5 Dariya News

ਗ਼ਰੀਬ ਕਲਿਆਣ ਯੋਜਨਾ ਤਹਿਤ ਰਾਸ਼ਨ ਵੰਡ ਦਾ ਸਿਲਸਿਲਾ ਜਾਰੀ

ਜ਼ਿਲ੍ਹੇ ਵਿਚ 61 ਹਜ਼ਾਰ 900 ਕਾਰਡਾਂ ’ਤੇ ਵੰਡਿਆ ਜਾ ਚੁੱਕਿਐ ਰਾਸ਼ਨ

5 Dariya News

ਬਰਨਾਲਾ 01-Jun-2020

ਕਰੋਨਾ ਸੰਕਟ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਗਰੀਬ ਪਰਿਵਾਰਾਂ ਤੱਕ ਰਾਸ਼ਨ ਪਹੁੰਚਾਉਣ ਦਾ ਸਿਲਸਿਲਾ ਜਾਰੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਗ਼ਰੀਬ ਪਰਿਵਾਰਾਂ ਨੂੰ 15 ਕਿਲੋ ਪ੍ਰਤੀ ਮੈਂਬਰ ਕਣਕ ਅਤੇ ਪ੍ਰਤੀ ਪਰਿਵਾਰ ਤਿੰਨ ਕਿੱਲੋ ਦਾਲ ਤਿੰਨ ਮਹੀਨਿਆਂ ਲਈ ਮੁਫ਼ਤ ਵੰਡੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਕੁੱਲ 64 ਹਜ਼ਾਰ 533 ਕਾਰਡ ਧਾਰਕ ਹਨ, ਜਿਨ੍ਹਾਂ ਵਿਚੋਂ 61 ਹਜ਼ਾਰ 900 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ।ਡੀਐਫਐਸਸੀ ਅਤਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਵੀ ਰਾਸ਼ਨ ਕਿੱਟਾਂ (10 ਕਿੱਲੋ ਆਟਾ, 2 ਕਿੱਲੋ ਚੀਨੀ ਅਤੇ 2 ਕਿੱਲੋ ਦਾਲ) ਗ਼ਰੀਬ ਪਰਿਵਾਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਦੌਰਾਨ ਕਰੋਨਾ ਵਾਇਰਸ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਜਿਵੇਂ ਮੂੰਹ ਢਕ ਕੇ ਰੱਖਣ, ਹੱਥ ਸੈਨੇਟਾਈਜ਼ ਕਰਨ ਅਤੇ ਸਮਾਜਿਕ ਦੂਰੀ ਯਕੀਨੀ ਬਣਾਈ ਜਾ ਰਹੀ ਹੈ।