“ਐਂਟੀ ਤੰਬਾਕੂ ਦਿਵਸ” ਦੇ ਮੌਕੇ ‘ਤੇ ਆਮ ਲੋਕਾਂ ਨੂੰ ਤੰਬਾਕੂ ਅਤੇ ਦਿਲ ਦੀਆਂ
ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਸਬੰਧੀ ਪੋਸਟਰ ਰਿਲੀਜ਼
5 Dariya News
ਤਰਨ ਤਾਰਨ 01-Jun-2020
“ਐਂਟੀ ਤੰਬਾਕੂ ਦਿਵਸ” ਦੇ ਮੌਕੇ ‘ਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਆਮ ਲੋਕਾਂ ਨੂੰ ਤੰਬਾਕੂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਸਬੰਧੀ ਅਲੱਗ-ਅਲੱਗ ਪੋਸਟਰ ਰਿਲੀਜ਼ ਕੀਤੇ ਗਏ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਅਨੂਪ ਕੁਮਾਰ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਨੂੰ ਇਕ ਤੰਦਰੁਸਤ ਅਤੇ ਤੰਬਾਕੂ ਮੁਕਤ ਰਾਜ ਬਣਾੳਣ ਦਾ ਸਕੰਲਪ ਲਈਏ, ਤਾਂ ਜੋ ਬੱਚਿਆ ਅਤੇ ਨੌਜਵਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।ਉਹਨਾਂ ਕਿਹਾ ਕਿ ਹਰ ਸਾਹ ਕੀਮਤੀ ਹੈ, ਜ਼ਿੰਦਗੀ ਚੁਣੋ ਤੰਬਾਕੂ ਨਹੀਂ।ਡਾ. ਅਨੂਪ ਕੁਮਾਰ ਨੇ ਕਿਹਾ ਕਿ ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ / ਸੇਵਨ ਕਰਨ ‘ਤੇ ਕਾਨੂੰਨੀ ਮਨਾਹੀ ਹੈ” ਅਤੇ 18 ਸਾਲ ਦੀ ਉਮਰ ਤੋ ਘੱਟ ਬੱਚੇ ਨੂੰ ਤੰਬਾਕੂ ਪਦਾਰਥ ਸੇਵਨ ਤੇ ਵੇਚਣ ਦੀ ਵੀ ਸਖਤ ਮਨਾਹੀ ਹੈ।ਉਹਨਾਂ ਕਿਹਾ ਕਿ ਸਾਰੇ ਵਿਭਾਗ ਦੇ ਮੁਖੀ ਜਿੰਨ੍ਹਾ ਅਧੀਨ ਜਨਤਕ ਥਾਵਾਂ ਹਨ, ਸਵੈ ਘੋਸ਼ਣਾ ਪੱਤਰ ਦੇਣਾ ਯਕੀਨੀ ਬਣਾਉਣਗੇ ਕਿ ਉਹਨਾਂ ਦੇ ਅਧੀਨ ਸੰਸਥਾ ਵਿੱਚ ਤੰਬਾਕੂਨੋਸ਼ੀ ਐਕਟ ਪੂਰੀ ਤਰਾਂ ਲਾਗੂ ਹੈ ਅਤੇ ਇਸ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਨਹੀ ਹੋ ਰਹੀ ਅਤੇ ਉਲੰਘਣਾ ਕਰਨ ਵਾਲੇ ਨੂੰ ਧਾਰਾ 4,5,6 ਅਧੀਨ ਜੁਰਮਾਨਾ, ਚਲਾਨ ਅਤੇ ਸਜਾਵਾਂ ਵੀ ਉਪਬੰਧ ਹੈ।ਉਹਨਾਂ ਕਿਹਾ ਕਿ ਰਾਜ ਵਿੱਚ ਡਰੱਗ ਅਤੇ ਕੋਸਮੈਟਿਕ ਐਕਟ ਅਧੀਨ ਈ-ਸਿਗਰੇਟ ਨੂੰ ਅਨ- ਅਪਰੂਵਡ ਡਰੱਗ ਘੋਸ਼ਿਤ ਕੀਤਾ ਗਿਆ ਹੈ।ਜੂਵੈਨਾਈਲ ਜਸਟਿਸ (ਕੇਅਰ ਅਤੇ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਅਨੁਸਾਰ ਬੱਚਿਆ ਨੂੰ ਤੰਬਾਕੂ ਪੇਸ਼ ਕਰਨ ‘ਤੇ ਸੱਤ ਸਾਲ ਦੀ ਕੈਦ ਹੋ ਸਕਦੀ ਹੈ।ਜਿਹੜੇ ਲੋਕ ਆਪ ਤਾਂ ਸਿਗਰੇਟ ਨਹੀ ਪੀਂਦੇ, ਪਰ ਸਿਗਰੇਟ ਪੀਣ ਵਾਲਿਆਂ ਦੇ ਸੰਪਰਕ ਵਿੱਚ ਰਹਿੰਦੇ ਹਨ, ਉਹ ਅਨਜਾਣੇ ਤੌਰ ‘ਤੇ ਹੀ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ ਕਿਉਂਕਿ ਤੰਬਾਕੂ ਦੇ ਧੁਏਂ ਵਿੱਚ ਲਗਭਗ 40,000 ਤਰਾਂ ਦੇ ਕੈਮੀਕਲ ਪਾਏ ਜਾਂਦੇ ਹਨ, ਜਿੰਨ੍ਹਾਂ ਦੇ ਨਾਲ ਅਲੱਗ-ਅਲੱਗ ਤਰਾਂ ਕੈਸਰ ਹੰਦਾ ਹੈ।ਇਸ ਮੌਕੇ ਸਹਾਇਕ ਸਿਵਲ ਸਜਨ ਡਾ. ਰਮੇਸ਼ ਨੇ ਕਿਹਾ ਕਿ “ਐਂਟੀ ਤੰਬਾਕੂ ਦਿਵਸ” ਮਨਾਉਣ ਦਾ ਮੱਖ ਮਕਸਦ ਛੋਟੀ ਉਮਰ ਵਿੱਚ ਤੰਬਾਕੂ ਦੇ ਸੇਵਨ ਨੂੰ ਰੋਕਣ ਬਾਰੇ ਜਾਗਰੂਕ ਕਰਨਾ ਹੈ।ਯੁਵਾ ਪੀੜੀ ਵਿੱਚ 18 ਸਾਲ ਤੋ ਛੋਟੀ ਉਮਰ ਦੇ ਬੱਚਿਆ ਵਿੱਚ ਖਾਣ ਵਲੇ ਤੰਬਾਕੂ ਦਾ ਬਹੁਤ ਰੁਝਾਨ ਵੇਖਿਆ ਗਿਆ ਹੈ ਜਿਵੇਂ ਕਿ ਚੈਨੀ ਖੈਨੀ, ਜ਼ਰਦਾ ਅਤੇ ਹੁੱੱਕਾ ਆਦਿ।ਇਸ ਨਾਲ ਕੈਂਸਰ ਦਾ ਖਤਰਾ ਹੋਰ ਵੱਧ ਜਾਂਦਾ ਹੈ।ਇਸ ਮੌਕੇ ‘ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਮੀਤ ਸਿੰਘ, ਡਾ. ਸੁਨੀਤਾ, ਡਾ. ਸੁਮੀਤ ਵਧਾਵਨ, ਜਿਲ੍ਹਾ ਪ੍ਰੋਗਰਾਮ ਮੈਨੇਜਰ ਲਵਲੀਨ ਕੌਰ ਅਤੇ ਆਰੁਸ਼ ਭੱਲਾ ਹਾਜ਼ਰ ਸਨ।