Saturday, 27 April 2024

 

 

 

DEO Sakshi Sawhney directs hotels/marriage palace owners to submit report of bookings daily

Step aimed to keep vigil over political activities in their premises

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

Ludhiana , 22 Mar 2024

District Election Officer-cum-Deputy Commissioner Sakshi Sawhney on Friday directed the owners of hotels and marriage palaces to submit the report of their bookings daily to the election office. Presiding over a meeting with the Hotel and Marriage Palace owners here in Bachat Bhawan, Sawhney accompanied by Additional Deputy Commissioner Anmol Singh Dhaliwal, Assistant Commissioner Krishna Pal Rajpoot, said that in view of the Lok Sabha Polls, Model Code of Conduct has been implemented in the district. 

She said that during the Model Code of Conduct, the district administration would keep a strict vigil over the bookings of Hotels and Marriage palaces to keep a tab over the political activities during the Model Code of Conduct. Sawhney said that all the marriage palaces and Hotels had to daily furnish information pertaining to their bookings to the administration.

She said that every transaction for any political function has to be brought on record and payment of such functions must be mandatorily taken through the cheque. She also said that the administration must be informed earlier about these functions and permissions must be sought on such occasions. Taking part in deliberations, the stakeholders assured fulsome support and cooperation to the administration in this cause.

In another meeting, District Election Officer also said that the district administration would monitor CCTV footage of liquor warehouses on a daily basis to prevent the use of alcohol to influence voters in the run up to the Lok Sabha polls. No liquor should be released without a proper license or permit from the warehouse. She also warned the liquor shops against selling alcohol on the basis of coupons or tokens. The daily record of English and Indian Made (Desi) liquor and Beer must be submitted with the election office.

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਹੋਟਲ/ਮੈਰਿਜ ਪੈਲੇਸ ਮਾਲਕਾਂ ਨੂੰ ਰੋਜ਼ਾਨਾ ਬੁਕਿੰਗ ਦੀ ਰਿਪੋਰਟ ਦੇਣ ਦੇ ਨਿਰਦੇਸ਼

ਕਿਹਾ! ਇਸ ਕਦਮ ਦਾ ਉਦੇਸ਼ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣਾ ਹੈ

ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਹੋਟਲਾਂ ਅਤੇ ਮੈਰਿਜ ਪੈਲੇਸਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਆਪਣੀ ਬੁਕਿੰਗ ਦੀ ਰਿਪੋਰਟ ਚੋਣ ਦਫ਼ਤਰ ਨੂੰ ਸੌਂਪਣ। ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਕ੍ਰਿਸ਼ਨ ਪਾਲ ਰਾਜਪੂਤ ਸਮੇਤ ਸਥਾਨਕ ਬਚਤ ਭਵਨ ਵਿਖੇ ਹੋਟਲ ਅਤੇ ਮੈਰਿਜ ਪੈਲੇਸ ਮਾਲਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੌਰਾਨ ਸਿਆਸੀ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਹੋਟਲਾਂ ਅਤੇ ਮੈਰਿਜ ਪੈਲੇਸਾਂ ਦੀ ਬੁਕਿੰਗ 'ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸਾਰੇ ਮੈਰਿਜ ਪੈਲੇਸਾਂ ਅਤੇ ਹੋਟਲਾਂ ਨੂੰ ਰੋਜ਼ਾਨਾ ਆਪਣੀ ਬੁਕਿੰਗ ਸਬੰਧੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣੀ ਹੋਵੇਗੀ. ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਸਮਾਗਮ ਲਈ ਹਰ ਲੈਣ-ਦੇਣ ਨੂੰ ਰਿਕਾਰਡ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਸਮਾਗਮਾਂ ਦੀ ਅਦਾਇਗੀ ਲਾਜ਼ਮੀ ਤੌਰ 'ਤੇ ਚੈੱਕ ਰਾਹੀਂ ਕੀਤੀ ਜਾਣੀ ਚਾਹੀਦੀ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਪ੍ਰਸ਼ਾਸਨ ਨੂੰ ਇਨ੍ਹਾਂ ਸਮਾਗਮਾਂ ਬਾਰੇ ਪਹਿਲਾਂ ਹੀ ਸੂਚਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਅਜਿਹੇ ਮੌਕਿਆਂ 'ਤੇ ਪ੍ਰਵਾਨਗੀ ਲੈਣੀ ਚਾਹੀਦੀ ਹੈ। ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਸਬੰਧਤ ਧਿਰਾਂ ਨੇ ਇਸ ਕਾਰਜ ਵਿੱਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇੱਕ ਹੋਰ ਮੀਟਿੰਗ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਦੀ ਵਰਤੋਂ ਨੂੰ ਰੋਕਣ ਲਈ ਸ਼ਰਾਬ ਦੇ ਗੋਦਾਮਾਂ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕੀਤੀ ਜਾਵੇਗੀ। 

ਗੋਦਾਮ ਤੋਂ ਬਿਨਾਂ ਲਾਇਸੈਂਸ ਜਾਂ ਪਰਮਿਟ ਦੇ ਕੋਈ ਵੀ ਸ਼ਰਾਬ ਨਹੀਂ ਛੱਡੀ ਜਾਣੀ ਚਾਹੀਦੀ। ਉਨ੍ਹਾਂ ਸ਼ਰਾਬ ਦੇ ਠੇਕਿਆਂ ਨੂੰ ਕੂਪਨ ਜਾਂ ਟੋਕਨਾਂ ਦੇ ਅਧਾਰ 'ਤੇ ਸ਼ਰਾਬ ਵੇਚਣ ਵਿਰੁੱਧ ਵੀ ਚੇਤਾਵਨੀ ਦਿੱਤੀ। ਅੰਗਰੇਜ਼ੀ ਅਤੇ ਇੰਡੀਅਨ ਮੇਡ (ਦੇਸੀ) ਸ਼ਰਾਬ ਅਤੇ ਬੀਅਰ ਦਾ ਰੋਜ਼ਾਨਾ ਰਿਕਾਰਡ ਚੋਣ ਦਫ਼ਤਰ ਕੋਲ ਜਮ੍ਹਾ ਕਰਵਾਉਣਾ ਹੋਵੇਗਾ।

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD