Tuesday, 30 April 2024

 

 

 

DC Sakshi Sawhney reviews NCORD committee's measures to drug free Ludhiana

Sakshi Sawhney solicits support of stakeholders

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

Ludhiana , 04 Apr 2024

Deputy Commissioner Sakshi Sawhney chaired a meeting on Thursday of the District Level Committee under the Narco Coordination Centre (NCORD) to review the efforts being made to drug free Ludhiana. During the meeting, Sawhney presided over a discussion with heads of various departments, and principals of colleges/schools. 

She asked the education department to create awareness about the harmful effects of drugs in their institutions to make the district a drug-free zone. She emphasized the need for stage plays, dramas, skits, or other activities to sensitize young minds about drugs in hot spot areas. 

She ordered the health department to organize medical camps in different parts of Ludhiana and disseminate information regarding the harmful effects of drugs, OOAT, and rehab centers. She suggested that this drive against drugs must be converted to mass mobilization which can be instrumental in drug-free district. 

She said that every initiative would be taken to safeguard the interests of the youth and leave the scourge of drugs. The DC also told the SDMs to ensure that regular awareness drives are conducted in their jurisdictions where officers of civil and police administration educate people about the ill effects of drug abuse and motivate them to choose a healthy lifestyle.

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਐਨ.ਸੀ.ਓ.ਆਰ.ਡੀ. ਕਮੇਟੀ ਦੇ ਉਪਰਾਲਿਆਂ ਦੀ ਸਮੀਖਿਆ

ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਭਾਈਵਾਲਾਂ ਨੂੰ ਸਹਿਯੋਗ ਦੀ ਅਪੀਲ

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੁਧਿਆਣਾ ਨੂੰ ਨਸ਼ਾ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਾਇਜ਼ਾ ਲੈਣ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਆਰ.ਡੀ.) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਕਾਲਜਾਂ/ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਚਰਚਾ ਦੀ ਪ੍ਰਧਾਨਗੀ ਕੀਤੀ। 

ਉਨ੍ਹਾਂ ਸਿੱਖਿਆ ਵਿਭਾਗ ਨੂੰ ਕਿਹਾ ਕਿ ਉਹ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ੋਨ ਬਣਾਉਣ ਲਈ ਆਪਣੇ ਅਦਾਰਿਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਸੰਭਾਵੀ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕਾਂ, ਨੁੱਕੜ ਨਾਟਕਾਂ, ਸਕਿਟਾਂ ਜਾਂ ਹੋਰ ਗਤੀਵਿਧੀਆਂ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਸਿਹਤ ਵਿਭਾਗ ਨੂੰ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਮੈਡੀਕਲ ਕੈਂਪ ਲਗਾਉਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ, ਓਟ ਅਤੇ ਮੁੜ ਵਸੇਬਾ ਕੇਂਦਰਾਂ ਬਾਰੇ ਜਾਣਕਾਰੀ ਦੇਣ ਦੇ ਆਦੇਸ਼ ਦਿੱਤੇ। ਉਨ੍ਹਾਂ ਸੁਝਾਅ ਦਿੱਤਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਲੁਧਿਆਣਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਨਸ਼ਿਆਂ ਦੀ ਅਲਾਮਤ ਨੂੰ ਛੱਡਣ ਲਈ ਹਰ ਪਹਿਲ ਕਦਮੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸਾਹਨੀ ਨੇ ਐਸ.ਡੀ.ਐਮਜ਼ ਨੂੰ ਇਹ ਵੀ ਕਿਹਾ ਕਿ ਆਪਣੇ ਅਧਿਕਾਰ ਖੇਤਰਾਂ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਿਹਤਮੰਦ ਜੀਵਨ ਸ਼ੈਲੀ ਚੁਣਨ ਲਈ ਪ੍ਰੇਰਿਤ ਕਰਨ।

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD