Sunday, 16 June 2024

 

 

LATEST NEWS SKY IS THE LIMIT: Two Punjab Daughters Commissioned In Indian Air Force HDmovie2.pink Review: Malware Risks and Scan Report Analysis Alexa Bliss Net Worth 2024 | Know The Net Worth, Bio, Career, and Lifestyle Government to explore possibilities to conduct SCA elections in HPU: CM Sukhvinder Singh Sukhu Axar Patel Net Worth 2024 | Know The Wealth of Rising Star with All-Round Brilliance 7 Ishika Bose Web Series List 2024 | 5 Dariya News Introducing Apollo Health Check on Wheels Wings Of Courage: Two Cadets Of Punjab’s Maharaja Ranjit Singh AFPI Touch SKY CII Jalandhar Zone organises Workshop on AI and ChatGPT at LPU Governor Bandaru Dattatreya Encourages Voluntary Blood Donation Among Youth at SD College, Ambala Haryana Governor Emphasizes Importance of Technology and Skills in National Development at International Conference Chief Minister Nayab Singh Saini Honored Padma Shri Awardees Haryana State Commission for Protection of Child Rights dedicated to safeguarding children's rights and nurturing their dreams - Aseem Goyal Flood Prevention Works to be completed before the forthcoming Monsoon : Dr. Abhe Singh Yadav Haryana Government's special focus on film promotion: 17 Films screened for subsidy Manohar Lal reached Haryana for the first time after becoming a Union Minister Haryana Government ready to implement New Criminal Laws from July 1- CS TVSN Prasad Empowering Women Farmers in Punjab with Drone Technology Accommodation Issue for Medical Students to be Resolved Soon, DC Aashika Jain Assures AIMS Director Chief Secretary Anurag Verma Lays Thrust On Enhancing Revenue Generation And Managing Expenses Effectively GMSH-16 Celebrates 20th World Blood Donor Day with Enthusiastic Participation and 101 Donations

 

DEO Sakshi Sawhney conducts surprise checking of night nakas by SSTs

Instructions given to inspect all small and big vehicles

Sakshi Sawhney, DC Ludhiana, Ludhiana, Deputy Commissioner Ludhiana, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

Ludhiana , 22 May 2024

District Election Officer Sakshi Sawhney on Tuesday late night conducted surprise checking of the nakas laid by Static Surveillance Teams (SSTs) in various areas of Ludhiana. A total of 126 Static surveillance teams (SST) have been rigorously conducting vehicle checking drive at the district intersections, main roads, and markets to keep vigil on the objectionable material including liquor or cash being carried in the vehicles. 

Special checkpoints had been set up by these teams to monitor any suspicious activity. Sawhney said that nine static surveillance teams were assigned for each assembly constituency of Ludhiana and these teams were responsible for assisting the Election Commission of India in the strict implementation of the Model Code of Conduct and these would remain operational till the completion of the elections. 

She said that instructions were given to check all small and big vehicles and if found anything suspicious, then take action for confiscation and inform the senior officials immediately. She said that these teams were headed by officers with executive magisterial powers and includes police officers and videographers to record their activities on a daily basis.

The District Election Officer said that the teams had been tasked with ensuring that campaign expenditure is within limits, which include campaign materials above Rs 10,000 and any vehicle carrying cash above Rs 50,000. The teams had also been inspecting the items that could be used as bribes to voters such as illegal liquor, weapons and other dubious activities. 

She also said that information about cash of more than Rs 10 lakh should be immediately reported to the Income Tax Department, information about drugs to the Narcotics Bureau, excise officials about liquor and GST on goods. Sawhney motivated the members of SSTs to perform their duty with utmost dedication to ensure elections were held in a free and fair manner.


ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਸ.ਐਸ.ਟੀਜ ਵੱਲੋਂ ਲਗਾਏ ਗਏ ਰਾਤ ਦੇ ਨਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ

ਸਾਰੇ ਛੋਟੇ ਅਤੇ ਵੱਡੇ ਵਾਹਨਾਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ

ਲੁਧਿਆਣਾ

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਮੰਗਲਵਾਰ ਦੇਰ ਰਾਤ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਲਗਾਏ ਗਏ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ। ਕੁੱਲ 126 ਸਟੈਟਿਕ ਸਰਵੀਲੈਂਸ ਟੀਮਾਂ (ਐਸ.ਐਸ.ਟੀ.) ਵੱਲੋਂ ਵਾਹਨਾਂ ਵਿੱਚ ਲਿਜਾਈ ਜਾ ਰਹੀ ਸ਼ਰਾਬ ਜਾਂ ਨਕਦੀ ਸਮੇਤ ਇਤਰਾਜ਼ਯੋਗ ਸਮੱਗਰੀ 'ਤੇ ਨਜ਼ਰ ਰੱਖਣ ਲਈ ਜ਼ਿਲ੍ਹੇ ਦੇ ਚੌਰਾਹਿਆਂ, ਮੁੱਖ ਸੜਕਾਂ ਅਤੇ ਬਾਜ਼ਾਰਾਂ ਵਿੱਚ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਨ੍ਹਾਂ ਟੀਮਾਂ ਵੱਲੋਂ ਕਿਸੇ ਵੀ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕੇ ਲਗਾਏ ਗਏ ਸਨ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਲਈ 9 ਸਟੈਟਿਕ ਸਰਵੇਲੈਂਸ ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ ਅਤੇ ਇਹ ਟੀਮਾਂ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਵਿੱਚ ਭਾਰਤੀ ਚੋਣ ਕਮਿਸ਼ਨ ਦੀ ਸਹਾਇਤਾ ਲਈ ਜ਼ਿੰਮੇਵਾਰ ਹਨ ਅਤੇ ਇਹ ਚੋਣਾਂ ਦੇ ਮੁਕੰਮਲ ਹੋਣ ਤੱਕ ਕਾਰਜਸ਼ੀਲ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਾਰੇ ਛੋਟੇ-ਵੱਡੇ ਵਾਹਨਾਂ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਕੁਝ ਵੀ ਸ਼ੱਕੀ ਪਾਇਆ ਜਾਂਦਾ ਹੈ ਤਾਂ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾਵੇ ਅਤੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਦੀ ਅਗਵਾਈ ਕਾਰਜਕਾਰੀ ਮੈਜਿਸਟ੍ਰੇਟ ਪਾਵਰ ਵਾਲੇ ਅਧਿਕਾਰੀਆਂ ਦੁਆਰਾ ਕੀਤੀ ਜਾਂਦੀ ਹੈ ਅਤੇ ਰੋਜ਼ਾਨਾ ਆਧਾਰ 'ਤੇ ਆਪਣੀਆਂ ਗਤੀਵਿਧੀਆਂ ਨੂੰ ਰਿਕਾਰਡ ਕਰਨ ਲਈ ਪੁਲਿਸ ਅਧਿਕਾਰੀ ਅਤੇ ਵੀਡੀਓਗ੍ਰਾਫਰ ਸ਼ਾਮਲ ਹੁੰਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਟੀਮਾਂ ਨੂੰ ਇਹ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ ਕਿ ਪ੍ਰਚਾਰ ਖਰਚ ਸੀਮਾ ਦੇ ਅੰਦਰ ਹੋਵੇ, ਜਿਸ ਵਿੱਚ 10,000 ਰੁਪਏ ਤੋਂ ਵੱਧ ਦੀ ਚੋਣ ਪ੍ਰਚਾਰ ਸਮੱਗਰੀ ਅਤੇ 50,000 ਰੁਪਏ ਤੋਂ ਵੱਧ ਦੀ ਨਕਦੀ ਵਾਲਾ ਕੋਈ ਵੀ ਵਾਹਨ ਸ਼ਾਮਲ ਹੈ। 

ਟੀਮਾਂ ਵੱਲੋਂ ਵੋਟਰਾਂ ਨੂੰ ਰਿਸ਼ਵਤ ਲਈ ਵਰਤੇ ਜਾਣ ਵਾਲੇ ਸਮਾਨ ਜਿਵੇਂ ਕਿ ਗੈਰ-ਕਾਨੂੰਨੀ ਸ਼ਰਾਬ, ਹਥਿਆਰ ਅਤੇ ਹੋਰ ਸ਼ੱਕੀ ਗਤੀਵਿਧੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਸੀ। ਉਨ੍ਹਾਂ ਇਹ ਵੀ ਕਿਹਾ ਕਿ 10 ਲੱਖ ਰੁਪਏ ਤੋਂ ਵੱਧ ਦੀ ਨਕਦੀ ਦੀ ਸੂਚਨਾ ਤੁਰੰਤ ਇਨਕਮ ਟੈਕਸ ਵਿਭਾਗ ਨੂੰ ਦਿੱਤੀ ਜਾਵੇ, ਨਸ਼ਿਆਂ ਦੀ ਸੂਚਨਾ ਨਾਰਕੋਟਿਕਸ ਬਿਊਰੋ ਨੂੰ ਦਿੱਤੀ ਜਾਵੇ, ਆਬਕਾਰੀ ਅਧਿਕਾਰੀਆਂ ਨੂੰ ਸ਼ਰਾਬ ਅਤੇ ਵਸਤਾਂ 'ਤੇ ਜੀ.ਐਸ.ਟੀ. ਬਾਰੇ ਜਾਣੂ ਕਰਵਾਇਆ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਐਸ.ਐਸ.ਟੀਜ਼ ਦੇ ਮੈਂਬਰਾਂ ਨੂੰ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

 

Tags: Sakshi Sawhney , DC Ludhiana , Ludhiana , Deputy Commissioner Ludhiana , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD