Deputy Commissioner Mrs Aashika Jain today held a detailed meeting with the Revising Authority Officers (SDMs) for SGPC elections to review the progress of enrollment in Sahibzada Ajit Singh Nagar District. She asked all the Revising Authority Officers to conduct a door-to-door survey of all the houses falling into their jurisdiction to ensure the enrollment of each eligible (having an age of 21 besides keshadhari sikh and should not beard trimmer etc).
She advised them to reach out to all the eligible voters at least they have most of them in their parliamentary electoral rolls. She said that the Chief Commissioner for Gurdwara Elections (Board) has extended the last date for enrolling as a voter to September 16, so we should focus more on enrollment.
She asked them to send BLOs and other staff (Patwaris in rural areas and Municipal Council staff in urban areas) to reach out to the eligible voters house-to-house to register every eligible voter. The Deputy Commissioner categorically listened to the five Patwaris/BLOs having the least enrolment in the district sub-division wise and took the review of low registration minutely.
Mrs Aashika Jain while appealing to eligible Sikh voters, urged them to contact their nearby Patwari/BLO/Municipality for submitting the form for enrolment as SGPC Voters. At the same time. She also solicited active participation from the Gurdwara Committees to encourage the Sikh voters to register as voters by the 16th of September.
Additional Deputy Commissioner (D) Viraj S Tidke, SDM Mohali Deepankar Garg, SDM Kharar Gurmandar Singh, SDM Derbassi Himansu Gupta, Assistant Commissioner (G) Harminder Singh Hundal, Assistant Commissioner MC Mohali Manpreet Singh were among the other participants of the meeting.
ਡੀ ਸੀ ਆਸ਼ਿਕਾ ਜੈਨ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ
ਸੰਸਦੀ ਵੋਟਰ ਸੂਚੀ ਦੇ ਅਨੁਸਾਰ ਹਰੇਕ ਯੋਗ ਵਿਅਕਤੀ ਤੱਕ ਪਹੁੰਚਣ ਲਈ ਐਸ ਡੀ ਐਮਜ਼ ਨੂੰ ਨਿਰਦੇਸ਼ ਦਿੱਤੇ
ਐਸ.ਏ.ਐਸ.ਨਗਰ
ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਤਾ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਲਈ ਨਿਰਧਾਰਿਤ ਰਿਵਾਈਜ਼ਿੰਗ ਅਥਾਰਟੀ ਅਫਸਰਾਂ (ਐਸ.ਡੀ.ਐਮਜ਼) ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਸਨੇ ਸਾਰੇ ਰਿਵਾਈਜ਼ਿੰਗ ਅਥਾਰਟੀ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਘਰਾਂ ਦਾ ਘਰ-ਘਰ ਜਾ ਕੇ ਸਰਵੇਖਣ ਕਰਨ ਤਾਂ ਜੋ ਹਰੇਕ ਯੋਗ ਵਿਅਕਤੀ (21 ਸਾਲ ਦੀ ਉਮਰ ਤੋਂ ਇਲਾਵਾ ਕੇਸ਼ਾਧਾਰੀ ਸਿੱਖ ਅਤੇ ਦਾੜ੍ਹੀ ਨਾ ਕੱਟਦਾ ਹੋਵੇ ਅਤੇ ਹੋਰ ਸ਼ਰਤਾਂ) ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ।
ਡੀ ਸੀ ਨੇ ਉਹਨਾਂ ਨੂੰ ਸਲਾਹ ਦਿੱਤੀ ਕਿ ਘੱਟੋ-ਘੱਟ ਉਹਨਾਂ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕੀਤੀ ਜਾਵੇ ਜਿਹਨਾਂ ਵਿੱਚੋਂ ਜ਼ਿਆਦਾਤਰ ਉਹਨਾਂ ਦੀਆਂ ਹਾਲੀਆ ਸੰਸਦੀ ਵੋਟਰ ਸੂਚੀਆਂ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਲਈ ਮੁੱਖ ਕਮਿਸ਼ਨਰ ਗੁਰਦੁਆਰਾ ਚੋਣ (ਬੋਰਡ) ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾ ਦਿੱਤੀ ਹੈ, ਇਸ ਲਈ ਸਾਨੂੰ ਰਜਿਸਟ੍ਰੇਸ਼ਨ 'ਤੇ ਵਧੇਰੇ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਨੇ ਉਹਨਾਂ ਨੂੰ ਹਰੇਕ ਯੋਗ ਵੋਟਰ ਨੂੰ ਰਜਿਸਟਰ ਕਰਨ ਲਈ ਯੋਗ ਵੋਟਰਾਂ ਤੱਕ ਘਰ-ਘਰ ਪਹੁੰਚ ਕਰਨ ਲਈ ਬੀ.ਐਲ.ਓਜ਼ ਅਤੇ ਹੋਰ ਸਟਾਫ (ਪੇਂਡੂ ਖੇਤਰਾਂ ਵਿੱਚ ਪਟਵਾਰੀ ਅਤੇ ਸ਼ਹਿਰੀ ਖੇਤਰਾਂ ਵਿੱਚ ਨਗਰ ਕੌਂਸਲ ਸਟਾਫ਼) ਭੇਜਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਬ-ਡਵੀਜ਼ਨ ਵਾਰ ਸਭ ਤੋਂ ਘੱਟ ਰਜਿਸਟ੍ਰੇਸ਼ਨ ਵਾਲੇ ਪੰਜ ਪਟਵਾਰੀਆਂ/ਬੀ.ਐਲ.ਓਜ਼ ਨੂੰ ਚੰਗੀ ਤਰ੍ਹਾਂ ਸੁਣਿਆ ਅਤੇ ਘੱਟ ਰਜਿਸਟ੍ਰੇਸ਼ਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਯੋਗ ਸਿੱਖ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਨੇੜਲੇ ਪਟਵਾਰੀ/ਬੀ.ਐੱਲ.ਓ./ਨਗਰ ਪਾਲਿਕਾ ਨਾਲ ਸੰਪਰਕ ਕਰਕੇ ਐਸ ਜੀ ਪੀ ਸੀ ਵੋਟਰਾਂ ਵਜੋਂ ਨਾਮ ਦਰਜ ਕਰਵਾਉਣ ਲਈ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਨੇ ਸਿੱਖ ਵੋਟਰਾਂ ਨੂੰ 16 ਸਤੰਬਰ ਤੱਕ ਵੋਟਰਾਂ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕਰਨ ਲਈ ਗੁਰਦੁਆਰਾ ਕਮੇਟੀਆਂ ਨੂੰ ਸਰਗਰਮ ਸ਼ਮੂਲੀਅਤ ਦੀ ਬੇਨਤੀ ਵੀ ਕੀਤੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਐਸ ਡੀ ਐਮ ਮੁਹਾਲੀ ਦੀਪਾਂਕਰ ਗਰਗ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਜ) ਹਰਮਿੰਦਰ ਸਿੰਘ ਹੁੰਦਲ, ਸਹਾਇਕ ਕਮਿਸ਼ਨਰ ਨਗਰ ਨਿਗਮ ਮੁਹਾਲੀ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।