5 Dariya News

‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ ਲਾਭਪਤਾਰੀਆਂ ਨੂੰ ਕਣਕ ਤੇ ਦਾਲ ਦੀ ਵੰਡ ਜਾਰੀ - ਐੱਸ.ਡੀ.ਐੱਮ. ਬਟਾਲਾ

ਲਾਭਪਾਤਰੀਆਂ ਨੂੰ 5 ਕਿੱਲੋ ਕਣਕ ਪ੍ਰਤੀ ਮੈਂਬਰ ਪ੍ਰਤੀ ਮਹੀਨਾ, 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਮੁਹੱਈਆ ਕਰਵਾਈ ਜਾ ਰਹੀ

5 Dariya News

ਬਟਾਲਾ 27-May-2020

ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਅਗਵਾਈ ਹੇਠ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਰਜਿਸਟਰਡ ਲਾਭਪਾਤਰੀਆਂ ਨੂੰ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ’ ਤਹਿਤ ਲਾਭ ਪ੍ਰਦਾਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਨੁਸਾਰ ਕਾਰਡ ਧਾਰਕ ਲਾਭਪਾਤਰੀਆਂ ਨੂੰ ਪ੍ਰਤੀ ਮਹੀਨਾ ਕਿੱਲੋ 5 ਕਿੱਲੋ ਕਣਕ ਪ੍ਰਤੀ ਮੈਂਬਰ ਤਿੰਨ ਮਹੀਨੇ ਅਤੇ 1 ਕਿੱਲੋ ਦਾਲ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ (3 ਮਹੀਨੇ ਦਾ ਲੰਮਸਮ) ਮੁਫਤ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਏਜੰਸੀਆਂ ਰਾਹੀਂ ਵੰਡ ਪ੍ਰਕਿਰਿਆ ਦੀ ਬਾਕਾਇਦਾ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਰਾਸ਼ਨ ਦੀ ਸਹੀ ਵੰਡ ਹੋ ਸਕੇ।ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਦੱਸਿਆ ਕਿ ਸਬ-ਡਵੀਜ਼ਨ ਬਟਾਲਾ ਵਿੱਚ ਕੁੱਲ 114273 ਕਾਰਡ ਧਾਰਕ ਅਤੇ 445829 ਯੂਨਿਟ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਨ੍ਹਾਂ ਲੋੜਵੰਦ ਪਰਿਵਾਰਾਂ ਲਈ ਬਟਾਲਾ ਤਹਿਸੀਲ ਵਿੱਚ 6687 ਐੱਮ.ਟੀ. ਕਣਕ ਅਤੇ 342 ਐੱਮ.ਟੀ. ਦਾਲ ਅਲਾਟ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਪਲਾਈ ਵਿਭਾਗ ਵਲੋਂ ਡੀਪੂ ਹੋਲਡਰਾਂ ਦੇ ਰਾਹੀਂ ਇਸ ਅਨਾਜ ਦੀ ਵੰਡ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਬਟਾਲਾ ਤਹਿਸੀਲ ਵਿੱਚ 81298 ਕਾਰਡ ਧਾਰਕਾਂ ਨੂੰ ਜਿਨ੍ਹਾਂ ਦੇ 283682 ਯੂਨਿਟ ਹਨ ਨੂੰ 244 ਐੱਮ.ਟੀ. ਦਾਲ ਅਤੇ 4255 ਐੱਮ.ਟੀ, ਕਣਕ ਮੁਫ਼ਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਰਹਿ ਗਏ ਲਾਭਪਾਤਰੀਆਂ ਤੱਕ ਵੀ ਇਹ ਮੁਫਤ ਕਣਕ ਤੇ ਦਾਲ ਜਲਦੀ ਹੀ ਪੁੱਜਦੀ ਕਰ ਦਿੱਤੀ ਜਾਵੇਗੀ।  ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਡੀਪੂ ਧਾਰਕਾਂ ਦੀ ਗੁਣਾਤਮਕ ਅਤੇ ਮਾਤਰਾ ਸਬੰਧੀ ਜਾਂਚ ਨੂੰ ਕਿਸੇ ਵੀ ਗਲਤ ਵਿਵਹਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨਾਲ ਯਕੀਨੀ ਬਣਾਇਆ ਗਿਆ। ਸਿਰਫ ਇਹ ਹੀ ਨਹੀਂ, ਬਲਕਿ ਖੁਰਾਕ ਅਤੇ ਸਿਵਲ ਸਪਲਾਈ ਦੀਆਂ ਟੀਮਾਂ ਰਾਸ਼ਨ ਵੰਡਣ ਸਮੇਂ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾ ਰਹੀਆਂ ਹਨ ਅਤੇ ਆਮ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਰੀਆਂ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰ ਰਹੀਆਂ ਹਨ।