5 Dariya News

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਵਲੋਂ ਕਰਫਿਊ ਦੇ ਪਹਿਲੇ ਦਿਨ ਤੋਂ ਲੰਗਰ ਸੇਵਾ ਜਾਰੀ : ਭਾਈ ਜਤਿੰਦਰਪਾਲ ਸਿੰਘ ਜੇ ਪੀ

5 Dariya News

ਐਸ ਏ ਐਸ ਨਗਰ 10-May-2020

ਕੋਰੋਨਾ ਵਾਇਰਸ ਦੇ ਕਾਰਨ ਲੌਕਡਾਊਨ ਦੇ ਦੌਰਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਐਸ ਏ ਐਸ ਨਗਰ ਮੋਹਾਲੀ ਵਲੋਂ ਗੁਰੂ ਸਾਹਿਬ ਜੀ ਦੀ ਅਪਾਰ ਕਿਰਪਾ ਅਤੇ  ਸਮੂਹ ਸੰਗਤ ਦੇ ਸਹਿਯੋਗ ਨਾਲ ਕਰਫਿਊ ਦੇ ਪਹਿਲੇ ਦਿਨ ਤੋਂ ਅੱਜ ਤਕ (ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ) ਦੇ ਬਚਨ ਅਨੁਸਾਰ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ- ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਐਸ ਏ ਐਸ ਨਗਰ ਮੋਹਾਲੀ ਦੇ ਪ੍ਰਧਾਨ ਅਤੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼ -4 ਐਸ ਏ ਐਸ ਨਗਰ ਮੋਹਾਲੀ ਨੂੰ ਰੋਜ਼ਾਨਾਂ ਤਿੰਨ ਟਾਈਮ ਸੈਨੇਟਾਈਜ਼ ਕੀਤਾ ਜਾਂਦਾ ਰਿਹਾ ਹੈ। ਗੁਰਦੁਆਰਾ ਸਾਹਿਬ  ਦੇ ਹਰ ਐਂਟਰੀ ਪੁਆਇੰਟ 'ਤੇ ਸੈਨੇਟਾਈਜ਼ਰ ਰੱਖੇ ਗਏ ਹਨ। ਗੁਰਦੁਆਰਾ ਸਾਹਿਬ ਦੇ ਸਾਰੇ ਸਟਾਫ ਦੀ ਸੇਫਟੀ ਵਾਸਤੇ ਹਰੇਕ ਨੂੰ ਸੈਨੇਟਾਈਜ਼ਰ ਦਿਤੇ ਗਏ ਹਨ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ  ਕਿਹਾ ਕਿ  ਗੁਰਦੁਆਰਾ ਸਾਹਿਬ ਦੇ ਸਾਰੇ ਸਟਾਫ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਓ ਲਈ ਜਾਗਰੂਕ ਕੀਤਾ ਗਿਆ ਅਤੇ ਕੋਰੋਨਾ ਬਿਮਾਰੀ ਬਾਰੇ ਜਾਣਕਾਰੀ ਦੇ ਕੇ ਇਸ ਤੋਂ ਬਚਾਓ ਕਰਨ  ਸਬੰਧੀ ਜਾਣਕਾਰੀ ਦਿਤੀ ਹੈ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ  23 ਮਾਰਚ ਤੋਂ ਲੋੜਵੰਦਾਂ ਲਈ ਲੰਗਰ ਤਿਆਰ ਕਰਕੇ ਵੰਡਣ ਦੀ ਸੇਵਾ ਸ਼ੁਰੂ ਕੀਤੀ ਗਈ ਜੋ ਕਿ ਹੁਣ ਤਕ ਨਿਰੰਤਰ ਜਾਰੀ ਹੈ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ  ਕਿਹਾ ਕਿ  ਇਸ ਗੁਰਦੁਆਰਾ ਸਾਹਿਬ ਦੇ ਸਾਰੇ ਸਟਾਫ ਨੂੰ ਸੈਨੇਟਾਈਜਰ, ਵੀਟਾਮਿਨ ਸੀ  ਅਤੇ ਮਲਟੀ ਵਿਟਾਮਿਨ ਦਿਤੇ ਗਏ ਹਨ।  ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਸ  ਗੁਰਦੁਆਰਾ ਸਾਹਿਬ ਵਿੱਚ ਲੌਕਾਡਾਊਨ ਦੇ ਦੌਰਾਨ  ਆਨੰਦ ਕਾਰਜ ਕੀਤੇ ਗਏ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਸ  ਗੁਰਦੁਆਰਾ ਸਾਹਿਬ ਵਲੋਂ ਲੋੜਵੰਦਾਂ  ਨੂੰ ਅਤੇ ਖੁੱਲ੍ਹੇ ਪਾਠ ਅਤੇ ਕੀਰਤਨ ਕਰਨ ਵਾਲੇ  ਪਾਠੀ ਸਿੰਘ ਅਤੇ ਰਾਗੀ ਸਿੰਘਾਂ ਨੂੰ  ਸੁੱਕਾ ਰਾਸ਼ਨ ਵੀ ਵੰਡਿਆ ਜਾ ਰਿਹਾ ਹੈ ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਸ ਗੁਰਦੁਆਰਾ ਸਾਹਿਬ ਦੀ ਅੰਦਰੂਨੀ ਮਰਿਆਦਾ ਨੂੰ ਧਿਆਨ ਵਿਚ ਰਖਦੇ ਹੋਏ ਨਿਤਨੇਮ ਦੋਵੇਂ ਸਮੇਂ ਹੁੰਦਾ ਰਿਹਾ, ਉਹਨਾਂ ਕਿਹਾ ਕਿ  ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਸਹਿਜ ਪਾਠ ਆਰੰਭ ਕੀਤੇ ਗਏ।ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ  ਪ੍ਰਸ਼ਾਸ਼ਨ ਵਲੋਂ ਦਿੱਤੀਆਂ ਗਈਆਂ ਗਾਈਡ ਲਾਈਨਜ਼/ ਦਿਸ਼ਾ ਨਿਰਦੇਸ਼ਾਂ  ਨੂੰ ਪੂਰੀ ਤਰਾਂ ਅਮਲ ਵਿੱਚ ਲਿਆਂਦਾ ਜਾ ਰਿਹਾ  ਹੈ। ਉਨ੍ਹਾਂ  ਕਿਹਾ ਕਿ ਇਸ  ਗੁਰਦੁਆਰਾ ਸਾਹਿਬ ਅੰਦਰ ਆਉਣ ਵਾਲੇ ਹਰ ਸ਼ਰਧਾਲੂ ਲਈ ਲੰਗਰ ਹਰ ਵੇਲੇ ਤਿਆਰ ਰਹਿੰਦਾ ਹੈ।