Deputy Commissioner Sakshi Sawhney on Monday directed the officials of education department to ensure availability of clean water in the schools. Presiding over a meeting in her office, the Deputy Commissioner stated that water sampling drive is being carried out expeditiously in the district and the education officials must give topmost priority on ensuring functional RO system or potable water to the school children.
She also asked them to get check their RO systems installed in the schools through headmasters/principals and submit action taken report. Action would be taken against any school or public place that is not ensuring compliance.
Sawhney mentioned that a special drive is being conducted to keep the water & vector borne diseases at bay in Ludhiana. She pointed out that the teams of MCs and health along with rural development have been entrusted to ensure daily water sampling in their areas.
Special teams have also been set up for sampling and taking action against unclean food in stalls, sweet shops and restaurants. Fogging schedules are also to be strictly adhered to. The Deputy Commissioner emphasized that the Punjab government led by Chief Minister Bhagwant Singh Mann is committed to combat these diseases and every effort is being made by the district administration in this regard.
She mentioned that Ludhiana is a district where the highest samples have been procured throughout Punjab. She also spoke about 100% pre-monsoon water sampling already taken. She asked the officials to remain vigilant about the areas where samples are being found unfit for drinking.
The Deputy Commissioner also spoke that fogging is also being conducted in high-risk areas and close surveillance is being kept. Besides, chlorination of all the water supplies being run by MC and the water supply department is being done regularly.
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਾਣੀ ਦੇ ਨਮੂਨਿਆਂ ਦੀ ਜਾਂਚ ਦੀ ਰੋਜ਼ਾਨਾ ਸਮੀਖਿਆ ਲਈ ਵਿਸ਼ੇਸ਼ ਵਿਧੀ ਵਿਕਸਤ
ਸਿਹਤ ਵਿਭਾਗ, ਨਗਰ ਨਿਗਮ/ਕੌਂਸਲਾਂ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਸਕੂਲਾਂ/ਪਿੰਡਾਂ/ਸ਼ਹਿਰੀ ਖੇਤਰਾਂ 'ਚ ਆਪਸੀ ਤਾਲਮੇਲ ਨਾਲ ਸੈਂਪਲ ਲੈਣ ਦੇ ਨਿਰਦੇਸ਼
ਲੁਧਿਆਣਾ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਸਕੂਲਾਂ ਵਿੱਚ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਪਾਣੀ ਦੇ ਨਮੂਨੇ ਲੈਣ ਦੀ ਮੁਹਿੰਮ ਤੇਜ਼ੀ ਨਾਲ ਚਲਾਈ ਜਾ ਰਹੀ ਹੈ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਕੂਲੀ ਬੱਚਿਆਂ ਨੂੰ ਆਰ.ਓ ਸਿਸਟਮ ਜਾਂ ਪੀਣ ਯੋਗ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਸਭ ਤੋਂ ਵੱਧ ਤਰਜੀਹ ਦੇਣੀ ਚਾਹੀਦੀ ਹੈ।
ਉਨ੍ਹਾਂ ਸਕੂਲਾਂ ਵਿੱਚ ਲਗਾਏ ਗਏ ਆਪਣੇ ਆਰ.ਓ ਸਿਸਟਮਾਂ ਦੀ ਜਾਂਚ ਹੈੱਡਮਾਸਟਰਾਂ/ਪ੍ਰਿੰਸੀਪਲਾਂ ਰਾਹੀਂ ਕਰਵਾਉਣ ਅਤੇ ਕਾਰਵਾਈ ਦੀ ਰਿਪੋਰਟ ਦੇਣ ਲਈ ਵੀ ਕਿਹਾ। ਪਾਲਣਾ ਨੂੰ ਯਕੀਨੀ ਨਾ ਬਣਾਉਣ ਵਾਲੇ ਕਿਸੇ ਵੀ ਸਕੂਲ ਜਾਂ ਜਨਤਕ ਸਥਾਨ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਦੇ ਨਾਲ-ਨਾਲ ਨਗਰ ਨਿਗਮ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਉਨ੍ਹਾਂ ਦੇ ਖੇਤਰਾਂ ਵਿੱਚ ਰੋਜ਼ਾਨਾ ਪਾਣੀ ਦੇ ਸੈਂਪਲ ਲੈਣ ਨੂੰ ਯਕੀਨੀ ਬਣਾਉਣ ਲਈ ਜਿੰਮੇਵਾਰੀ ਸੌਂਪੀ ਗਈ ਹੈ।
ਸਟਾਲਾਂ, ਮਠਿਆਈਆਂ ਦੀਆਂ ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਗੰਦੇ ਭੋਜਨ ਦੇ ਸੈਂਪਲ ਲੈਣ ਅਤੇ ਕਾਰਵਾਈ ਕਰਨ ਲਈ ਵਿਸ਼ੇਸ਼ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ। ਫੋਗਿੰਗ ਸ਼ਡਿਊਲ ਦੀ ਵੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਨ੍ਹਾਂ ਬਿਮਾਰੀਆਂ ਨਾਲ ਨਜਿੱਠਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਲੁਧਿਆਣਾ ਇੱਕ ਅਜਿਹਾ ਜ਼ਿਲ੍ਹਾ ਹੈ ਜਿੱਥੇ ਪੰਜਾਬ ਭਰ ਵਿੱਚ ਸਭ ਤੋਂ ਵੱਧ ਸੈਂਪਲ ਲਏ ਗਏ ਹਨ। ਉਨ੍ਹਾਂ ਪਹਿਲਾਂ ਹੀ ਲਏ ਗਏ 100 ਫੀਸਦ ਪ੍ਰੀ-ਮੌਨਸੂਨ ਪਾਣੀ ਦੇ ਨਮੂਨਿਆਂ ਬਾਰੇ ਵੀ ਦੱਸਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਖੇਤਰਾਂ ਵਿੱਚ ਨਮੂਨੇ ਪੀਣ ਲਈ ਅਯੋਗ ਪਾਏ ਗਏ ਹਨ, ਉਨ੍ਹਾਂ ਬਾਰੇ ਚੌਕਸ ਰਹਿਣ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਫੋਗਿੰਗ ਵੀ ਕਰਵਾਈ ਜਾ ਰਹੀ ਹੈ ਅਤੇ ਤਿੱਖੀ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਨਗਰ ਨਿਗਮ ਅਤੇ ਜਲ ਸਪਲਾਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਾਰੀਆਂ ਜਲ ਸਪਲਾਈਆਂ ਦੀ ਕਲੋਰੀਨੇਸ਼ਨ ਲਗਾਤਾਰ ਕੀਤੀ ਜਾ ਰਹੀ ਹੈ।