5 Dariya News

ਅੰਤਰ ਸਕੂਲ ਪ੍ਰਾਇਮਰੀ ਖੇਡਾਂ ਫਰਵਰੀ ਚ ਜਲੰਧਰ ਵਿਖੇ –ਮਲੂਕਾ

5 ਦਰਿਆ ਨਿਊਜ਼

ਚੰਡੀਗੜ੍ਹ 08-Jan-2014

ਪੰਜਾਬ ਦੇ ਸਿੱਖਿਆ ਤੇ ਭਾਸ਼ਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕੇ ਪੰਜਾਬ ਸਰਕਾਰ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੰਤਰ ਰਾਜੀ ਸਕੂਲੀ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਾਇਮਰੀ  ਪੱਧਰ 'ਤੇ ਜੋਨਲ ਅਤੇ ਰਾਜ ਪੱਧਰ ਟੂਰਨਾਂਮੈਂਟ ਕਰਵਾਈਆਂ ਜਾ ਰਹੀਆਂ ਹਨ।  ਸਿੱਖਿਆ ਮੰਤਰੀ ਨੇ ਦੱਸਿਆ ਕਿ ਪ੍ਰਾਇਮਰੀ ਪੱਧਰ ਦੀਆਂ ਇਹ ਖੋਡਾਂ  21 ਤੋਂ  ਫਰਵਰੀ 23 ਤੱਕ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਮੁੱਢ ਤੋਂ ਹੀ ਵਿੱਦਿਆਰਥੀਆਂ ਵਿਚ ਖੇਡਾਂ ਪ੍ਰਤੀ ਦਿਲਚਸਪੀ ਵੱਧ ਸਕੇ।ਸਿੱਖਿਆ Îਮੰਤਰੀ ਨੇ ਅੱਗੇ ਦੱਸਿਆ ਕਿ  ਲੁਧਿਆਣਾ, ਪਟਿਆਲਾ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਸੰਗਰੂਰ ਦੇ ਸੱਤ ਸਰਕਾਰੀ ਸੀਨੀਅਰ ਸਕੈਡੰਰੀ ਸਕੂਲਾਂ ਨੂੰ 75.20 ਲੱਖ ਰੁਪਏ ਦੀ ਖੇਡ ਰਾਸ਼ੀ ਸਕੂਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਹੋਰ ਕਰਨ ਲਈ ਦਿੱਤੀ ਗਈ ਹੈ।  ਸਰਕਾਰ ਵਲੋ ਸੁਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਰਾਜ ਪੱਧਰ ਦੀਆਂ ਸਕੂਲੀ ਖੇਡਾਂ ਵਿੱਚੋ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਖਿਡਾਰੀਆਂ ਨੂੰ ਪੰਦਰਾਂ ਵਾਧੂ ਅੰਕ ਅਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਜੇਤੂ ਖਿਡਾਰੀਆਂ ਨੂੰ 25 ਵਾਧੂ ਅੰਕ ਦਿੱਤੇ ਦੇਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਦੱਸਿਆ ਕਿ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਸਾਰੀਆਂ ਸੁਵਿਧਾਵਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ ਅਤੇ ਪ੍ਰਾਇਮਰੀ ਪੱਧਰ ਤੋ ਹੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਕੂਲੀ ਪੱਧਰ ਤੋ ਹੀ  ਖਿਡਾਰੀਆਂ ਦੀ ਨਵੀ ਪੀੜ੍ਹੀ ਤਿਆਰ ਕਰਨ ਵੱਲ ਯਤਨ ਕੀਤਾ ਜਾ ਰਿਹਾ ਹੈ ਅਤੇ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਖੇਡਾਂ ਨੂੰ ਲਾਜ਼ਮੀ ਵਿਸ਼ੇ ਵਜੋ ਲਾਗੂ ਕੀਤਾ ਜਾ ਰਿਹਾ ਹੈ।