5 Dariya News

ਪ੍ਰ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਹੁਣ ਤੱਕ 1 ਲੱਖ 8 ਹਜਾਰ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ-ਡਿਪਟੀ ਕਮਿਸ਼ਨਰ

ਕਣਕ ਦੀ ਵੰਡ ਸਮੇਂ ਸਾਮਾਜਿਕ ਦੂਰੀ ਦਾ ਵਿਸੇਸ ਧਿਆਨ ਰੱਖਿਆ ਜਾ ਰਿਹੈ, ਅੱਜ ਵੱਖ ਵੱਖ ਪਿੰਡਾਂ ’ਚ 11000 ਪਰਿਵਾਰਾਂ ਨੂੰ ਮੁਹੱਈਆ ਕਰਵਾਇਆ ਰਾਸ਼ਨ

5 Dariya News

ਫਾਜ਼ਿਲਕਾ 30-May-2020

ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਜਿਲ੍ਹਾ ਫਾਜਿਲਕਾ ਵਿੱਚ ਹੁਣ ਤੱਕ ਲਗਭਗ 1 ਲੱਖ 8 ਹਜ਼ਾਰ ਸਮਾਰਟ ਰਾਸ਼ਨ ਕਾਰਡ ਹੋਲਡਰ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਵੰਡ ਪ੍ਰਕਿਰਿਆ ਸੁਖਾਵੇਂ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਅੱਜ ਪਿੰਡ ਹੀਰਾਂ ਵਾਲੀ ਦੇ ਨਾਲ-ਨਾਲ ਹੋਰ ਵੱਖ ਵੱਖ ਪਿੰਡਾਂ ਤੇ ਸ਼ਹਿਰ ਵਿਖੇ ਕਣਕ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਹਰੇਕ ਲਾਭਪਾਤਰੀ ਨੰੂ ਪਾਦਰਸ਼ੀ ਢੰਗ ਨਾਲ ਕਣਕ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸੇ ਨੰੂ ਵੀ ਸਰਕਾਰ ਦੀ ਯੋਜਨਾ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ।ਉਹਨਾਂ ਦੱਸਿਆ ਕਿ ਰਾਸ਼ਨ ਦੀ ਵੰਡ ਵਿੱਚ ਹੋਰ ਤੇਜੀ ਲਿਆ ਦਿੱਤੀ ਗਈ ਹੈ ਅਤੇ ਰਹਿੰਦੇ ਪਿੰਡਾਂ/ਵਾਰਡਾਂ ਵਿੱਚ ਬਹੁਤ ਜਲਦੀ ਰਾਸ਼ਨ ਦੀ ਵੰਡ ਦਾ ਕੰਮ ਨੇਪਰੇ ਚਾੜ ਦਿੱਤਾ ਜਾਵੇਗਾ। ਜਿਲ੍ਹਾ ਫਾਜਿਲਕਾ ਵਿੱਚ ਅੱਜ ਲਗਭਗ 11000 ਪਰਿਵਾਰਾਂ ਵਿੱਚ ਰਾਸ਼ਨ ਦੀ ਵੰਡ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰਾਸ਼ਨ ਦੀ ਵੰਡ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੰਡ ਦੌਰਾਨ ਕੋਵਿਡ-2019 ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਫਾਜਿਲਕਾ ਸ਼੍ਰੀ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਅਨਾਜ ਵੰਡ ਤਹਿਤ ਗਰੀਬ ਪਰਿਵਾਰਾਂ ਨੂੰ 5 ਕਿਲੋਗ੍ਰਾਮ ਪ੍ਰਤੀ ਜੀਅ ਪ੍ਰਤੀ ਮਹੀਨਾ ਕਣਕ ਅਤੇ ਇਕ ਕਿਲੋਗ੍ਰਾਮ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ ਦਾਲ ਦਿੱਤੀ ਜਾ ਰਹੀ ਹੈ। ਇਹ ਅਨਾਜ ਅਪਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦਾ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਪਾਸੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਡਿਪੂ ਹੋਲਡਰ ਵੱਲੋਂ ਲੋਕਾਂ ਨੂੰ ਘੱਟ ਰਾਸ਼ਨ ਦੇਣ ਦੀ ਕੋਈ ਸ਼ਿਕਾਇਤ ਉਹਨਾਂ ਦੇ ਧਿਆਨ ਵਿੱਚ ਆਵੇਗੀ ਤਾਂ ਉਹਨਾਂ ਵੱਲੋ ਦੋਸ਼ੀਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।