Deputy Commissioner Sakshi Sawhney has directed officials to conduct camps and public announcements in villages/urban areas to enroll as many voters as possible for the upcoming Shiromani Gurdwara Parbandhak Committee (SGPC) elections. In a meeting with officials at her office and via video conference with SDMs/Tehsildars/others, the Deputy Commissioner mentioned that the Gurdwara Election Commission (GEC) has extended the voter enrollment deadline to September 16.
She emphasized the need for BLOs/sector officers to conduct an intensive awareness drive to encourage people to register as voters for the SGPC elections. Additionally, she instructed SDMs and other senior officers to supervise the voter registration exercise and organize camps to facilitate eligible voters.
Furthermore, she urged officials to conduct a voter sensitization drive in colleges and universities to enroll eligible voters. The registration process will continue until September 16, followed by the preparation and printing of voter lists from September 17, 2024, to October 8, 2024.
The preliminary e-roll will be published on October 9, 2024, with the last date for receipt of claims and objections being October 29, 2024. The final publication of the voters' list is scheduled for November 26, 2024. The meeting was attended by ADC (G) Major Amit Sareen and others via video conference.
ਐਸ.ਜੀ.ਪੀ.ਸੀ. ਚੋਣਾਂ - ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਵੋਟ ਬਣਾਉਣ ਲਈ ਸਾਰੇ ਪਿੰਡਾਂ 'ਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ ਦੇ ਨਿਰਦੇਸ਼
ਐਸ.ਜੀ.ਪੀ.ਸੀ. ਚੋਣਾਂ ਲਈ ਹੁਣ ਵੋਟਰ ਵਜੋਂ ਰਜਿਸਟਰੇਸ਼ਨ ਦੀ ਆਖ਼ਰੀ ਤਰੀਕ ਦਾ 16 ਸਤੰਬਰ ਤੱਕ ਵਾਧਾ
ਲੁਧਿਆਣਾ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਵੱਧ ਤੋਂ ਵੱਧ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਪਿੰਡਾਂ/ਸ਼ਹਿਰੀ ਖੇਤਰਾਂ ਵਿੱਚ ਕੈਂਪ ਲਗਾਉਣ ਅਤੇ ਜਨਤਕ ਘੋਸ਼ਣਾ ਕਰਨ। ਆਪਣੇ ਦਫਤਰ ਵਿਖੇ ਅਧਿਕਾਰੀਆਂ ਨਾਲ ਅਤੇ ਐਸ.ਡੀ.ਐਮਜ਼/ਤਹਿਸੀਲਦਾਰਾਂ/ਹੋਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦੁਆਰਾ ਚੋਣ ਕਮਿਸ਼ਨ (ਜੀ.ਈ.ਸੀ.) ਨੇ ਵੋਟਰ ਨਾਮਾਂਕਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾ ਦਿੱਤੀ ਹੈ।
ਉਨ੍ਹਾਂ ਲੋਕਾਂ ਨੂੰ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਵਜੋਂ ਰਜਿਸਟਰ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਤੀਬਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਬੀ.ਐਲ.ਓਜ਼/ਸੈਕਟਰ ਅਫ਼ਸਰਾਂ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਐਸ.ਡੀ.ਐਮਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਕਾਰਜ਼ਾਂ ਦੀ ਨਿਗਰਾਨੀ ਕਰਨ ਅਤੇ ਯੋਗ ਵੋਟਰਾਂ ਦੀ ਸਹੂਲਤ ਲਈ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ।
ਇਸ ਤੋਂ ਇਲਾਵਾ, ਉਨ੍ਹਾਂ ਅਧਿਕਾਰੀਆਂ ਨੂੰ ਯੋਗ ਵੋਟਰਾਂ ਦੀ ਭਰਤੀ ਕਰਨ ਲਈ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਦੀ ਅਪੀਲ ਕੀਤੀ। ਰਜਿਸਟ੍ਰੇਸ਼ਨ ਪ੍ਰਕਿਰਿਆ 16 ਸਤੰਬਰ ਤੱਕ ਜਾਰੀ ਰਹੇਗੀ, ਇਸ ਤੋਂ ਬਾਅਦ 17 ਸਤੰਬਰ, 2024 ਤੋਂ 8 ਅਕਤੂਬਰ, 2024 ਤੱਕ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਹੋਵੇਗੀ।
ਸ਼ੁਰੂਆਤੀ ਵੋਟਰ ਸੂਚੀ 9 ਅਕਤੂਬਰ, 2024 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ, ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਾਪਤੀ ਦੀ ਆਖਰੀ ਮਿਤੀ 29 ਅਕਤੂਬਰ, 2024 ਹੈ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 26 ਨਵੰਬਰ, 2024 ਨੂੰ ਤੈਅ ਕੀਤੀ ਗਈ ਹੈ। ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਅਤੇ ਹੋਰ ਵੀਡੀਓ ਕਾਨਫਰੰਸ ਰਾਹੀਂ ਹਾਜ਼ਰ ਹੋਏ।