Deputy Commissioner Sakshi Sawhney inaugurated a rakhi stall run by specially-abled students from Government Primary Smart School, Model Gram, at the District Administrative Complex on Wednesday. Accompanied by DEO Ravinder Kaur and Deputy DEO Manoj, Sawhney interacted with the students at the stall.
She appreciated the students' skills in creating colourful rakhis. Sawhney emphasized that skill development helps instill confidence in the students and that the district administration is fully committed to improving the lives of the specially-abled, considering them an essential part of society.
The Deputy Commissioner also mentioned that the Red Cross Society will soon start its own skill development center to empower specially-abled individuals through skill training and selling their products. The goal of the center is to transform the lives of these individuals by providing them with income opportunities and teaching them how to market their products.
Sawhney also praised the education department for setting up the stall, stating that such events provide a platform for specially-abled people to exhibit their talent.
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਰਕਾਰੀ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੇ ਰੱਖੜੀ ਸਟਾਲ ਦਾ ਉਦਘਾਟਨ
ਰੈਡ ਕਰਾਸ ਸੋਸਾਇਟੀ ਜਲਦ ਹੀ ਹੁਨਰ ਵਿਕਾਸ ਕੇਂਦਰ ਚਲਾਏਗੀ
ਲੁਧਿਆਣਾ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਮਾਡਲ ਗ੍ਰਾਮ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਰੱਖੜੀ ਸਟਾਲ ਦਾ ਉਦਘਾਟਨ ਕੀਤਾ। ਡੀ.ਈ.ਓ. ਰਵਿੰਦਰ ਕੌਰ ਅਤੇ ਡਿਪਟੀ ਡੀ.ਈ.ਓ ਮਨੋਜ ਦੇ ਨਾਲ ਡਿਪਟੀ ਕਮਿਸ਼ਨਰ ਸਾਹਨੀ ਨੇ ਸਟਾਲ 'ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਰੰਗ ਬਿਰੰਗੀਆਂ ਰੱਖੜੀਆਂ ਬਣਾਉਣ ਵਿੱਚ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕੀਤੀ। ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਹੁਨਰ ਵਿਕਾਸ ਵਿਦਿਆਰਥੀਆਂ ਵਿੱਚ ਵਿਸ਼ਵਾਸ ਪੈਦਾ ਕਰਨ ਵਿੱਚ ਮਦਦ ਕਰਦਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਸਮਾਜ ਦਾ ਅਨਿੱਖੜਵਾਂ ਅੰਗ ਮੰਨਦੇ ਹੋਏ ਉਨ੍ਹਾਂ ਦੇ ਜੀਵਨ ਵਿੱਚ ਸੁਧਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਰੈੱਡ ਕਰਾਸ ਸੋਸਾਇਟੀ ਜਲਦ ਹੀ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਹੁਨਰ ਸਿਖਲਾਈ ਅਤੇ ਉਨ੍ਹਾਂ ਦੇ ਉਤਪਾਦਾਂ ਦੀ ਵਿਕਰੀ ਰਾਹੀਂ ਸਸ਼ਕਤ ਬਣਾਉਣ ਲਈ ਆਪਣਾ ਹੁਨਰ ਵਿਕਾਸ ਕੇਂਦਰ ਸ਼ੁਰੂ ਕਰੇਗੀ।
ਕੇਂਦਰ ਦਾ ਟੀਚਾ ਦਿਵਿਆਂਗਜਨਾਂ ਨੂੰ ਆਮਦਨ ਦੇ ਮੌਕੇ ਪ੍ਰਦਾਨ ਕਰਕੇ ਅਤੇ ਉਹਨਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ ਕਰਨ ਦੇ ਸਮਰੱਥ ਬਣਾ ਕੇ ਉਹਨਾਂ ਦੇ ਜੀਵਨ ਨੂੰ ਬਦਲਣਾ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਸਟਾਲ ਲਗਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।