Saturday, 27 April 2024

 

 

LATEST NEWS DC Bandipora Shakeel ul Rehman chairs Road Safety meeting DC Ramban Baseer-Ul-Haq Chaudhary visits land sinking site in village Parnote to assess damage DLSA conducts OSC Bemina, DHEW Mission Shakti Srinagar DEO Ganderbal Shyambir inspects arrangements at DCRC, visits several polling stations of Ganderbal AC Nomination filing process commences for Baramulla PC ECI establishes 109 special polling stations in Jammu PC Mann campaigned for AAP candidate in Khadoor Sahib, addressed a huge public rally in Patti Chief Minister Bhagwant Mann campaigns for AAP candidate Pawan Kumar Tinu in Jalandhar, huge turnout testifies Tinu's big win CM Bhagwant Mann pays obeisance at the religious places of holy city Amritsar Atal Dulloo for promotion of heritage tourism across JK Micro Observers imparted Training at Poonch DC Bandipora Shakeel ul Rehman visits S. K Stadium Ensure rideable surface of city roads within 2 days: Div Com to SSCL & PWD DEO Kupwara inspects Polling Stations at Langate DEO Bandipora visits polling stations in Block Aloosa of 15-Bandipora AC Election teams reach all 365 Polling Stations across Samba 138 polling teams deployed in Sunderbani-Kalakote AC ahead of polling for 5-Jammu PC DC Bandipora Shakeel ul Rehman reviews performance of R&B department 22 candidates file nominations from 02-Srinagar Parliamentary Constituency on last date of filing Justice Tashi Rabstan reviews facilities at J&K Yateem Khana AS College organises Election Mascot-Making Competition to espouse electoral participation

 

DC exhorts youth to exercise right to franchise to fulfill aspirations of martyrs

Pays floral tributes to martyrs Bhagat Singh, Sukhdev and Rajguru

Sakshi Sawhney, DC Ludhiana, Ludhiana, Deputy Commissioner Ludhiana
Listen to this article

Web Admin

Web Admin

5 Dariya News

Ludhiana , 23 Mar 2024

District Election Officer-cum-Deputy  Commissioner Sakshi Sawhney on Saturday called upon the youth to cast their votes to fulfill the aspirations of martyrs Shaheed Bhagat Singh, Rajguru and Sukhdev on the voting day, June 1.

After paying floral tributes to  Shaheed Bhagat Singh, Rajguru and Sukhdev on their martyrdom day at Jagraon Bridge, Sawhney said that indians got the right to vote due to the relentless struggle by great freedom fighters of the country. She said that Shaheed Bhagat Singh, Rajguru and Sukhdev laid down their lives for their motherland for the sake of the country.

Sawhney said that the hard earned right of vote must not be wasted and youngsters must exercise it judiciously to strengthen democracy at the grass root level. She said that as India was a youthful nation with a sizeable chunk of its population above the age of 18 years, it was need of the hour to ensure that every youth registers himself as voter and cast it sincerely on June 1.

The District Election Officer said that India could progress only if the youth come forward and participate in democratic process wholeheartedly. She said that the participation of young voters in the country was necessary to give new shapes and ideas to strengthen democracy at the grass root level. She said that those youngsters who were eligible but have not enrolled them as voters could apply for the vote.

Sawhney said that the youth could also register them as voters through a single click on their computer or mobile, way back from their home. She said to facilitate the youth, the Election Commission of India has launched National Voter Services Portal (NVSP) and Voter Helpline App).

She said that the youth have to click the link www.nvsp.in for getting them registered as new voters.  She said that the youth could also download Voter Helpline App from Google Play store in their android phone for enrolling them as voters.

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਅਪੀਲ, ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੋਟ ਦੇ ਅਧਿਕਾਰ ਦੀ ਕੀਤੀ ਜਾਵੇ ਵਰਤੋਂ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਆਪਣੀ ਵੋਟ ਪਾਉਣ। ਸਥਾਨਕ ਜਗਰਾਉਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਸਾਹਨੀ ਨੇ ਕਿਹਾ ਕਿ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਅਣਥੱਕ ਸੰਘਰਸ਼ ਸਦਕਾ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਅਤੇ ਆਪਣੀ ਮਾਤ ਭੂਮੀ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ।ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਸਾਡੇ ਪੁਰਖਿਆਂ ਦੀਆਂ ਲਾਸਾਨੀ ਕੁਰਬਾਨੀਆਂ ਤੋਂ ਬਾਅਦ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ ਤੇ ਇਸ ਨੂੰ ਅਜਾਈਂ ਨਹੀਂ ਗੁਆਣਾ ਚਾਹੀਦਾ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਭਾਰਤ ਇੱਕ ਨੌਜਵਾਨ ਦੇਸ਼ ਹੈ ਜਿਸ ਦੀ ਆਬਾਦੀ ਦਾ ਵੱਡਾ ਹਿੱਸਾ 18 ਸਾਲ ਤੋਂ ਉੱਪਰ ਹੈ, ਇਸ ਲਈ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਹਰ ਨੌਜਵਾਨ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰੇ ਅਤੇ 1 ਜੂਨ ਨੂੰ ਇਮਾਨਦਾਰੀ ਨਾਲ ਵੋਟ ਪਾਵੇ।ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਭਾਰਤ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਨੌਜਵਾਨ ਅੱਗੇ ਆਉਣ ਅਤੇ ਤਨ-ਮਨ ਨਾਲ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ।

ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਨਵੇਂ ਰੂਪ ਅਤੇ ਵਿਚਾਰ ਦੇਣ ਲਈ ਦੇਸ਼ ਦੇ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਯੋਗ ਹਨ ਪਰ ਹਾਲੇ ਆਪਣੀ ਵੋਟ ਨਹੀਂ ਬਣਵਾਈ, ਉਹ ਵੋਟ ਬਣਾਉਣ ਲਈ ਅਪਲਾਈ ਕਰ ਸਕਦੇ ਹਨ।ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਨੌਜਵਾਨ ਆਪਣੇ ਕੰਪਿਊਟਰ ਜਾਂ ਮੋਬਾਈਲ 'ਤੇ ਇਕ ਕਲਿੱਕ ਰਾਹੀਂ ਵੋਟਰ ਵਜੋਂ ਰਜਿਸਟਰ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਸਹੂਲਤ ਲਈ, ਭਾਰਤੀ ਚੋਣ ਕਮਿਸ਼ਨ ਨੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰਡ ਕਰਵਾਉਣ ਲਈ ਵੈਬਸਾਈਟ ਲਿੰਕ www.nvsp.in 'ਤੇ ਕਲਿੱਕ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨ ਵੋਟਰ ਹੈਲਪਲਾਈਨ ਐਪ ਨੂੰ ਆਪਣੇ ਐਂਡਰੌਇਡ ਫੋਨ ਵਿੱਚ ਗੂਗਲ ਪਲੇ ਸਟੋਰ ਤੋਂ ਵੀ ਡਾਊਨਲੋਡ ਕਰ ਸਕਦੇ ਹਨ ਤਾਂ ਜੋ ਵੋਟਰਾਂ ਵਜੋਂ ਆਪਣਾ ਨਾਮ ਦਰਜ ਕਰਵਾਇਆ ਜਾ ਸਕੇ।

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD