ਕੁਰਾਲੀ ਮਾਜਰੀ ਪ੍ਰੈਸ ਕਲੱਬ ਦੀ ਮੀਟਿੰਗ ਹੋਈ
5 Dariya News/ (ਗੋਲਡੀ ਸ਼ੁਕਲਾ)
ਕੁਰਾਲੀ 03-May-2020
ਸ਼ਹਿਰ ਦੇ ਨਗਰ ਕੌਂਸਲ ਕੁਰਾਲੀ ਵਿਖੇ ਕੁਰਾਲੀ ਮਾਜਰੀ ਪ੍ਰੈਸ ਕਲੱਬ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਅਜੇ ਰਾਠੌਰ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੌਕੇ ਕਲੱਬ ਦੇ ਕੁਝ ਮੈਂਬਰ ਪੱਤਰਕਾਰ ਆਪਣੇ ਘਰੇਲੂ ਰੁਝੇਵਿਆਂ ਕਾਰਨ ਮੀਟਿੰਗ ' ਚੋਂ ਗੈਰ੍ਹ ਹਾਜਰ ਰਹੇ। ਦੌਰਾਨ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਮੀਟਿੰਗ ਦੇ ਸ਼ੁਰੂਆਤੀ ਦੌਰ ਵਿੱਚ ਕਲੱਬ ਦੇ ਪ੍ਰਧਾਨ ਅਜੇ ਰਾਠੌਰ ਨੇ ਸਮੂਹ ਇਲੈਕਟ੍ਰਾਨਿਕ ਮੀਡੀਆ ਅਤੇ ਪਿੰਰਟ ਮੀਡੀਆ ਦੇ ਪੱਤਰਕਾਰਾਂ ਨੂੰ ਵਿਸਵ ਪ੍ਰੈਸ ਅਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਸੂਬਾ ਸਰਕਾਰਾਂ ਅਤੇ ਜਿਲ੍ਹਾ ਪ੍ਰਸਾਸ਼ਨਾਂ ਵੱਲੋਂ ਕੋਰੋਨਾ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਪੱਤਰਕਾਰ ਭਾਈਚਾਰੇ ਵੱਲੋਂ ਨਿਭਾਈ ਜਾ ਰਹੀ ਭੁਮਿਕਾ ਦੀ ਸ਼ਲਾਘਾ ਕੀਤੀ। ਇਸ ਦੌਰਾਨ ਪ੍ਰੈਸ ਕਲੱਬ ਕੁਰਾਲੀ ਮਾਜਰੀ ਦੇ ਪੱਤਰਕਾਰ ਭਾਈਚਾਰੇ ਵੱਲੋਂ ਪੱਤਰਕਾਰੀ ਖੇਤਰ ਵਿੱਚ ਆਪਣੀ ਡਿਊਟੀ ਨਿਭਾਊਂਦੇ ਹੋਏ ਆਪਣੇ ਪਰਿਵਾਰਾਂ ਨੂੰ ਸਦੀਵੀਂ ਵਿਛੋੜਾ ਦੇ ਜਾਣ ਵਾਲੇ ਪੱਤਰਕਾਰਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਕਲੱਬ ਦੇ ਪ੍ਰਧਾਨ ਅਜੇ ਰਾਠੌਰ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਦੇਸ਼ ਅਤੇ ਜਨ ਹਿੱਤ ਵਿੱਚ ਆਪਣੇ ਆਪਣੇ ਘਰਾਂ ਵਿੱਚ ਰਹਿ ਕੇ ਕਰਫਿਊ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਜਿਆਦਾ ਜਰੂਰਤ ਪੈਣ ਤੇ ਹੀ ਘਰਾਂ ਤੋਂ ਬਾਹਰ ਨਿਕਲਣਾ , ਹੱਥਾ ਨੂੰ ਬਾਰ ਬਾਰ ਸਾਬਣ ਨਾਲ ਧੋ ਕੇ , ਸੈਨੈਟਾਈਜਰ ਅਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾ ਕੇ ਸਰਕਾਰ ਅਤੇ ਪ੍ਰਸਾਸ਼ਨ ਨਾਲ ਸਹਿਯੋਗ ਕਰਨਾ ਚਾਹੀਦਾ ਹੈ।ਇਸ ਮੌਕੇ ਪੱਤਰਕਾਰ ਅਸ਼ਵਨੀ ਗੌੜ੍ਹ, ਰਾਜੀਵ ਸਿੰਗਲਾ, ਚੇਤਨ ਭਗਤ, ਰਜਨੀਕਾਂਤ ਗਰੋਵਰ, ਪੰਕਜ ਭਸੀਨ, ਅਵਤਾਰ ਤਾਰੀ ਆਦਿ ਕਲੱਬ ਮੈਂਬਰ ਹਾਜਰ ਸਨ।