ਡਿਪਟੀ ਡਾਇਰੈਕਟਰ ਮੰਗਲ ਦਾਸ ਨੇ ਮੋਗਾ ਸ਼ਹਿਰ ਦੇ ਡਿਪੂਆਂ ਦਾ ਕੀਤਾ ਦੌਰਾ
ਹੁਣ ਤੱਕ ਮੋਗਾ ਵਿੱਚ 65980 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ
5 Dariya News
ਮੋਗਾ 27-May-2020
ਕੋਰੋਨਾ ਮਹਾਂਮਾਰੀ ਦੌਰਾਨ ਗਰੀਬ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਦੀ ਚੈਕਿੰਗ ਅੱਜ ਡਿਪਟੀ ਡਾਇਰੈਕਟਰ ਫਿਰੋਜ਼ਪੁਰ ਡਿਵੀਜ਼ਨ ਮੰਗਲ ਦਾਸ ਵੱਲੋ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਗੁਰਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਡਿਪਟੀ ਡਾਇਰੈਕਟਰ ਸ੍ਰੀ ਮੰਗਲ ਦਾਸ ਵੱਲੋ ਮੋਗਾ ਸ਼ਹਿਰ ਦੇ ਸਾਰੇ ਡਿਪੂਆਂ ਦਾ ਦੌਰਾ ਕੀਤਾ ਗਿਆ ਜਿਥੇ ਉਨ੍ਹਾਂ ਨੇ ਇਸ ਯੋਜਨਾ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਜਾਇਜਾ ਲਿਆ।ਖੁਰਾਕ ਅਤੇ ਸਪਲਾਈਜ਼ ਵਿਭਾਗ ਵੱਲੋ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ ਦੂਸਰੇ ਰਾਜਾਂ ਦੀ ਤਰ੍ਹਾਂ ਮੋਹਰੀ ਹੋ ਕੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋ ਇਸ ਯੋਜਨਾ ਤਹਿਤ ਸਮਾਰਟ ਕਾਰਡ ਰਾਸ਼ਨ ਧਾਰਕਾਂ ਨੂੰ 15 ਕਿੱਲੋ ਪ੍ਰਤੀ ਜੀਅ ਅਤੇ 3 ਕਿੱਲੋ ਦਾਲ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ 3 ਮਹੀਨੇ ਦਾ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਕੁੱਲ 1 ਲੱਖ 26 ਹਜ਼ਾਰ 203 ਸਮਾਰਟ ਰਾਸ਼ਨ ਕਾਰਡ ਧਾਰਕ ਹਨ ਜਿੰਨ੍ਹਾਂ ਵਿੱਚੋ ਅੱਜ ਤੱਕ 65980 ਪਰਿਵਾਰਾਂ ਨੂੰ ਮੁਫ਼ਤ ਕੀਤੀ ਜਾ ਚੁੱਧਕੀ ਹੈ ਬਾਕੀ ਬਚਦੇ ਪਰਿਵਾਰਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਰਾਸ਼ਨ ਵੰਡਿਆ ਜਾਵੇਗਾ। ਲੋੜਵੰਦਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਉਣ ਲਈ ਵਿਸੇਸ਼ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।ਵਿਭਾਗ ਦੇ ਅਧਿਕਾਰੀ/ਕ੍ਰਮਚਾਰੀ ਰਾਸ਼ਨ ਵੰਡ ਦੇ ਇਸ ਕੰਮ ਨੂੰ ਜਲਦੀ ਨੇਪਰੇ ਚਾੜ੍ਹਨ ਲਈ ਲੱਗੇ ਹੋਏ ਹਨ ਤਾਂ ਜੋ ਕੋਵਿਡ 19 ਦੌਰਾਨ ਲੋੜਵੰਦਾਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।