Punjab Chief Minister Bhagwant Singh Mann on Monday paid a surprise visit in the local Tehsil complex and inspected the deliverance of the citizen centric services to the people. The Chief Minister visited the office of Tehsildar and witnessed the process of ongoing registries in the office.
He also had detailed interaction with the people who lauded the Chief Minister and his government for ensuring delivery of foolproof services to them. Bhagwant Singh Mann said that the feedback of people is of immense importance for efficient working of the state government and this mechanism will be promoted by all means.
The Chief Minister said that Sarkar Tuhade Dwaar is a flagship program of the state government which is aimed at delivering doorstep services to the people. He said that as a part of this campaign only he had inspected government offices in the complex and assessed the situation at the grass root level.
Bhagwant Singh Mann said that people had apprised him about the functioning of the offices due to which he had taken this exercise for the well being of people adding that now most of the officers sit in their offices during the working hours. The Chief Minister said that this is not aimed at any sort of fault finding of officers but the motive is to further streamline the things in the government offices.
He said that people of the state had seen this for the first time that a Chief Minister of state is visiting the government offices. Bhagwant Singh Mann said that the aim is just to ensure the well being of the people of state by ensuring citizen centric services to them by all means.
The Chief Minister said that all the government officers must perform their duties honestly and meticulously to ensure that people do not face any sort of inconvenience during their visit to the government offices. He said that the state government is committed for ensuring hassle free services to the people which is the need of the hour in this hi-tech era.
Bhagwant Singh Mann unequivocally said that he can visit any government office, school or hospital at any point of time adding that any sort of dereliction in duty is unacceptable. The Chief Minister said that the state government is according top priority is to resolve people's day-to-day office work promptly, ensuring hassle-free services.
To achieve this, Bhagwant Singh Mann said that CM Window/ Help centre is being established at the district level, where administrative officials will help to resolve issues of the general public. He further said that district-level issues will be resolved on the spot, while others will be forwarded to concerned departments for necessary action at the headquarters.
The Chief Minister said that the state government has adopted a zero tolerance policy against corruption and no stone is being left unturned to weed out this menace. He said that the state government is committed to providing clean, effective and corruption free administration to the people of the state.
Bhagwant Singh Mann said that for the first time in the state after independence a crusade has been launched against corruption. The Chief Minister said that the state government is on verge of completing the necessary formalities for doing away with the clause of No Objection Certificate (NOC) for registration of land and property.
He said that the sole aim of this decision is to facilitate the general public as the illegal colonizers dupe the people by showing them green pastures and sell their unapproved colonies to them. Bhagwant Singh Mann said that the hapless people have to then run pillar to post for getting the basic civic amenities in these colonies adding that the state government will safeguard the interests of the common man.
ਮੈਂ ਕਿਸੇ ਵੇਲੇ ਵੀ ਕਿਸੇ ਦਫ਼ਤਰ, ਹਸਪਤਾਲ ਜਾਂ ਸਕੂਲ ਦਾ ਅਚਨਚੇਤ ਦੌਰਾ ਕਰ ਸਕਦਾ ਹਾਂਃ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜਪੁਰਾ ਦੇ ਤਹਿਸੀਲ ਕੰਪਲੈਕਸ ਦਾ ਕੀਤਾ ਅਚਨਚੇਤ ਦੌਰਾ
ਰਾਜਪੁਰਾ (ਪਟਿਆਲਾ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਨ ਦਾ ਮੁਆਇਨਾ ਕੀਤਾ। ਮੁੱਖ ਮੰਤਰੀ ਨੇ ਤਹਿਸੀਲਦਾਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਦਫ਼ਤਰ ਵਿੱਚ ਚੱਲ ਰਹੀਆਂ ਰਜਿਸਟਰੀਆਂ ਦੀ ਪ੍ਰਕਿਰਿਆ ਦੇਖੀ।
ਉਨ੍ਹਾਂ ਲੋਕਾਂ ਨਾਲ ਵੀ ਵਿਸਤਾਰ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਵੱਲੋਂ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਲਈ ਲੋਕਾਂ ਦੇ ਪ੍ਰਤੀਕਰਮ ਦੀ ਬਹੁਤ ਮਹੱਤਤਾ ਹੈ ਅਤੇ ਇਸ ਵਿਧੀ ਨੂੰ ਹਰ ਤਰ੍ਹਾਂ ਨਾਲ ਅੱਗੇ ਵਧਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ 'ਸਰਕਾਰ ਤੁਹਾਡੇ ਦੁਆਰ' ਸਕੀਮ ਸੂਬਾ ਸਰਕਾਰ ਦਾ ਪ੍ਰਮੁੱਖ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਘਰ-ਘਰ ਸੇਵਾਵਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੀ ਉਨ੍ਹਾਂ ਨੇ ਕੰਪਲੈਕਸ ਵਿਚਲੇ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਜ਼ਮੀਨੀ ਪੱਧਰ 'ਤੇ ਸਥਿਤੀ ਦਾ ਜਾਇਜ਼ਾ ਲਿਆ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਦਫ਼ਤਰਾਂ ਦੇ ਕੰਮਕਾਜ ਬਾਰੇ ਜਾਣੂੰ ਕਰਵਾਇਆ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਇਹ ਕਵਾਇਦ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਜ਼ਿਆਦਾਤਰ ਅਧਿਕਾਰੀ ਕੰਮ ਦੇ ਸਮੇਂ ਦੌਰਾਨ ਆਪਣੇ ਦਫ਼ਤਰਾਂ ਵਿੱਚ ਬੈਠਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਅਧਿਕਾਰੀਆਂ ਦਾ ਕਿਸੇ ਕਿਸਮ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਦਾ ਦੌਰਾ ਕਰ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਸਮੇਂ ਸਿਰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਸਰਕਾਰੀ ਦਫ਼ਤਰਾਂ ਦੇ ਦੌਰੇ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਜੋ ਕਿ ਤਕਨਾਲੋਜੀ ਅਧਾਰਤ ਇਸ ਆਧੁਨਿਕ ਯੁੱਗ ਵਿੱਚ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਸਰਕਾਰੀ ਦਫ਼ਤਰ, ਸਕੂਲ ਜਾਂ ਹਸਪਤਾਲ ਦਾ ਦੌਰਾ ਕਰ ਸਕਦੇ ਹਨ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਮੁੱਖ ਤਰਜੀਹ ਲੋਕਾਂ ਦੇ ਰੋਜ਼ਾਨਾ ਦੇ ਦਫ਼ਤਰੀ ਦੌਰਿਆਂ ਦੌਰਾਨ ਉਨ੍ਹਾਂ ਦੇ ਕੰਮਕਾਜ ਨੂੰ ਬਿਨਾਂ ਮੁਸ਼ਕਲ ਤੁਰੰਤ ਨਿਪਟਾਉਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮਕਸਦ ਲਈ ਜ਼ਿਲ੍ਹਾ ਪੱਧਰ 'ਤੇ ਸੀ.ਐਮ. ਵਿੰਡੋ/ਹੈਲਪ ਸੈਂਟਰ ਸਥਾਪਿਤ ਕੀਤਾ ਜਾ ਰਿਹਾ ਹੈ, ਜਿੱਥੇ ਪ੍ਰਸ਼ਾਸਨਿਕ ਅਧਿਕਾਰੀ ਆਮ ਲੋਕਾਂ ਦੇ ਮਸਲਿਆਂ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰਨਗੇ।
ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪੱਧਰੀ ਮਸਲਿਆਂ ਦਾ ਮੌਕੇ 'ਤੇ ਹੀ ਨਿਬੇੜਾ ਕੀਤਾ ਜਾਵੇਗਾ ਅਤੇ ਬਾਕੀ ਮੁੱਦਿਆਂ ਨੂੰ ਮੁੱਖ ਦਫ਼ਤਰ ਵਿਖੇ ਲੋੜੀਂਦੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ, ਪ੍ਰਭਾਵਸ਼ਾਲੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਤੋਂ ਬਾਅਦ ਸੂਬੇ ਵਿੱਚ ਪਹਿਲੀ ਵਾਰ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਢੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਪ੍ਰਣਾਲੀ ਨੂੰ ਖ਼ਤਮ ਕਰਨ ਲਈ ਲੋੜੀਂਦੀਆਂ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਇਕੋ-ਇਕ ਉਦੇਸ਼ ਆਮ ਲੋਕਾਂ ਦੀ ਸਹਾਇਤਾ ਕਰਨਾ ਹੈ ਕਿਉਂਕਿ ਗੈਰ-ਕਾਨੂੰਨੀ ਕਲੋਨਾਈਜ਼ਰ ਲੋਕਾਂ ਨੂੰ ਆਕਰਸ਼ਕ ਥਾਵਾਂ ਦਿਖਾ ਕੇ ਗੁਮਰਾਹ ਕਰਦੇ ਹਨ ਅਤੇ ਆਪਣੀਆਂ ਗੈਰ-ਮਨਜ਼ੂਰਸ਼ੁਦਾ ਕਲੋਨੀਆਂ ਵਿੱਚ ਪਲਾਟ ਵੇਚ ਦਿੰਦੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜਬੂਰੀ ਦੇ ਮਾਰੇ ਇਨ੍ਹਾਂ ਕਲੋਨੀਆਂ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਵੀ ਥਾਂ-ਥਾਂ ਭਟਕਣਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ।
मैं किसी भी समय किसी भी कार्यालय, अस्पताल या स्कूल का औचक दौरा कर सकता हूं - भगवंत सिंह मान
राजपुरा के तहसील परिसर का किया औचक दौरा
राजपुरा (पटियाला)
पंजाब के मुख्यमंत्री भगवंत सिंह मान ने सोमवार को स्थानीय तहसील परिसर का अचानक दौरा करके नागरिक केंद्रित सेवाओं की समीक्षा की।mमुख्यमंत्री ने तहसीलदार के कार्यालय का दौरा किया और वहां चल रही रजिस्ट्री की प्रक्रिया का निरीक्षण किया। उन्होंने लोगों से भी विस्तार से बातचीत की, जिन्होंने मुख्यमंत्री और उनकी सरकार की नागरिक सेवाओं की सराहना की।
भगवंत सिंह मान ने कहा कि राज्य सरकार की कार्यकुशलता के लिए जनता की प्रतिक्रियाओं का बहुत महत्व है और इसे हर तरह से आगे बढ़ाया जाएगा।मुख्यमंत्री ने कहा कि ‘सरकार आपके द्वार’ योजना राज्य सरकार का प्रमुख कार्यक्रम है, जिसका उद्देश्य घर-घर सेवाएं पहुंचाना है। उन्होंने कहा कि इसी अभियान के तहत उन्होंने परिसर के सरकारी कार्यालयों का निरीक्षण किया और जमीनी स्तर पर स्थिति का जायजा लिया।
भगवंत सिंह मान ने कहा कि लोगों ने उन्हें कार्यालयों के कामकाज के बारे में बताया, जिसके लिए उन्होंने लोगों की भलाई के लिए यह कवायद की है। उन्होंने कहा कि अब अधिकांश अधिकारी कार्य समय के दौरान अपने कार्यालयों में मौजूद रहते हैं।
मुख्यमंत्री ने कहा कि इसका उद्देश्य अधिकारियों का किसी किस्म का कोई नुक्स निकालना नहीं है, बल्कि इसका मकसद सरकारी कार्यालयों में कामकाज को और सुचारू बनाना है। उन्होंने कहा कि राज्य के लोगों ने पहली बार देखा है कि राज्य का कोई मुख्यमंत्री सरकारी कार्यालयों का दौरा कर रहा है।
भगवंत सिंह मान ने कहा कि इसका उद्देश्य केवल राज्य के लोगों को समय पर सभी प्रकार की नागरिक केंद्रित सेवाएं सुनिश्चित करना है। मुख्यमंत्री ने कहा कि सभी सरकारी अधिकारी अपनी ड्यूटी पूरी ईमानदारी और तत्परता से निभाएं ताकि सरकारी कार्यालयों के दौरे के दौरान लोगों को किसी भी प्रकार की कठिनाई न हो।
उन्होंने कहा कि राज्य सरकार लोगों को निर्बाध सेवाएं प्रदान करने के लिए प्रतिबद्ध है, जो कि तकनीक आधारित इस आधुनिक युग में समय की मांग है। भगवंत सिंह मान ने स्पष्ट शब्दों में कहा कि वे किसी भी समय किसी भी सरकारी कार्यालय, स्कूल या अस्पताल का दौरा कर सकते हैं और ड्यूटी में किसी भी प्रकार की लापरवाही बर्दाश्त नहीं की जाएगी।
मुख्यमंत्री ने कहा कि राज्य सरकार की प्राथमिकता यह सुनिश्चित करना है कि लोगों के रोजमर्रा के दफ्तरों के दौरे दौरान उनके कामकाज को बिना किसी कठिनाई के तुरंत निपटाया जाए। भगवंत सिंह मान ने कहा कि इस उद्देश्य के लिए जिला स्तर पर सी.एम. विंडो/हेल्प सेंटर स्थापित किया जा रहा है, जहां प्रशासनिक अधिकारी आम लोगों की समस्याओं के निपटारे के लिए उनकी मदद करेंगे।
उन्होंने आगे कहा कि जिला स्तरीय मुद्दों का मौके पर ही निपटारा किया जाएगा और बाकी मुद्दों को मुख्य कार्यालय में आवश्यक कार्रवाई के लिए संबंधित विभागों को भेजा जाएगा।b मुख्यमंत्री ने कहा कि राज्य सरकार ने भ्रष्टाचार के खिलाफ बिल्कुल भी सहानुभूति न दिखाने की नीति अपनाई है और भ्रष्टाचार को जड़ से खत्म करने के लिए कोई कसर नहीं छोड़ी जा रही।
उन्होंने कहा कि राज्य सरकार राज्य के लोगों को स्वच्छ, प्रभावशाली और भ्रष्टाचार मुक्त प्रशासन देने के लिए प्रतिबद्ध है। भगवंत सिंह मान ने कहा कि आज़ादी के बाद राज्य में पहली बार भ्रष्टाचार विरोधी मुहिम चलाई गई है। मुख्यमंत्री ने कहा कि राज्य सरकार जमीन-जायदाद की रजिस्ट्री के लिए एन.ओ.सी. प्रणाली को समाप्त करने के लिए आवश्यक कार्रवाई कर रही है।
उन्होंने कहा कि इस निर्णय का एकमात्र उद्देश्य आम लोगों की सहायता करना है क्योंकि गैर-कानूनी कोलोनाइज़र लोगों को आकर्षक जगह दिखाकर गुमराह करते हैं और अपनी अवैध कॉलोनियों में प्लॉट बेच देते हैं। भगवंत सिंह मान ने कहा कि मजबूरी के मारे इन कॉलोनियों के नागरिकों को भी बुनियादी सुविधाएं प्राप्त करने के लिए जगह-जगह भटकना पड़ता है। उन्होंने आगे कहा कि राज्य सरकार आम लोगों को राहत प्रदान करके उनके हितों की रक्षा करेगी।