Deputy Commissioner (DC) Sakshi Sawhney on Wednesday honoured 91 officials/staff members for their hard work and dedication during general elections. The move came as a recognition to those who have contributed in ensuring free, fair and smooth conduct of polls.
DC Sawhney said that due to the duty performed by the officers/other election staff with full responsibility, the entire election process in the district was conducted in a free, fair and transparent manner. She also said that the contribution of the entire team in completing this comprehensive exercise in the district in a smooth and hassle-free manner deserved a special note, thereby the administration appreciating all of them.
She further encouraged the officials to carry out their professional responsibilities in the future with the same enthusiasm and passion.
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 91 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ
ਅਧਿਕਾਰੀਆਂ ਨੂੰ ਭਵਿੱਖ 'ਚ ਵੀ ਆਪਣੀ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਕੀਤਾ ਪ੍ਰੇਰਿਤ
ਲੁਧਿਆਣਾ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 91 ਅਧਿਕਾਰੀਆਂ/ਰਮਚਾਰੀਆਂ ਨੂੰ ਆਮ ਚੋਣਾਂ ਦੌਰਾਨ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਸਨਮਾਨਿਤ ਕੀਤਾ। ਅਧਿਕਾਰੀਆਂ/ਕਰਮਚਾਰੀਆਂ ਨੂੰ ਇਹ ਮਾਣ ਚੋਣਾਂ ਦੇ ਸੁਤੰਤਰ, ਨਿਰਪੱਖ ਅਤੇ ਨਿਰਵਿਘਨ ਆਯੋਜਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਸਦਕਾ ਮਿਲਿਆ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਅਧਿਕਾਰੀਆਂ/ਹੋਰ ਚੋਣ ਅਮਲੇ ਵੱਲੋਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਗਈ ਡਿਊਟੀ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।
ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਵਿਆਪਕ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਮੁੱਚੀ ਟੀਮ ਦਾ ਯੋਗਦਾਨ ਵਿਸ਼ੇਸ਼ ਤੌਰ 'ਤੇ ਨੋਟ ਕੀਤਾ ਗਿਆ ਹੈ, ਜਿਸ ਲਈ ਪ੍ਰਸ਼ਾਸਨ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਭਵਿੱਖ ਵਿੱਚ ਵੀ ਉਨ੍ਹਾਂ ਦੀ ਪੇਸ਼ੇਵਰ ਜਿੰਮੇਵਾਰੀ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।