5 Dariya News

ਡਿਊਟੀ ਨੂੰ ਹੋਰ ਮਿਹਨਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਇਆ ਜਾਵੇ- ਪੁਲਿਸ ਕਮਿਸ਼ਨਰ

ਕਿਹਾ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਹਰ ਹਾਲ 'ਚ ਜਿੱਤਣਾ

5 Dariya News

ਜਲੰਧਰ 27-May-2020

ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਪੁਲਿਸ ਕਰਮੀਆਂ ਨੂੰ ਜੋ ਕਿ ਕਮਿਸ਼ਨਰੇਟ ਪੁਲਿਸ ਵਿੱਚ ਤਾਇਨਾਤ ਹਨ ਨੂੰ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਚੱਲ ਰਹੀ ਜੰਗ ਦੌਰਾਨ ਅਪਣੀ ਡਿਊਟੀ ਨੂੰ ਹੋਰ ਪੂਰੀ ਲਗਨ ,ਮਿਹਨਤ ਤੇ ਦ੍ਰਿੜਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਇਆ ਜਾਵੇ ।ਅਪਣੇ ਦਫ਼ਤਰ ਵਿਖੇ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਪਹਿਲਾਂ ਹੀ ਲੋਕਾਂ ਦੀ ਲਾਮਿਸਾਲ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਪੁਲਿਸ ਕਰਮੀ ਕੋਰੋਨਾ ਵਾਇਰਸ ਖਿਲਾਫ਼ ਮੋਹਰਲੀ ਕਤਾਰਾਂ ਦੇ ਯੋਧੇ ਹਨ ਜੋ ਆਪਣੀ ਡਿਉਟੀ ਬਹੁਤ ਵਧੀਆ ਢੰਗ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਖਿਲਾਫ਼ ਜੰਗ ਦੌਰਾਨ ਪੁਲਿਸ ਕਰਮੀਆਂ ਵਲੋਂ ਡਿਊਟੀ ਪੂਰੀ ਲਗਨ,ਮਿਹਨਤ ਤੇ ਸੰਜੀਦਗੀ ਨਾਲ ਨਿਭਾਈ ਜਾ ਰਹੀ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵਲੋਂ ਲੋਕਾਂ ਦੀ ਸੇਵਾ ਵਿੱਚ ਇਕ ਨਵੀਂ ਮਿਸਾਲ ਕਾਇਮ ਕੀਤੀ ਹੈ ਜਿਸ ਦਾ ਕੋਈ ਮੁਕਾਬਲਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਫ਼ਿਊ ਦੌਰਾਨ ਪੁਲਿਸ  ਕਰਮੀਆਂ ਵਲੋਂ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਤੋਂ ਇਲਾਵਾ ਜਨਤਕ ਸੇਵਾ ਵਿੱਚ ਮਿਸਾਲੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੂੰ ਬਹੁਤ ਵੱਡੀ ਜਿੰਮੇਵਾਰੀ ਸੌਂਪੀ ਗਈ ਸਂ ਅਤੇ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਲੋਂ ਅਪਣੀ ਡਿਊਟੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਈ ਗਈ ਹੈ।  ਪੁਲਿਸ ਕਮਿਸ਼ਨਰ ਨੇ ਯਾਦ ਦੁਆਇਆ ਕਿ ਪੁਲਿਸ ਕਰਮੀ ਪੰਜਾਬ ਪੁਲਿਸ ਦੇ ਸ਼ਾਨਦਾਰ ਵਿਰਾਸਤ ਦੇ ਬਹਾਦਰ ਸਿਪਾਹੀ ਹਨ ਜਿਨ੍ਹਾਂ ਨੇ ਹਰ ਚੁਣੌਤੀ ਦਾ ਮੋਹਰੇ ਹੋ ਕੇ ਸਾਹਮਣਾ ਕੀਤਾ ਹੈ। ਉਨ੍ਹਾਂ ਪੁਲਿਸ ਕਰਮੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਪੁਲਿਸ ਦੀ ਲੋਕਾਂ ਦੀ ਸੇਵਾ ਕਰਨ ਦੀ ਸ਼ਾਨਦਾਰ ਰਵਾਇਤ ਨੂੰ ਪੂਰੀ ਦ੍ਰਿੜਤਾ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਇਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਅਜੇ ਖ਼ਤਮ ਨਹੀਂ ਹੋਈ  , ਇਸ ਲਈ ਪੁਲਿਸ ਕਰਮੀ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਅਪਣੀ ਡਿਊਟੀ ਨੂੰ ਲਗਨ,ਮਿਹਨਤ ਅਤੇ ਪੂਰੀ ਦ੍ਰਿੜਤਾ ਨਾਲ ਨਿਭਾਉਣ ਦੇ ਪਾਬੰਦ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਸ੍ਰ.ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪੁਲਿਸ ਸਤਿੰਦਰ ਚੱਢਾ ਅਤੇ ਬਿਮਲ ਕਾਂਤ ਵੀ ਹਾਜ਼ਰ ਸਨ।