5 Dariya News

ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ 3590 ਕੁਇੰਟਲ ਕਣਕ ਅਤੇ 185 ਕੁਇੰਟਲ ਦਾਲ ਦੀ ਵੰਡ

ਕੈਪਟਨ ਸਰਕਾਰ ਦੀਆਂ ਕੋਸ਼ਿਸਾਂ ਸਦਕਾ ਅੱਜ 23938 ਲਾਭਪਾਤਰੀਆਂ ਨੂੰ ਮਿਲਿਆ ਲਾਭ

5 Dariya News

ਜਲੰਧਰ 27-May-2020

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਲੋੜਵੰਦ ਲੋਕਾਂ ਨੂੰ ਮੁਫ਼ਤ ਕਣਕ ਅਤੇ ਦਾਲ ਦੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਅੱਜ 3590.70 ਕੁਇੰਟਲ ਕਣਕ ਅਤੇ 185.46 ਕੁਇੰਟਲ ਦਾਲ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਵਿੱਚ ਵੰਡੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾ ਅਤੇ ਸਪਲਾਈ ਕੰਟਰੋਲਰ ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕ ਮੁੱਖ ਮੰਤਰੀ ਪੰਜਾਬ ਅਤੇ ਖੁਰਾਕ ਤੇ ਸਿਵਲ ਸਲਪਾਈ ਮੰਤਰੀ ਪੰਜਾਬ ਦੀਆਂ ਹਦਾਇਤਾਂ 'ਤੇ ਵਿਭਾਗ ਵਲੋਂ ਜਲੰਧਰ ਦੇ ਵੱਖ-ਵੱਖ ਖੇਤਰਾਂ ਵਿੱਚ 23938 ਯੋਗ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਅੰਨ ਯੋਜਨਾ ਤਹਿਤ ਮੁਫ਼ਤ ਕਣਕ ਅਤੇ ਦਾਲ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇ ਨਜ਼ਰ ਸੂਬਾ ਸਰਕਾਰ ਵਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣਾ ਅੰਨ ਯੋਜਨਾ ਤਹਿਤ ਲੋੜਵੰਦ ਲੋਕਾਂ ਨੂੰ ਮੁਫ਼ਤ ਕਣਕ ਅਤੇ ਦਾਲ ਵੰਡਣੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 5 ਕਿਲੋ ਮੁਫ਼ਤ ਕਣਕ ਅਤੇ 1 ਕਿਲੋ ਦਾਲ ਇਕ ਮਹੀਨੇ ਦੇ ਹਿਸਾਬ ਨਾਲ ਤਿੰਨ ਮਹੀਨੇ ਲਈ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਨੇ ਅੱਗੇ ਦੰਸਿਆ ਕਿ 15 ਕਿਲੋ ਕਣਕ ਅਤੇ 3 ਕਿਲੋ ਦਾਲ (ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਤੋਂ ਬਗੈਰ ) ਸਮਾਰਟ ਕਾਰਡ ਧਾਰਕ ਪ੍ਰਤੀ ਲਾਭਪਾਤਰੀ ਨੂੰ ਡਿਪੂ ਹੋਲਡਰਾਂ ਰਾਹੀਂ ਦੇਣ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਲਾਕਡਾਊਨ ਦੌਰਾਨ ਹਰ ਲਾਭਪਾਤਰੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ ਵਚਨਬੱਧ ਹੈ ਤਾਂ ਕਿ ਕਿਸੇ ਵਿਕਅਤੀ ਖਾਸ ਕਰਕੇ ਗਰੀਬ ਪਰਿਵਾਰਾਂ ਨੂੰ ਅਨਾਜ ਉਪਲਬੱਧ ਨਾ ਹੋਣ ਕਰਕੇ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਇਸ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਮਦਦ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।