5 Dariya News

ਕੋਵਿਡ-19 : ਸਫਾਈ ਕਾਮਿਆਂ ਵੱਲੋਂ ਘਰ-ਘਰ ਕੂੜਾ ਚੁੱਕਣ ਦੀ ਮੁਹਿੰਮ ਜਾਰੀ-ਕਾਰਜ ਸਾਧਕ ਅਫ਼ਸਰ

ਨਗਰ ਕੌਂਸਲ ਦੀਆਂ 5 ਟੀਮਾਂ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ ਕਰਨ ’ਚ ਜੁਟੀਆਂ

5 Dariya News

ਫ਼ਾਜ਼ਿਲਕਾ 02-Apr-2020

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲੇ੍ਹ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜ ਸਾਧਕ ਅਫਸ਼ਰ ਰਜਨੀਸ਼ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਫ਼ਾਜ਼ਿਲਕਾ ਦੇ ਸਫਾਈ ਕਾਮਿਆਂ ਵੱਲੋਂ ਸਫ਼ਾਈ ਮੁੰਿਹਮ ਦੌਰਾਨ ਘਰ-ਘਰ ਤੋਂ ਕੂੜਾ ਚੁੱਕਣ ਲਈ ਜੰਗੀ ਪੱਧਰ ’ਤੇ ਬਾਖੂਬੀ ਢੰਗ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਜਿੱਥੇ ਹਰੇਕ ਸਰਕਾਰੀ ਅਧਿਕਾਰੀ ਤੇ ਕਰਚਮਾਰੀ ਆਪਣੀ ਡਿਊਟੀ ਦੌਰਾਨ ਕਾਰਜਸ਼ੀਲ ਹੈ ਉਥੇ ਨਗਰ ਕੌਂਸਲ ਦੀਆਂ ਸਫਾਈ ਟੀਮਾਂ ਅਤੇ ਸ਼ਹਿਰ ਦੀਆਂ ਵਾਰਡਾਂ ਅਤੇ ਮੁੱਖ ਬਜਾਰਾਂ ਵਿੱਚ ਸੋਡੀਅਮ ਹਾਈਪੋਕਲੋਰਾਈਟ ਛਿੜਕਾਅ ਕਰਨ ਵਿੱਚ ਜੁਟੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ 25 ਵਾਰਡਾਂ ਅੰਦਰ ਸਪਰੇਅ ਕਰਨ ਲਈ 5 ਟੀਮਾਂ ਨਿਯੁਕਤ ਕੀਤੀਆਂ ਗਈਆਂ ਹਨ, ਇਕ ਟੀਮ ਅੰਦਰ 3 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੋਡੀਅਮ ਹਾਈਪੋਕਲੋਰਾਈਟ ਦਾ ਛਿੜਕਾਅ ਕਰਨ ਲਈ ਟੀਮਾਂ ਵੱਲੋਂ 18 ਵਾਰਡਾਂ ਨੂੰ ਕਵਰ ਕਰ ਲਿਆ ਗਿਆ ਹੈ ਅਤੇ ਰਹਿੰਦੀਆਂ ਵਾਰਡਾਂ ਵਿੱਚ ਤੇਜੀ ਨਾਲ ਸਪਰੇਅ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਹਿਰ ਦੇ ਮੁੱਖ ਬਜਾਰਾਂ, ਜਨਤਕ ਥਾਵਾਂ, ਹਸਪਤਾਲ, ਬੈਂਕ, ਦਫ਼ਤਰ, ਡਾਕ ਘਰਾਂ ਆਦਿ ਵਿੱਚ ਸਪਰੇਅ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਛਿੜਕਾਅ ਲਈ ਫਾਇਰ ਟੈਂਡਰ ਅਤੇ ਟਰੈਕਟਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਆਪਣੇ ਆਪ ਨੂੰ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ ਅਤੇ ਚੰਗੀ ਤਰ੍ਹਾਂ ਹੱਥਾਂ ਦੀ ਸਫਾਈ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।