖਤ ਮੁਹਿੰਮ ਦਾ ਵੀ ਆਗਾਜ਼

ਲੁਧਿਆਣਾ

ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮੇਜਰ ਅਮਿਤ ਸਰੀਨ ਵੱਲੋਂ ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਅਤੇ ਪੰਜਾਬੀ ਗਾਇਕ ਵੀਤ ਬਲਜੀਤ ਦੇ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਪ੍ਰਦਰਸ਼ਨੀ ਬੂਥ ਦਾ ਉਦਘਾਟਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਵੋਟਰਾਂ ਨੂੰ ਚੋਣਾਂ ਵਿੱਚ ਵਰਤੀਆਂ ਜਾਂਦੀਆਂ ਈ.ਵੀ.ਐਮ/ਵੀ.ਵੀ. ਪੈਟ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ।

ਆਗਾਮੀ ਆਮ ਚੋਣਾਂ ਲਈ ਵੋਟਰਾਂ ਤੋਂ ਸਮਰਥਨ ਮੰਗਣ ਲਈ ਦਸਤਖਤ ਮੁਹਿੰਮ ਵੀ ਸ਼ੁਰੂ ਕੀਤੀ ਗਈ। ਮੇਜਰ ਅਮਿਤ ਸਰੀਨ ਨੇ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਸ ਮੁਹਿੰਮ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਵੋਟਿੰਗ ਵਿੱਚ ਸਰਗਰਮੀ ਨਾਲ ਹਿੱਸਾ ਲੈ ਕੇ ਇਸ ਪ੍ਰਕਿਰਿਆ ਵਿੱਚ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ (ਸਵੀਪ) ਅਧੀਨ ਆਉਂਦਾ ਹੈ, ਜਿਸ ਦਾ ਉਦੇਸ਼ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੇ ਜਮਹੂਰੀ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਹੋਰ ਸਮਾਗਮ ਕਰਵਾਏ ਜਾਣਗੇ ਤਾਂ ਜੋ ਨਿਰਪੱਖ ਅਤੇ ਆਜ਼ਾਦ ਵੋਟਿੰਗ ਦਾ ਸੁਨੇਹਾ ਜ਼ਿਲ੍ਹੇ ਦੇ ਕੋਨੇ-ਕੋਨੇ ਤੱਕ ਪਹੁੰਚ ਸਕੇ। 

ਨੌਜਵਾਨਾਂ ਦੀ ਸਹੂਲਤ ਲਈ, ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਹੈ, ਜਿਸਦੀ ਵਰਤੋਂ ਉਹ ਵੋਟਰ ਰਜਿਸਟ੍ਰੇਸ਼ਨ ਅਪਲਾਈ ਕਰਨ ਲਈ ਕਰ ਸਕਦੇ ਹਨ। ਚਾਹਵਾਨ ਵਿਅਕਤੀ ਨਵੇਂ ਵੋਟਰ ਵਜੋਂ ਰਜਿਸਟਰ ਕਰਨ ਲਈ ਵੈਬਸਾਈਟ www.nvsp.in 'ਤੇ ਜਾ ਸਕਦੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨਾਂ ਦੇ ਕੰਮਕਾਜ ਬਾਰੇ ਮੁੱਢਲੀ ਜਾਣਕਾਰੀ ਪ੍ਰਾਪਤ ਕਰਨ ਲਈ ਈ.ਵੀ.ਐਮ. ਪ੍ਰਦਰਸ਼ਨੀ ਬੂਥਾਂ ਦਾ ਦੌਰਾ ਕਰਨ। ਪੰਜਾਬੀ ਗਾਇਕ ਵੀਤ ਬਲਜੀਤ, ਜੋ ਕਿ ਜ਼ਿਲ੍ਹਾ ਸਵੀਪ ਅੰਬੈਸਡਰ ਵੀ ਹਨ, ਨੇ ਵੀ ਵੋਟ ਦੇ ਅਧਿਕਾਰ ਦੀ ਵਰਤੋਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਨੌਜਵਾਨ ਵੋਟਰਾਂ ਨੂੰ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਇਸ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

 

Tags: Punjab Admin , Major Amit Sareen , Additional Deputy Commissioner Jagraon , Veet Baljit , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD