5 Dariya News

ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਵਾਲੀ ਹੋਮਿਓਪੈਥਿਕ ਦਵਾਈ ਲੋਕਾਂ ਨੂੰ ਮੁਫ਼ਤ ਵੰਡੀ ਜਾਵੇਗੀ : ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ

5 Dariya News

ਐਸ.ਏ.ਐਸ. ਨਗਰ 11-May-2020

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਸਿਹਤ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਵਾਲੀ ਹੋਮਿਓਪੈਥਿਕ ਦਵਾਈ ਆਰਸੈਨਿਕ ਐਲਬਮ 30 ਪੰਜਾਬ ਭਰ ਵਿੱਚ ਮੁਫ਼ਤ ਵੰਡੀ ਜਾਵੇਗੀ। ਅੱਜ ਇੱਥੇ ਹੋਲੈਕ ਕਲੀਨਿਕ ਮੋਹਾਲੀ ਦੇ ਡਾ. ਗੁਰਿੰਦਰ ਸਿੰਘ ਬਰਾੜ ਤੋਂ ਇਸ ਦਵਾਈ ਦੀ ਖੇਪ ਹਾਸਲ ਕਰਨ ਮੌਕੇ ਸ੍ਰੀ ਸ਼ਰਮਾ ਨੇ ਕਿਹਾ ਕਿ ਕੋਵਿਡ-19 ਖਿ਼ਲਾਫ਼ ਜੰਗ ਵਿੱਚ ਲੱਗੇ ਜਿ਼ਲ੍ਹੇ ਦੇ ਫਰੰਟ ਲਾਈਨ ਵਰਕਰਾਂ ਨੂੰ ਪਹਿਲਾਂ ਹੀ ਇਹ ਦਵਾਈ ਮੁਹੱਈਆ ਕੀਤੀ ਜਾ ਚੁੱਕੀ ਹੈ। ਹੁਣ ਪਿੰਡਾਂ ਦੇ ਲੋਕਾਂ ਨੂੰ ਦਵਾਈ ਮੁਹੱਈਆ ਕੀਤੀ ਜਾਵੇਗੀ। ਇਸ ਮੌਕੇ ਸ੍ਰੀ ਸ਼ਰਮਾ ਤੇ ਡਾ. ਬਰਾੜ ਨੇ ਦੱਸਿਆ ਕਿ ਇਹ ਦਵਾਈ ਕੋਵਿਡ-19 ਤੋਂ ਬਚਾਅ ਲਈ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਂਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਇਹ ਦਵਾਈ ਡਾ. ਬਰਾੜ ਤੇ ਉਨ੍ਹਾਂ ਦੀ ਟੀਮ ਵੱਲੋਂ ਸਿਹਤ ਮੰਤਰੀ ਸ. ਬਲਬੀਰ ਸਿੰਘ ਦੀਆਂ ਹਦਾਇਤਾਂ ਉਤੇ ਪੂਰੇ ਪੰਜਾਬ ਵਿੱਚ ਮੁਫ਼ਤ ਵੰਡੀ ਜਾ ਰਹੀ ਹੈ। ਡਾ. ਬਰਾੜ ਨੇ ਇਸ ਕਾਰਜ ਵਿੱਚ ਅਗਵਾਈ ਦੇਣ ਅਤੇ ਦਵਾਈ ਦੀ ਵੰਡ ਲਈ ਵਾਲੰਟੀਅਰਾਂ ਦੀ ਟੀਮ ਦੇਣ ਲਈ ਸਿਹਤ ਮੰਤਰੀ ਦਾ ਧੰਨਵਾਦ ਕੀਤਾ। ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਵੀ ਇਹ ਦਵਾਈ ਵਾਲੰਟੀਅਰਾਂ ਤੇ ਪੰਚਾਇਤਾਂ ਰਾਹੀਂ ਵੰਡਾਉਣ ਦਾ ਪ੍ਰਬੰਧ ਕਰਨਗੇ ਤਾਂ ਕਿ ਲੋਕਾਂ ਵਿੱਚ ਰੋਗਾਂ ਨਾਲ ਲੜਨ ਦੀ ਤਾਕਤ ਵਧਾਈ ਜਾ ਸਕੇ। ਉਨ੍ਹਾਂ ਡਾ. ਬਰਾੜ ਦਾ ਦਵਾਈ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਦੀਪ ਕੁਮਾਰ ਸੋਨੀ, ਦਿਲਬਾਗ ਸਿੰਘ ਭੋਲਾ, ਬਲਜਿੰਦਰ ਸਿੰਘ ਪੱਪੂ, ਮੱਖਣ ਸਿੰਘ ਅਤੇ ਰਮੇਸ਼ ਕੁਮਾਰ ਹਾਜ਼ਰ ਸਨ।