ਸਮਾਰਟ ਰਿਹਾਇਸ਼ੀ ਸੈਕੰਡਰੀ ਸਕੂਲਾਂ ਦਾ ਕਾਰਜ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ-ਮਲੂਕਾ
5 ਦਰਿਆ ਨਿਊਜ਼
ਚੰਡੀਗੜ੍ਹ 25-Dec-2013
ਪੰਜਾਬ ਦੇ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸੂਬੇ ਦੇ ਬਠਿੰਡਾ, ਮੋਹਾਲੀ, ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਜਿਲਿਆਂ ਵਿਚ ਜਲਦ ਹੀ ਸਮਾਰਟ ਰਿਹਾਇਸ਼ੀ ਸੀਨੀਅਰ ਸੈਕੰਡਰੀ ਸਕੂਲ ਸਥਾਪਤ ਕੀਤੇ ਜਾ ਰਹੇ ਹਨ। ਇਨ੍ਹਾਂ ਸਕੂਲਾਂ ਵਿਚ ਦਸਵੀਂ ਵਿਚ ਘੱਟੋ-ਘੱਟ 80 ਫੀਸਦੀ ਅੰਕ ਲੈਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ Îਇਹ ਸਕੂਲ ਖੋਲੇ ਜਾ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਦਾ ਸਾਰਾ ਕਾਰਜ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ। ਜਿਸ ਵਿਚ ਸਕੂਲਾਂ ਦਾ ਨਿਰਮਾਣ ਦੇ ਨਾਲ-ਨਾਲ ਅਧਿਆਪਕਾਂ ਅਤੇ ਸਕੂਲਾਂ ਵਿਚ ਲੋੜਿਂਦਾ ਸਾਜੋ ਸਮਾਨ ਪੰਜਾਬ ਸਰਕਾਰ ਮੁਹੱਈਆ ਕਰਵਾਏਗੀ।ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਕੂਲਾਂ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਪੜ ਰਹੇ ਗਰੀਬ ਤੇ ਹੋਣਹਾਰ ਬੱਚਿਆਂ ਨੂੰ ਉਚੇਰੀ ਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਕਿ ਦੇਸ਼ ਅਤੇ ਵਿਦੇਸ਼ਾਂ ਵਿਚ ਹੋਣ ਵਾਲੇ ਮੁਕਾਬਲਿਆਂ ਵਿਚ ਇਹ ਵਿਦਿਆਰਥੀ ਭਾਗ ਲੈ ਸਕਣ। ਸਰਕਾਰ ਇਨ੍ਹਾਂ ਰਿਹਾਇਸ਼ੀ ਸਕੂਲਾਂ ਵਿਚ ਵਧੀਆ ਕਲਾਸ ਰੂਮ, ਵਧੀਆ ਖੇਡ ਸਹੂਲਤਾਂ, ਵੋਕੇਸ਼ਨਲ ਟ੍ਰੇਨਿੰਗ ਅਤੇ ਮਿਹਨਤੀ ਅਧਿਆਪਕਾਂ ਦਾ ਪ੍ਰਬੰਧ ਕਰੇਗੀ ਤਾਂ ਕਿ ਉਚੇਰੀ ਮੁਕਾਬਲੇ ਦਾ ਵਿਦਿਆ ਲਈ ਇਨ੍ਹਾਂ ਵਿਦਿਆਰਥੀਆਂ ਦੀ ਹਰ ਪੱਖੋਂ ਵਿਕਾਸ ਹੋ ਸਕੇ।