Monday, 06 May 2024

 

 

 

DC orders officers to intensify field visits for smooth procurement operations at ground level

Sakshi Sawhney reviews wheat procurement

Sakshi Sawhney, DC Ludhiana, Ludhiana, Deputy Commissioner Ludhiana
Listen to this article

Web Admin

Web Admin

5 Dariya News

Ludhiana , 23 Apr 2024

Deputy Commissioner Sakshi Sawhney ordered officers of the district administration, including Sub-Divisional Magistrates (SDMs), Food, Civil and Supplies controllers, and district managers of procurement agencies to intensify their field visits to monitor operations at the ground level.

During a meeting at her office, the Deputy Commissioner accompanied by Additional Deputy Commissioners Major Amit Sareen, Anmol Singh Dhaliwal, and Rupinder Pal Singh, instructed officers to visit the grain markets under their jurisdiction daily to stay up-to-date on the process. 

She also asked them to carefully observe the entire procurement and lifting operations to ensure that there was no excess of grains in the mandis.The Deputy Commissioner also emphasized the need for a mechanism to be developed to ensure prompt lifting and timely payment to the farmers, so they do not face any inconvenience. 

She instructed the officers to ensure that maximum payments were made to benefit the farmers. She made it clear that any negligence on anyone's part would not be tolerated, and appropriate action would be taken.Sawhney shared that so far, the district had witnessed the arrival of 217335.2- MT of wheat in Ludhiana's grain markets. 

She mentioned that 81.37% of wheat had already been purchased, and payments worth Rs 306.4 crore had been made to the farmers. She further added that the district administration was firmly committed to ensuring a smooth and hassle-free procurement of wheat. All Sub-Divisional Magistrates also joined the meeting virtually.

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਨਿਰਵਿਘਨ ਖਰੀਦ ਕਾਰਜ਼ਾਂ ਲਈ ਜ਼ਮੀਨੀ ਪੱਧਰ 'ਤੇ ਖੇਤਰੀ ਦੌਰਿਆਂ 'ਚ ਲਿਆਂਦੀ ਜਾਵੇ ਤੇਜ਼ੀ

ਸਾਕਸ਼ੀ ਸਾਹਨੀ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ

ਲੁਧਿਆਣਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਉਪ ਮੰਡਲ ਮੈਜਿਸਟ੍ਰੇਟ, ਖੁਰਾਕ, ਸਿਵਲ ਅਤੇ ਸਪਲਾਈ ਕੰਟਰੋਲਰ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਕਾਰਵਾਈਆਂ ਦੀ ਨਿਗਰਾਨੀ ਕਰਨ ਲਈ ਆਪਣੇ ਖੇਤਰ ਦੇ ਦੌਰੇ ਤੇਜ਼ ਕਰਨ ਦੇ ਆਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ ਮੇਜਰ ਅਮਿਤ ਸਰੀਨ, ਅਨਮੋਲ ਸਿੰਘ ਧਾਲੀਵਾਲ ਅਤੇ ਰੁਪਿੰਦਰਪਾਲ ਸਿੰਘ ਨਾਲ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਅਨਾਜ ਮੰਡੀਆਂ ਦਾ ਰੋਜ਼ਾਨਾ ਦੌਰਾ ਕਰਨ ਤਾਂ ਜੋ ਖਰੀਦ ਪ੍ਰਕਿਰਿਆ ਦੀ ਮੁਕੰਮਲ ਜਾਣਕਾਰੀ ਰੱਖੀ ਜਾ ਸਕੇ। ਉਨ੍ਹਾਂ ਮੰਡੀਆਂ ਵਿੱਚ ਅਨਾਜ ਦੀ ਬਹੁਤਾਤ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਖਰੀਦ ਅਤੇ ਲਿਫਟਿੰਗ ਦੇ ਸਮੁੱਚੇ ਕਾਰਜਾਂ 'ਤੇ ਤਿੱਖੀ ਨਜ਼ਰ ਰੱਖਣ ਲਈ ਵੀ ਕਿਹਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਤੁਰੰਤ ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਵੱਧ ਤੋਂ ਵੱਧ ਅਦਾਇਗੀਆਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਖਰੀਦ ਕਾਰਜ਼ਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ 217335.2 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ। ਉਨ੍ਹਾਂ ਦੱਸਿਆ ਕਿ 81.37 ਫੀਸਦੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 306.4 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੀਟਿੰਗ ਵਿੱਚ ਸਮੂਹ ਉਪ ਮੰਡਲ ਮੈਜਿਸਟਰੇਟ ਵੀ ਸ਼ਾਮਲ ਹੋਏ।

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD