5 Dariya News

ਸਲੱਮ ਏਰੀਏ ਦੇ 2000 ਲੋੜਵੰਦ ਲੋਕਾਂ ਨੂੰ ਤਿਆਰ ਭੋਜਨ ਦੀ ਕੀਤੀ ਵੰਡ

5 Dariya News

ਸੁਲਤਾਨਪੁਰ ਲੋਧੀ/ਕਪੂਰਥਲਾ 27-Mar-2020

ਡਿਪਟੀ ਕਮਿਸ਼ਨਟਰ ਦੀਪਤੀ ਉੱਪਲ ਅਤੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਤਿਆਰ ਕੀਤਾ ਗਿਆ ਭੋਜਨ ਜ਼ਿਲਾ ਪ੍ਰਸ਼ਾਸਨ ਵੱਲੋਂ ਅੱਜ ਸੁਲਤਾਨਪੁਰ ਲੋਧੀ ਅਤੇ ਆਰ. ਸੀ. ਐਫ ਦੇ ਬਾਹਰ ਝੁੱਗੀ-ਝੌਂਪੜੀਆਂ ਵਿਚ ਰਹਿੰਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਵੰਡਿਆ ਗਿਆ। ਗੁਰਦੁਆਰਾ ਸਾਹਿਬ ਅਤੇ ਜ਼ਿਲਾ ਪ੍ਰਸ਼ਾਸਨ ਦੇ ਇਸ ਸਾਂਝੇ ਉੱਦਮ ਤਹਿਤ ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਅਤੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੇ ਲੋੜਵੰਦ ਲੋਕਾਂ ਨੂੰ ਭੋਜਨ ਦੀ ਵੰਡ ਕੀਤੀ। ਦੋਵਾਂ ਅਧਿਕਾਰੀਆਂ ਨੇ ਇਸ ਮੌਕੇ ਕਿਹਾ ਕਿ ਕਰਫਿਊੂ ਦੌਰਾਨ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪ੍ਰਸ਼ਾਸਨ ਵੱਲੋਂ ਉਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਇਸ ਮੌਕੇ ਤਹਿਸੀਲਦਾਰ ਸੁਲਤਾਨਪੁਰ ਲੋਧੀ ਸੀਮਾ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।